Home » Blog » ਜੈਸ਼ੰਕਰ ਦੇ ਨਿਊਯਾਰਕ ਦੌਰੇ ਦੌਰਾਨ ਈਸਟ ਕੋਸਟ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ 26 ਸੰਤਬਰ ਨੂੰ ਹੋਵੇਗਾ ਭਾਰੀ ਰੋਸ ਪ੍ਰਦਰਸ਼ਨ

ਜੈਸ਼ੰਕਰ ਦੇ ਨਿਊਯਾਰਕ ਦੌਰੇ ਦੌਰਾਨ ਈਸਟ ਕੋਸਟ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ 26 ਸੰਤਬਰ ਨੂੰ ਹੋਵੇਗਾ ਭਾਰੀ ਰੋਸ ਪ੍ਰਦਰਸ਼ਨ

SHARE ARTICLE

6 Views

 

ਨਵੀਂ ਦਿੱਲੀ 25 ਸੰਤਬਰ (ਮਨਪ੍ਰੀਤ ਸਿੰਘ ਖਾਲਸਾ): ਈਸਟ ਕੋਸਟ ਦੀਆਂ ਸਮੂਹ ਸਬੰਧਤ ਸਿੱਖ ਜੱਥੇਬੰਦੀਆਂ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਨਿਊਯਾਰਕ ਦੌਰੇ ਦੌਰਾਨ ਵਿਰੋਧ ਪ੍ਰਦਰਸ਼ਨ ਉਲੀਕਿਆ ਗਿਆ ਹੈ। ਇਹ ਪ੍ਰਦਰਸ਼ਨ 26 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਦੇ ਨੇੜੇ ਕੀਤਾ ਜਾਵੇਗਾ। ਪ੍ਰਬੰਧਕਾਂ ਵੱਲੋਂ ਕਿਹਾ ਗਿਆ ਹੈ ਕਿ ਇਸ ਮੌਕੇ ਸਿੱਖਾਂ ਨਾਲ ਸਬੰਧਤ ਹੱਕਾਂ, ਮਨੁੱਖੀ ਅਧਿਕਾਰਾਂ ਅਤੇ ਸਿਆਸੀ ਮਸਲਿਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਉਠਾਇਆ ਜਾਵੇਗਾ। ਇਸ ਮੌਕੇ ਵੱਖ ਵੱਖ ਜੱਥੇਬੰਦੀਆਂ ਦੇ ਬੁਲਾਰਿਆਂ ਵਲੋਂ ਸਿੱਖ ਪੱਖ ਨਾਲ ਸਬੰਧਤ ਮੁੱਦੇ ਜਾਣਗੇ । ਹਿੰਮਤ ਸਿੰਘ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਿੱਖਾਂ ਨਾਲ ਸਬੰਧਤ ਹੱਕਾਂ, ਮਨੁੱਖੀ ਅਧਿਕਾਰਾਂ ਅਤੇ ਸਿਆਸੀ ਮਸਲਿਆਂ ਨੂੰ ਅੰਤਰਰਾਸ਼ਟਰੀ ਮੰਚ ’ਤੇ ਉਠਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਆਪਣੇ ਮੁੱਦਿਆਂ ਨੂੰ ਸੰਯੁਕਤ ਰਾਸ਼ਟਰ ਦੇ ਮੰਚ ਦੇ ਨੇੜੇ ਉਠਾ ਕੇ ਦੁਨੀਆ ਦਾ ਧਿਆਨ ਇਨ੍ਹਾਂ ਮਸਲਿਆਂ ਵੱਲ ਖਿੱਚਣਾ ਚਾਹੁੰਦਾ ਹੈ। ਨਿਊਯਾਰਕ ਵਿੱਚ ਹਿੰਮਤ ਸਿੰਘ ਨਾਲ ਜੁੜਿਆ ਵਿਰੋਧ ਪਹਿਲਾਂ ਵੀ ਚਰਚਾ ਵਿੱਚ ਆ ਚੁੱਕਾ ਹੈ। ਨਵੰਬਰ 2023 ਵਿੱਚ ਭਾਰਤ ਦੇ ਤਤਕਾਲੀ ਅਮਰੀਕੀ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਲਾਂਗ ਆਇਲੈਂਡ ਸਥਿਤ ਹਿਕਸਵਿਲ ਗੁਰਦੁਆਰਾ ਸਾਹਿਬ ਦੌਰੇ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ। ਉਸ ਸਮੇਂ ਦੀਆਂ ਮੀਡੀਆ ਰਿਪੋਰਟਾਂ ਵਿੱਚ ਇਸ ਵਿਰੋਧ ਦੀ ਅਗਵਾਈ ਹਿੰਮਤ ਸਿੰਘ ਨਾਲ ਜੋੜੀ ਗਈ ਸੀ। ਹੁਣ 26 ਸਤੰਬਰ ਦਾ ਪ੍ਰਦਰਸ਼ਨ ਈਸਟ ਕੋਸਟ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ ਆਪਣੇ ਇਤਰਾਜ਼ ਅਤੇ ਮੰਗਾਂ ਅੰਤਰਰਾਸ਼ਟਰੀ ਪੱਧਰ ’ਤੇ ਦਰਜ ਕਰਵਾਉਣ ਦੀ ਇੱਕ ਹੋਰ ਕੋਸ਼ਿਸ਼ ਵਜੋਂ ਸਾਹਮਣੇ ਆ ਰਿਹਾ ਹੈ। ਪ੍ਰਬੰਧਕਾਂ ਵੱਲੋਂ ਸਿੱਖ ਸੰਗਤ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News