Home » ਨਵੀਂ ਦਿੱਲੀ » ਦਿਲਜੀਤ ਦੋਸਾਂਝ ਦੇ 1 ਨਵੰਬਰ ਦਿੱਲੀ ਸ਼ੋਅ ਨੂੰ ਲੈ ਕੇ ਐਸਐਫਜੇ ਦੀ ਤਿੱਖੀ ਚਿਤਾਵਨੀ, ਪ੍ਰੋਗਰਾਮ ਵਿਚ ਖੱਲਲ ਪਾਉਣ ਲਈ 51 ਲੱਖ ਇਨਾਮ ਦਾ ਕੀਤਾ ਐਲਾਨ

ਦਿਲਜੀਤ ਦੋਸਾਂਝ ਦੇ 1 ਨਵੰਬਰ ਦਿੱਲੀ ਸ਼ੋਅ ਨੂੰ ਲੈ ਕੇ ਐਸਐਫਜੇ ਦੀ ਤਿੱਖੀ ਚਿਤਾਵਨੀ, ਪ੍ਰੋਗਰਾਮ ਵਿਚ ਖੱਲਲ ਪਾਉਣ ਲਈ 51 ਲੱਖ ਇਨਾਮ ਦਾ ਕੀਤਾ ਐਲਾਨ

SHARE ARTICLE

15 Views

 

ਨਵੀਂ ਦਿੱਲੀ 5 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖਸ ਫਾਰ ਜਸਟਿਸ (ਐਸਐਫਜੇ) ਨੇ ਦਿਲਜੀਤ ਦੋਸਾਂਝ ਦੇ 1 ਨਵੰਬਰ ਨੂੰ ਦਿੱਲੀ ਦੇ ਜੇ.ਐਲ.ਐਨ. ਸਟੇਡੀਅਮ ਵਿਖੇ ਹੋਣ ਵਾਲੇ ਸ਼ੋਅ ਨੂੰ ‘ਘੇਰੋ ਤੇ ਰੋਕੋ’ ਦਾ ਸੱਦਾ ਦਿੰਦਿਆਂ ਇਸ ਲਈ 51 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਐਸਐਫਜੇ ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ 1 ਨਵੰਬਰ 1984 ਦੀ ਸਿੱਖ ਵਿਰੋਧੀ ਹਿੰਸਾ ਦੀ ਯਾਦ ਨਾਲ ਜੁੜੇ ਦਿਨ ਨੂੰ ਦਿੱਲੀ ਵਿੱਚ ਜਸ਼ਨ ਮਨਾਉਣ ਲਈ ਵਰਤਣਾ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਨਮਕ ਛਿੜਕਣ ਦੇ ਬਰਾਬਰ ਹੈ। ਪੰਨੂ ਨੇ ਦੋਸ਼ ਲਾਇਆ ਕਿ ਜਿਸ ਦਿੱਲੀ ਵਿੱਚ 1984 ਦੌਰਾਨ ਸਿੱਖਾਂ ਨੂੰ ਜਿਉਂਦੇ ਸਾੜਿਆ ਗਿਆ, ਔਰਤਾਂ ਨਾਲ ਜਬਰ-ਜਨਾਹ ਹੋਇਆ ਅਤੇ ਗੁਰਦੁਆਰਿਆਂ ’ਤੇ ਹਮਲੇ ਹੋਏ, ਉਸੇ ਸ਼ਹਿਰ ਵਿੱਚ ਉਸ ਦਿਨ ਮਨੋਰੰਜਨ ਦਾ ਵੱਡਾ ਸਮਾਗਮ ਕਰਵਾਉਣਾ ਗੰਭੀਰ ਇਤਿਹਾਸਕ ਵਿਰੋਧਾਭਾਸ ਹੈ। ਗੁਰਪਤਵੰਤ ਪੰਨੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਧਾ ਸਵਾਲ ਕਰਦਿਆਂ ਪੁੱਛਿਆ ਕਿ ਕੀ 1984 ਦੇ ਕਤਲੇਆਮ ਦੇ ਦੋਸ਼ੀਆਂ ਤੋਂ ਇਨਸਾਫ਼ ਦੀ ਮੰਗ ਕਰਨ ਵਾਲੇ ਸਿੱਖ ਨੂੰ ਹਥਿਆਰ ਚੁੱਕਣਾ ਜਾਇਜ਼ ਨਹੀ ਹੋ ਸਕਦਾ ਹੈ, ਅਤੇ ਕਿ 1 ਨਵੰਬਰ ਨੂੰ ਦਿੱਲੀ ਵਿੱਚ ਜਸ਼ਨ ਮਨਾਉਣਾ ਜਾਇਜ਼ ਮੰਨਿਆ ਜਾਵੇਗਾ? ਉਸ ਨੇ ਦਿਲਜੀਤ ਦੋਸਾਂਝ ਵੱਲੋਂ ਅਮਿਤਾਭ ਬੱਚਨ ਨਾਲ ਨਜ਼ਦੀਕੀ ਦੇ ਹਵਾਲੇ ਨਾਲ ਵੀ ਤਿੱਖੇ ਸਵਾਲ ਖੜ੍ਹੇ ਕੀਤੇ। ਪੰਨੂ ਨੇ ਕਿਹਾ ਕਿ ਦਿੱਲੀ ਦੀ ਵਿਧਵਾ ਕਾਲੋਨੀ ਵਿੱਚ 1984 ਦੀ ਹਿੰਸਾ ਦੀ ਪੀੜ ਆਪਣੇ ਸੀਨੇ ਵਿੱਚ ਸੰਭਾਲ ਰਹੀਆਂ ਸਿੱਖ ਔਰਤਾਂ ਦੇ ਜ਼ਖ਼ਮ ਅੱਜ ਵੀ ਨਹੀਂ ਭਰੇ ਅਤੇ 1 ਨਵੰਬਰ ਦਾ ਇਹ ਸ਼ੋਅ ਉਨ੍ਹਾਂ ਦਰਦਨਾਕ ਯਾਦਾਂ ਨੂੰ ਮੁੜ ਭੜਕਾ ਸਕਦਾ ਹੈ। ਐਸਐਫਜੇ ਦੇ ਇਸ ਐਲਾਨ ਨੇ ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਸਿਆਸੀ ਅਤੇ ਪੰਥਕ ਪੱਧਰ ’ਤੇ ਨਵਾਂ ਵਿਵਾਦ ਛੇੜ ਦਿੱਤਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News