
ਸ਼ਹੀਦਾਂ ਦੇ ਅਸਥਾਨ ਤੇ ਦਸਤਾਰ ਦੁਮਾਲਾ ਤੇ ਕਵਿਤਾ ਮੁਕਾਬਲੇ ਚੜ੍ਹਦੀ ਕਲਾ ਨਾਲ ਹੋਏ ਸੰਪੰਨ
ਪੱਟੀ 29 ਸਤੰਬਰ ( ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਧਾਰਮਿਕ ਅਸਥਾਨਾਂ ਵਿੱਚ ਆਪਣੀਆਂ ਮਨ ਮਾਨੀਆਂ ਕਰਨ, ਸਿੱਖਾਂ ਦਾ ਖੁਰਾ ਖੋਜ ਮਿਟਾਉਣ ਦਾ ਦਾਅਵਾ ਕਰਨ ਵਾਲੇ ਮੰਡਿਆਲੀ ਪਿੰਡ ਦੇ ਮੱਸੇ ਰੰਗੜ ਦਾ ਸੋਧਾ ਲਗਾਉਣ ਵਾਲੇ 18ਵੀਂ ਸਦੀ ਦੇ ਮਹਾਨ ਯੋਧੇ ਭਾਈ ਸੁੱਖਾ ਸਿੰਘ ਅਤੇ ਭਾਈ ਮਹਿਤਾਬ ਸਿੰਘ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ “ਗੁਰਦੁਆਰਾ ਭਾਈ ਸੁੱਖਾ ਸਿੰਘ , ਭਾਈ ਮਹਿਤਾਬ ਸਿੰਘ” ਪਿੰਡ ਸਭਰਾ ਵਿਖੇ ਦਸਤਾਰ ਦੁਮਾਲਾ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸ਼ਹੀਦ ਅਕੈਡਮੀ ਭੱਗੂਪੁਰ, ਹਰਿ ਗੁਣ ਪਬਲਿਕ ਸਕੂਲ, ਸ਼ਹੀਦ ਸ਼ਾਮ ਸਿੰਘ ਅਟਾਰੀ ਪਬਲਿਕ ਸਕੂਲ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਅਤੇ ਕੋਹਿਨੂਰ ਅਕੈਡਮੀ ਸਮਰਾ ਦੇ ਲਗਭਗ 100 ਤੋਂ ਵੱਧ ਬੱਚਿਆਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ। ਦਸਤਾਰ ਦੁਮਾਲਾ ਮੁਕਾਬਲੇ ਦੇ ਚਾਰ ਗਰੁੱਪ ਬਣਾਏ ਗਏ ਜਿਨਾਂ ਦੀ ਜਜਮੈਂਟ ਦੀ ਸੇਵਾ ਨਿੰਦਰਪਾਲ ਸਿੰਘ ਮਖੂ, ਹਰਮਨਦੀਪ ਸਿੰਘ , ਸੁਖਮਨਦੀਪ ਸਿੰਘ ,ਹੁਸਨਦੀਪ ਸਿੰਘ ਭਿੱਖੀਵਿੰਡ ਨੇ ਬਾਖੂਬੀ ਨਿਭਾਈ ਅਤੇ ਕਵਿਤਾ ਮੁਕਾਬਲੇ ਵਿੱਚ ਦੋ ਗਰੁੱਪ ਸੀਨੀਅਰ ਅਤੇ ਜੂਨੀਅਰ ਬਣਾਏ ਗਏ ਜਿਨਾਂ ਵਿੱਚ ਜੱਜਮੈਂਟ ਦੀ ਸੇਵਾ ਭਾਈ ਅਵਤਾਰ ਸਿੰਘ ਕਵੀਸ਼ਰ, ਭਾਈ ਸਤਨਾਮ ਸਿੰਘ ਸਭਰਾ ਅਤੇ ਭਾਈ ਹਰਚਰਨ ਸਿੰਘ ਉਬੋਕੇ ਮੀਤ ਸਕੱਤਰ ਸੁਸਾਇਟੀ ਵੱਲੋਂ ਨਿਭਾਈ ਗਈ। ਹਰੇਕ ਗਰੁੱਪ ਵਿੱਚ ਪਹਿਲੇ , ਦੂਸਰਿਆਂ ਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਪ੍ਰਭਾਵਸ਼ਾਲੀ ਇਨਾਮ ਅਤੇ ਬਾਕੀ ਸਭਨਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਵੱਲੋਂ ਉਚੇਚੇ ਤੌਰ ਤੇ ਪਹੁੰਚੇ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਜੋਤੀ ਸ਼ਾਹ, ਭਾਈ ਅਮਨਦੀਪ ਸਿੰਘ ਸਭਰਾ, ਸਟੇਜ ਸੈਕਟਰੀ ਭਾਈ ਹਰਜੀਤ ਸਿੰਘ ਲਹਿਰੀ ਨੇ ਬੱਚਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਆਪਣੇ ਧਾਰਮਿਕ ਅਸਥਾਨਾਂ ਨੂੰ ਆਪਣੀ ਜਿੱਦ ਤੋਂ ਵੀ ਵੱਧ ਕੇ ਮੁਹੱਬਤ ਕਰਦੇ ਹਨ। ਜਦੋਂ ਕੋਈ ਵੀ ਮਨੁੱਖ ਆਪਣੇ ਹੰਕਾਰ ਕਰਕੇ ਇਹਨਾਂ ਵੱਲ ਕੈਰੀ ਅੱਖ ਨਾਲ ਵੇਖਦਾ ਹੈ ਜਾਂ ਦੁਸ਼ਕਰਮ ਕਰਨ ਦਾ ਯਤਨ ਕਰਦਾ ਹੈ ਤਾਂ ਉਹ ਉਸ ਨੂੰ ਕੀਤੇ ਦਾ ਫਲ ਦੇਣ ਵਿੱਚ ਸਮਾਂ ਨਹੀਂ ਗਵਾਉਂਦੇ। ਸੋਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਭਾਈ ਜਗਜੀਤ ਸਿੰਘ ਅਹਿਮਦਪੁਰ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਮੁੱਖ ਬੁਲਾਰੇ ਭਾਈ ਸੁਖਵਿੰਦਰ ਸਿੰਘ ਖਾਲੜਾ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕਿਹਾ ਭਾਈ ਰਣਜੀਤ ਸਿੰਘ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪ੍ਰੇਰਨਾ ਕਰਕੇ ਸ਼ਹੀਦਾਂ ਦੀ ਯਾਦ ਵਿੱਚ ਜੋ ਧਾਰਮਿਕ ਮੁਕਾਬਲੇ ਕਰਵਾਉਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ ਇਹ ਬਹੁਤ ਹੀ ਸਲਾਹੁਣਯੋਗ ਕਦਮ ਹੈ। ਇਸ ਤਰ੍ਹਾਂ ਦੇ ਨੌਜਵਾਨ ਆਪਣੇ ਵਾਰਸਾਂ ਦੇ ਲਈ ਪ੍ਰੇਰਨਾ ਸਰੋਤ ਹਨ। ਭਾਈ ਰਣਜੀਤ ਸਿੰਘ ਸਭਰਾ ਵੱਲੋਂ ਇਹਨਾਂ ਧਾਰਮਿਕ ਮੁਕਾਬਲਿਆਂ ਨੂੰ ਕਰਵਾਉਣ ਵਿੱਚ ਸਹਿਯੋਗ ਕਰਨ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕਾ ਨਿਵਾਸੀ ਸੰਗਤਾਂ ਅਤੇ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦੀ ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਇਹਨਾਂ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਦਾ ਭਰੋਸਾ ਦਵਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸੁਰਜੀਤ ਸਿੰਘ, ਗ੍ਰੰਥੀ ਨਿਸ਼ਾਨ ਸਿੰਘ, ਸੇਵਾਦਾਰ ਬੰਤਾ ਸਿੰਘ ਨੰਬਰਦਾਰ, ਮੈਂਬਰ ਕੁਲਵੰਤ ਸਿੰਘ, ਗੁਰਦੁਆਰਾ ਕਿਲਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਮਰ ਸਿੰਘ,ਭਾਈ ਕਰਨੈਲ ਸਿੰਘ ਸਭਰਾ, ਸੋਸਾਇਟੀ ਦੇ ਆਕਾਸ਼ਦੀਪ ਸਿੰਘ, ਵਜ਼ੀਰ ਸਿੰਘ ਆਸਲ , ਸਾਜਨ ਪ੍ਰੀਤ ਸਿੰਘ, ਰਣਬੀਰ ਸਿੰਘ ਵੀਰਮ, ਗਗਨਦੀਪ ਸਿੰਘ, ਦਿਲਬਾਗ ਸਿੰਘ ਡੱਲ, ਰਛਪਾਲ ਸਿੰਘ ਡੱਲ ਅਤੇ ਹੋਰ ਮੈਂਬਰ ਆਦਿ ਹਾਜਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








