Home » ਸੰਸਾਰ » ਯੂਰਪ » ਗਲੋਬਲ ਸਿੱਖ ਕੌਂਸਲ ਅਤੇ ਕੇਂਦਰੀ ਸ਼੍ਰੀ ਗੁਰੂ ਸਿੰਘ ਸਭਾ ਵੱਲੋਂ ਸਿੱਖੀ ਦੇ ਭਵਿੱਖ ਬਾਰੇ ਸੈਮੀਨਾਰ 4 ਅਕਤੂਬਰ ਨੂੰ ।

ਗਲੋਬਲ ਸਿੱਖ ਕੌਂਸਲ ਅਤੇ ਕੇਂਦਰੀ ਸ਼੍ਰੀ ਗੁਰੂ ਸਿੰਘ ਸਭਾ ਵੱਲੋਂ ਸਿੱਖੀ ਦੇ ਭਵਿੱਖ ਬਾਰੇ ਸੈਮੀਨਾਰ 4 ਅਕਤੂਬਰ ਨੂੰ ।

SHARE ARTICLE

15 Views

ਗਲੋਬਲ ਸਿੱਖ ਕੌਂਸਲ ਅਤੇ ਕੇਂਦਰੀ ਸ਼੍ਰੀ ਗੁਰੂ ਸਿੰਘ ਸਭਾ ਵੱਲੋਂ ਸਿੱਖੀ ਦੇ ਭਵਿੱਖ ਬਾਰੇ ਸੈਮੀਨਾਰ 4 ਅਕਤੂਬਰ ਨੂੰ ।

ਜਰਮਨੀ 30 ਸਤੰਬਰ (ਸੰਦੀਪ ਸਿੰਘ ਖਾਲੜਾ) ਗਲੋਬਲ ਸਿੱਖ ਕੌਂਸਲ ਅਤੇ ਕੇਂਦਰੀ ਸ਼੍ਰੀ ਗੁਰੂ ਸਿੰਘ ਸਭਾ, ਚੰਡੀਗੜ੍ਹ ਵੱਲੋਂ 4 ਅਕਤੂਬਰ 2026, ਐਤਵਾਰ ਨੂੰ ਸਵੇਰੇ 10:30 ਵਜੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਪਲਾਟ ਨੰਬਰ 1, ਸੈਕਟਰ 28 ਏ, ਚੰਡੀਗੜ੍ਹ ਵਿਖੇ “ਸਿੱਖੀ: ਅਗਲੇ 5, 10, 50 ਸਾਲ ਅਤੇ ਅੱਗੇ” ਵਿਸ਼ੇ ਉੱਤੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ।

ਇਸ ਸੈਮੀਨਾਰ ਦਾ ਮੁੱਖ ਮਕਸਦ ਸਿੱਖੀ ਦੀ ਮੌਜੂਦਾ ਸਥਿਤੀ ਬਾਰੇ ਗੰਭੀਰ ਵਿਚਾਰ ਕਰਨਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖੀ ਦੀ ਸਹੀ ਦਿਸ਼ਾ ਬਾਰੇ ਸਾਂਝੀ ਸੋਚ ਤਿਆਰ ਕਰਨਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਗੁਰਬਾਣੀ ਦਾ ਸੁਨੇਹਾ ਸਮੁੱਚੀ ਮਨੁੱਖਤਾ ਲਈ ਸਰਬ ਸਾਂਝਾ ਅਤੇ ਸਦੀਵੀ ਹੈ। ਪਰ ਅਜੋਕੇ ਸਮੇਂ ਵਿੱਚ ਸਿੱਖੀ ਦੇ ਮੂਲ ਸਿਧਾਂਤਾਂ ਅਤੇ ਗੁਰਬਾਣੀ ਦੇ ਸੁਨੇਹੇ ਨੂੰ ਲੈ ਕੇ ਕਈ ਤਰ੍ਹਾਂ ਦੇ ਭੁਲੇਖੇ ਅਤੇ ਚੁਣੌਤੀਆਂ ਵੀ ਸਾਹਮਣੇ ਆ ਰਹੀਆਂ ਹਨ।

ਸੈਮੀਨਾਰ ਦੌਰਾਨ ਸਿੱਖ ਚਿੰਤਕ, ਵਿਦਵਾਨ ਅਤੇ ਸੁਚੇਤ ਪੰਥਕ ਸ਼ਖ਼ਸੀਅਤਾਂ ਇਸ ਗੱਲ ਉੱਤੇ ਵਿਚਾਰ ਕਰਨਗੀਆਂ ਕਿ ਅੱਜ ਸਾਡੇ ਨਿੱਜੀ ਅਤੇ ਸਮਾਜਿਕ ਜੀਵਨ ਵਿੱਚ ਗੁਰਬਾਣੀ ਦੇ ਸਿਧਾਂਤ ਕਿੰਨੇ ਅਮਲ ਵਿੱਚ ਹਨ। ਇਸ ਦੇ ਨਾਲ ਹੀ ਗੁਰੂ ਸਾਹਿਬਾਨ ਦੇ ਸਮੇਂ ਤੋਂ ਲੈ ਕੇ ਅੱਜ ਤੱਕ ਸਿੱਖੀ ਦੇ ਸਰੂਪ ਵਿੱਚ ਆਏ ਬਦਲਾਵਾਂ, ਇਤਿਹਾਸਕ ਕਾਰਨਾਂ ਅਤੇ ਮੌਜੂਦਾ ਚੁਣੌਤੀਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਵਿਚਾਰ ਗੋਸ਼ਟੀ ਦਾ ਇੱਕ ਮਹੱਤਵਪੂਰਨ ਹਿੱਸਾ ਸਿੱਖੀ ਦੇ ਭਵਿੱਖ ਦੀ ਰੂਪ ਰੇਖਾ ਉੱਤੇ ਕੇਂਦਰਿਤ ਰਹੇਗਾ। ਇਸ ਵਿੱਚ ਇਹ ਵਿਚਾਰਿਆ ਜਾਵੇਗਾ ਕਿ ਅਗਲੇ 5, 10 ਅਤੇ 50 ਸਾਲਾਂ ਵਿੱਚ ਅਸੀਂ ਸਿੱਖੀ ਨੂੰ ਕਿੱਥੇ ਵੇਖਣਾ ਚਾਹੁੰਦੇ ਹਾਂ ਅਤੇ ਇਸ ਮੰਜ਼ਿਲ ਤੱਕ ਪਹੁੰਚਣ ਲਈ ਅੱਜ ਤੋਂ ਕਿਹੜੇ ਠੋਸ ਕਦਮ ਚੁੱਕਣ ਦੀ ਲੋੜ ਹੈ।

ਆਯੋਜਕਾਂ ਨੇ ਕਿਹਾ ਕਿ ਇਹ ਸੈਮੀਨਾਰ ਸਿਰਫ਼ ਇੱਕ ਰਸਮੀ ਸਮਾਗਮ ਨਹੀਂ, ਸਗੋਂ ਸਿੱਖ ਪੰਥ ਨੂੰ ਆਪਣੇ ਵਰਤਮਾਨ ਬਾਰੇ ਸੋਚਣ ਅਤੇ ਭਵਿੱਖ ਲਈ ਸਾਂਝੀ ਦਿਸ਼ਾ ਤੈਅ ਕਰਨ ਦਾ ਇੱਕ ਮੌਕਾ ਹੈ। ਅੱਜ ਲੋੜ ਹੈ ਕਿ ਨਿੱਜੀ ਵਿਚਾਰਾਂ ਅਤੇ ਵਖਰੇਵਿਆਂ ਤੋਂ ਉੱਪਰ ਉੱਠ ਕੇ ਗੁਰਬਾਣੀ ਨੂੰ ਕੇਂਦਰ ਵਿੱਚ ਰੱਖਦਿਆਂ ਸਿੱਖੀ ਦੀ ਅਗਲੀ ਪੀੜ੍ਹੀ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ।

ਗਲੋਬਲ ਸਿੱਖ ਕੌਂਸਲ ਅਤੇ ਕੇਂਦਰੀ ਸ਼੍ਰੀ ਗੁਰੂ ਸਿੰਘ ਸਭਾ ਵੱਲੋਂ ਸਮੂਹ ਸਿੱਖ ਚਿੰਤਕਾਂ, ਵਿਦਵਾਨਾਂ, ਪੰਥਕ ਦਰਦੀਆਂ ਅਤੇ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਸੈਮੀਨਾਰ ਵਿੱਚ ਸ਼ਾਮਲ ਹੋ ਕੇ ਆਪਣੇ ਕੀਮਤੀ ਵਿਚਾਰ ਸਾਂਝੇ ਕਰਨ ਅਤੇ ਸਿੱਖੀ ਦੇ ਚੰਗੇ ਭਵਿੱਖ ਲਈ ਹੋ ਰਹੀ ਇਸ ਸਾਂਝੀ ਵਿਚਾਰ ਪ੍ਰਕਿਰਿਆ ਦਾ ਹਿੱਸਾ ਬਣਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News