Home » ਸੰਸਾਰ » ਯੂਰਪ » ਗੁਰਦੁਆਰਾ ਸਿੰਘ ਸਭਾ ਡੈਨਹਾਗ ਵਿਖੇ ਤੀਸਰੇ ਅਤੇ ਚੌਥੇ ਪਾਤਸ਼ਾਹ ਦੇ ਪੁਰਬ ਦਿਹਾੜੇ ਮਨਾਏ ਗਏ ।

ਗੁਰਦੁਆਰਾ ਸਿੰਘ ਸਭਾ ਡੈਨਹਾਗ ਵਿਖੇ ਤੀਸਰੇ ਅਤੇ ਚੌਥੇ ਪਾਤਸ਼ਾਹ ਦੇ ਪੁਰਬ ਦਿਹਾੜੇ ਮਨਾਏ ਗਏ ।

SHARE ARTICLE

69 Views

ਜਰਮਨੀ 30 ਸਤੰਬਰ (ਸੰਦੀਪ ਸਿੰਘ ਖਾਲੜਾ) ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਡੈਨਹਾਗ ਹਫ਼ਤਾਵਾਰੀ ਦਿਵਾਨ ਸਜਾਏ ਗਏ। ਜਿਸ ਵਿੱਚ ਪਹਿਲਾਂ ਭਾਈ ਸ.ਸੰਦੀਪ ਸਿੰਘ ਸਿੱਧੂ ਅਤੇ ਸਮੂੰਹ ਪਰਿਵਾਰ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਹੋਏ, ਉਪਰੰਤ ਦਿਵਾਨ ਦੀ ਆਰੰਭਤਾ ਹੋਈ ਜਿਸ ਵਿੱਚ ਪਹਿਲਾਂ ਲੋਕਲ ਸੰਗਤ ਦੇ ਜੱਥਿਆਂ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਨਾਲ ਨਿਹਾਲ ਕੀਤਾ। ਇਸ ਉਪਰੰਤ ਹੈੱਡ ਗ੍ਰੰਥੀ ਭਾਈ ਗੁਰਨਿਸ਼ਾਨ ਸਿੰਘ ਪੱਟੀ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ, ਉਹਨਾਂ ਕਿਹਾ ਕਿ ਗੁਰੂ ਅਮਰਦਾਸ ਜੀ ਦੇ ਜੀਵਨ ਤੋਂ ਸਾਨੂੰ ਸ਼ਬਦ ਗੁਰੂ ਨਾਲ ਜੁੜਨ, ਨਿਮਰਤਾ ਵਿੱਚ ਰਹਿਣ, ਨਿਰਸੁਆਰਥ ਹੋ ਕੇ ਸੇਵਾ ਸਿਮਰਨ ਕਰਨ ਅਤੇ ਸਮਾਜ ਲਈ ਸਮਰਪਣ ਭਾਵਨਾ ਨਾਲ ਸੇਵਾ ਕਰਨ ਦੀ ਪ੍ਰੇਰਨਾ ਦੀ ਮਿਲਦੀ ਹੈ ਅਤੇ ਸਾਨੂੰ ਪ੍ਰੇਰਨਾ ਲੈ ਕੇ ਜੀਵਨ ਸਫਲ ਕਰਨਾ ਚਾਹੀਦਾ ਹੈ।ਇਸ ਉਪਰੰਤ ਵਿਸ਼ੇਸ਼ ਤੌਰ ਤੇ ਪਹੁੰਚੇ ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਸੰਗਤਾਂ ਨੂੰ ਮਨੋਹਰ ਸ਼ਬਦ ਕੀਰਤਨ ਨਾਲ ਨਿਹਾਲ ਕੀਤਾ ਜਿਸਦਾ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਭਰਪੂਰ ਲਾਹਾ ਪ੍ਰਾਪਤ ਕੀਤਾ। ਇਸ ਸਮੇਂ ਸਮੂੰਹ ਗੁਰਦੁਆਰਾ ਸਾਹਿਬ ਦੇ ਸਮੂੰਹ ਟਰੱਸਟੀ ਸੇਵਾਦਾਰ, ਪ੍ਰਬੰਧਕ ਕਮੇਟੀ ਸੇਵਾਦਾਰ ਅਤੇ ਸਮੂੰਹ ਸੰਗਤਾਂ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News