Home » ਮਾਝਾ » ਜਥੇਦਾਰ ਤੇਜਾ ਸਿੰਘ ਭੁੱਚਰ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਪਿੰਡ ਭੁੱਚਰ ਵਿਖੇ 1 ਅਕਤੂਬਰ 2026 ਨੂੰ |

ਜਥੇਦਾਰ ਤੇਜਾ ਸਿੰਘ ਭੁੱਚਰ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਪਿੰਡ ਭੁੱਚਰ ਵਿਖੇ 1 ਅਕਤੂਬਰ 2026 ਨੂੰ |

SHARE ARTICLE

21 Views

ਖਾਲੜਾ 28 ਸਤੰਬਰ ( ਗੁਰਪ੍ਰੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ ਰਜਿ ਪੰਜਾਬ ਵੱਲੋਂ ਭਾਈ ਪਵਨਦੀਪ ਸਿੰਘ, ਪਰਿਵਾਰਿਕ ਮੈਂਬਰਾਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ, ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਮੋਢੀ ਜਥੇਦਾਰ ਤੇਜਾ ਸਿੰਘ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ “ਜਥੇਦਾਰ ਤੇਜਾ ਸਿੰਘ ਲਾਇਬਰੇਰੀ” ਪਿੰਡ ਭੁੱਚਰ ਜਿਲਾ ਤਰਨ ਤਾਰਨ ਵਿਖੇ ਦਸਤਾਰ , ਦੁਮਾਲਾ, ਸੁੰਦਰ ਲਿਖਾਈ ਅਤੇ ਪੇਂਟਿੰਗ ਮੁਕਾਬਲੇ ਇਕ ਅਕਤੂਬਰ ਨੂੰ ਸਵੇਰੇ 9-00 ਤੋਂ ਦੁਪਹਿਰ 12-30 ਤੱਕ ਕਰਵਾਏ ਜਾ ਰਹੇ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਭਾਈ ਜਗਜੀਤ ਸਿੰਘ ਅਹਿਮਦਪੁਰ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਹਰਪ੍ਰੀਤ ਸਿੰਘ ਸੈਡੀ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਇਹਨਾਂ ਧਾਰਮਿਕ ਮੁਕਾਬਲਿਆਂ ਦਾ ਮੁੱਖ ਮਕਸਦ ਬੱਚਿਆਂ ਅੰਦਰ ਆਪਣੇ ਪੁਰਖਿਆਂ ਦਾ ਇਤਿਹਾਸ ਜਾਣਨ ਦੀ ਜਗਿਆਸਾ ਪੈਦਾ ਕਰਨਾ ਹੈ ਤਾਂ ਜੋ ਉਹ ਇਤਿਹਾਸ ਤੋਂ ਸਬਕ ਲੈ ਕੇ ਆਪਣੇ ਜੀਵਨ ਨੂੰ ਉਸ ਤਰ੍ਹਾਂ ਬਣਾ ਸਕਣ। ਇਹਨਾਂ ਮੁਕਾਬਲਿਆਂ ਅੰਦਰ ਦਸਤਾਰ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ ਪੱਟੀ, ਆਕਾਸ਼ਦੀਪ ਸਿੰਘ, ਨਿੰਦਰਪਾਲ ਸਿੰਘ ਹਰਮਨਦੀਪ ਸਿੰਘ ਉਚੇਚੇ ਤੌਰ ਉੱਤੇ ਪਹੁੰਚ ਰਹੇ ਹਨ। ਉਹਨਾਂ ਨੇ ਇਸ ਬਾਬਤ ਜਾਣਕਾਰੀ ਦਿੰਦਿਆਂ ਕਿਹਾ ਕਿ ਮੁਕਾਬਲਿਆਂ ਵਿੱਚ ਚੌਥੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਬੱਚਿਆਂ ਲਈ ਦਸਤਾਰ, ਦੁਮਾਲਾ, ਬਾਜ਼ , ਪਿਨ, ਸ਼ੀਸ਼ਾ, ਚਾਰਟ, ਰੰਗ, ਜਮੈਟਰੀ ਬਾਕਸ, ਸਕੇਲ ਅਤੇ ਏ ਫੋਰ ਪੇਪਰ ਆਪਣਾ ਲੈ ਕੇ ਆਉਣਗੇ। ਇਸ ਮੌਕੇ ਭਾਈ ਪਵਨਦੀਪ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਖਾਲੜਾ, ਭਾਈ ਵਜ਼ੀਰ ਸਿੰਘ ਆਸਲ , ਭਾਈ ਸੁਖਮਨਦੀਪ ਸਿੰਘ ,ਹੁਸਨਦੀਪ ਸਿੰਘ, ਗਗਨਦੀਪ ਸਿੰਘ, ਰਨਬੀਰ ਸਿੰਘ ਵੀਰਮ, ਹਰਪ੍ਰੀਤ ਸਿੰਘ ਮਨਿਆਰੀ ਵਾਲੇ, ਦਿਲਬਾਗ ਸਿੰਘ ਡੱਲ, ਭਾਈ ਰਛਪਾਲ ਸਿੰਘ, ਭਾਈ ਚਾਨਣ ਸਿੰਘ ਆਦਿ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News