ਤਰਨ ਤਰਨ 26 ਸਤੰਬਰ (ਖਿੜਿਆ ਪੰਜਾਬ) ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੀ ਰਹਿਨੁਮਾਈ ਹੇਠ ਪੰਜਾਬ ਗਤਕਾ ਐਸੋਸੀਏਸ਼ਨ ਦੀ ਜਨਰਲ ਕੌਂਸਲ ਦੀ ਚੋਣ ਹੋਈ ਜਿਸ ਵਿੱਚ ਸਮੂਹ ਪੰਜਾਬ ਗਤਕਾ ਖੇਡ ਮੈਂਬਰ ਪ੍ਰਮੋਟਰ ਸਪੋਟਰ ਦੀ ਸਰਬਸੰਮਤੀ ਨਾਲ ਪੰਜਾਬ ਗਤਕਾ ਐਸੋਸੀਏਸ਼ਨ ਦਾ ਪ੍ਰਧਾਨ ਡਾ ਰਜਿੰਦਰ ਸਿੰਘ ਸੋਹਲ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੂੰ ਚੁਣਿਆ ਗਿਆ ਅਤੇ * ਪੰਜਾਬ ਗਤਕਾ ਐਸੋਸੀਏਸ਼ਨ ਜਿਲਾ ਤਰਨਤਾਰਨ ਤੋ ਪਲਵਿੰਦਰ ਸਿੰਘ ਕੰਡਾ ਨੂੰ ਅਗਜ਼ੈਕਟਿਵ ਮੈਂਬਰ ਚੁਣਿਆ ਗਿਆ*।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








