Home » ਨਵੀਂ ਦਿੱਲੀ » ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਮੌਕੇ ਦਿੱਲੀ ਕਮੇਟੀ ਵਲੋਂ ਸਹਿਜ ਪਾਠ ਦੀ ਆਰੰਭਤਾ: ਬੀਬੀ ਰਣਜੀਤ ਕੌਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਮੌਕੇ ਦਿੱਲੀ ਕਮੇਟੀ ਵਲੋਂ ਸਹਿਜ ਪਾਠ ਦੀ ਆਰੰਭਤਾ: ਬੀਬੀ ਰਣਜੀਤ ਕੌਰ

SHARE ARTICLE

5 Views

 

ਨਵੀਂ ਦਿੱਲੀ 25 ਸੰਤਬਰ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਨਾਲ ਮਨੁੱਖਤਾ, ਧਰਮ ਅਤੇ ਸੱਚ ਦੀ ਰਾਖੀ ਲਈ ਲਾਸਾਨੀ ਕੁਰਬਾਨੀ ਦੇਣ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਤਹਿਤ 26 ਸਤੰਬਰ 2026, ਸ਼ਨੀਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਤਿਥ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੀ ਆਰੰਭਤਾ ਸ਼ਰਧਾ, ਸਤਿਕਾਰ ਅਤੇ ਗੁਰਮਤਿ ਭਾਵਨਾ ਨਾਲ ਕਰਵਾਈ ਜਾਵੇਗੀ। ਦਿੱਲੀ ਗੁਰਦੁਆਰਾ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਸੰਗਤਾਂ ਨੂੰ ਇਸ ਇਤਿਹਾਸਕ ਮੌਕੇ ’ਤੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਿਰਫ਼ ਸਿੱਖ ਇਤਿਹਾਸ ਦਾ ਹਿੱਸਾ ਨਹੀਂ, ਸਗੋਂ ਮਨੁੱਖਤਾ ਦੇ ਹੱਕਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਦਿੱਤਾ ਗਿਆ ਅਮਰ ਸੰਦੇਸ਼ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਹੋਵੇਗੀ ਜਦੋਂ ਅਸੀਂ ਗੁਰਬਾਣੀ ਨਾਲ ਜੁੜਾਂਗੇ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਸੱਚ, ਨਿਡਰਤਾ ਅਤੇ ਮਨੁੱਖਤਾ ਦੇ ਮਾਰਗ ਨੂੰ ਆਪਣੇ ਜੀਵਨ ਵਿੱਚ ਅਪਣਾਵਾਂਗੇ। ਬੀਬੀ ਰਣਜੀਤ ਕੌਰ ਨੇ ਸੰਗਤਾਂ ਨੂੰ ਸੱਦਾ ਦਿੱਤਾ ਕਿ ਆਓ, ਇਸ ਇਤਿਹਾਸਕ ਸ਼ਤਾਬਦੀ ਦੀ ਸੰਪੂਰਨਤਾ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਨਾਲ ਜੁੜੀਏ ਅਤੇ ਸ਼ਹੀਦਾਂ ਦੀ ਅਮਰ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦਾ ਪ੍ਰਣ ਕਰੀਏ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News