Home » ਨਵੀਂ ਦਿੱਲੀ » ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ ਕਿਲ੍ਹੇ ’ਤੇ ਹੋਣਗੇ: ਕਾਲਕਾ, ਕਾਹਲੋਂ

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ ਕਿਲ੍ਹੇ ’ਤੇ ਹੋਣਗੇ: ਕਾਲਕਾ, ਕਾਹਲੋਂ

SHARE ARTICLE

11 Views

 

ਨਵੀਂ ਦਿੱਲੀ, 26 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਆਰੰਭਤਾ ਸਮਾਗਮਾਂ ਵਾਂਗ ਲਾਲ ਕਿਲ੍ਹੇ ਵਿਖੇ ਕਰਵਾਏ ਜਾਣਗੇ। ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸਮਾਪਤੀ ਸਮਾਗਮਾਂ ਨੂੰ ਸਮਰਪਿਤ ਸਹਿਜ ਪਾਠਾਂ ਦੀ ਲੜੀ ਦੀ ਆਰੰਭਤਾ ਮੌਕੇ ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਗੁਰੂ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ ਅਤੇ ਇਸੇ ਦੌਰਾਨ ਸਾਲ ਭਰ ਚੱਲੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਸੰਪੂਰਨਤਾ ਹੋਵੇਗੀ। ਦਿੱਲੀ ਸਰਕਾਰ ਸਮਾਗਮਾਂ ਵਿੱਚ ਭਾਈਵਾਲ ਬਣਨਾ ਚਾਹੇਗੀ ਤਾਂ ਉਸਦਾ ਸਵਾਗਤ ਕੀਤਾ ਜਾਵੇਗਾ। ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਅਕਤੂਬਰ, ਨਵੰਬਰ ਅਤੇ ਦਸੰਬਰ ਦੌਰਾਨ ਸਮਾਪਤੀ ਸਮਾਗਮਾਂ ਸਬੰਧੀ ਕਈ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਸਹਿਜ ਪਾਠਾਂ ਦੀ ਲੜੀ ਸ਼ੁਰੂ ਨਹੀਂ ਕੀਤੀ, ਉਹ ਹੁਣ ਸ਼ੁਰੂ ਕਰਨ। ਸਹਿਜ ਪਾਠਾਂ ਦੇ ਭੋਗ 14 ਦਸੰਬਰ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਪਾਏ ਜਾਣਗੇ। ਆਰੰਭਤਾ ਸਮਾਗਮ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ, ਮੈਂਬਰ ਗੁਰਦੇਵ ਸਿੰਘ, ਗੁਰਮੀਤ ਸਿੰਘ ਭਾਟੀਆ, ਇੰਦਰਪ੍ਰੀਤ ਸਿੰਘ ਮੋਂਟੀ, ਮੀਡੀਆ ਸਲਾਹਕਾਰ ਸੁਦੀਪ ਸਿੰਘ, ਕੰਵਲਜੀਤ ਸਿੰਘ ਜੌਲੀ, ਜਤਿੰਦਰਪਾਲ ਸਿੰਘ ਗੋਲਡੀ ਅਤੇ ਸਤਨਾਮ ਸਿੰਘ ਜੱਗਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News