Home » ਨਵੀਂ ਦਿੱਲੀ » ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਜਰਮਨੀ ਵੱਲੋਂ ਦੁੱਖ ਦਾ ਪ੍ਰਗਟਾਵਾ

ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਜਰਮਨੀ ਵੱਲੋਂ ਦੁੱਖ ਦਾ ਪ੍ਰਗਟਾਵਾ

SHARE ARTICLE

30 Views

 

ਨਵੀਂ ਦਿੱਲੀ, 6 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਬੱਬਰ ਖਾਲਸਾ ਜਰਮਨੀ ਦੇ ਜਥੇਦਾਰ ਭਾਈ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਹੋਈ ਮੌਤ ’ਤੇ ਜਰਮਨੀ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪੰਥਕ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਸਾਂਝੀ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਪੰਥਕ ਆਗੂਆਂ ਅਨੁਸਾਰ ਭਾਈ ਅਮਰੀਕ ਸਿੰਘ ਦੀ ਉਮਰ ਕਰੀਬ 38 ਸਾਲ ਸੀ। ਉਹ ਕੁਝ ਸਮਾਂ ਦੁਬਈ ਰਹਿ ਕੇ ਆਏ ਸਨ, ਜਿੱਥੇ ਉਨ੍ਹਾਂ ਨੂੰ ਕਾਲੇ ਪੀਲੀਏ ਦੀ ਬਿਮਾਰੀ ਹੋ ਗਈ ਸੀ। ਸਿਹਤ ਵਿੱਚ ਕੁਝ ਸੁਧਾਰ ਹੋਣ ਉਪਰੰਤ ਉਹ ਵਾਪਸ ਭਾਰਤ ਆ ਗਏ ਸਨ, ਪਰ ਇੱਥੇ ਅਚਾਨਕ ਤਬੀਅਤ ਮੁੜ ਵਿਗੜ ਜਾਣ ਕਾਰਨ ਬੀਤੀ 3 ਅਕਤੂਬਰ ਨੂੰ ਉਹ ਅਕਾਲ ਚਲਾਣਾ ਕਰ ਗਏ। ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਭਾਈ ਅਮਰੀਕ ਸਿੰਘ ਦੀ ਅੰਤਿਮ ਅਰਦਾਸ 12 ਅਕਤੂਬਰ, ਦਿਨ ਸੋਮਵਾਰ, ਦੁਪਹਿਰ 12 ਵਜੇ ਉਨ੍ਹਾਂ ਦੇ ਜੱਦੀ ਪਿੰਡ ਸੰਧੂ ਚੱਠਾ ਨੇੜੇ ਪਿੰਡ ਕਾਲਾ ਸੰਘਿਆਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ। ਪਰਿਵਾਰ ਵੱਲੋਂ ਸਮੂਹ ਸੰਗਤਾਂ ਨੂੰ ਅੰਤਿਮ ਅਰਦਾਸ ਵਿੱਚ ਹਾਜ਼ਰੀ ਭਰ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਜਥੇਦਾਰ ਭਾਈ ਰੇਸ਼ਮ ਸਿੰਘ ਬੱਬਰ ਦੇ ਭਰਾਤਾ ਭਾਈ ਸ਼ਿੰਗਾਰਾ ਸਿੰਘ ਵੀ ਕਰੀਬ ਦੋ ਸਾਲ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ। ਭਾਈ ਅਮਰੀਕ ਸਿੰਘ ਉਨ੍ਹਾਂ ਦੇ ਇਕਲੌਤੇ ਪੁੱਤਰ ਸਨ ਅਤੇ ਪਰਿਵਾਰ ਵਿਚ ਉਨ੍ਹਾਂ ਦੀਆਂ ਦੋ ਵੱਡੀਆਂ ਭੈਣਾਂ ਵੀ ਹਨ। ਇਸ ਦੁੱਖ ਦੀ ਘੜੀ ਵਿੱਚ ਸਿੱਖ ਫੈਡਰੇਸ਼ਨ ਜਰਮਨੀ ਵੱਲੋਂ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਸੁਖਦੇਵ ਸਿੰਘ ਹੇਰਾਂ, ਭਾਈ ਅਮਰਜੀਤ ਸਿੰਘ ਮੰਗੂਪੁਰ ਅਤੇ ਭਾਈ ਅਵਤਾਰ ਸਿੰਘ ਪੱਡਾ; ਬੱਬਰ ਖਾਲਸਾ ਜਰਮਨੀ ਵੱਲੋਂ ਭਾਈ ਰਜਿੰਦਰ ਸਿੰਘ ਬੱਬਰ ਅਤੇ ਭਾਈ ਅਵਤਾਰ ਸਿੰਘ; ਦਲ ਖਾਲਸਾ ਇੰਟਰਨੈਸ਼ਨਲ ਜਰਮਨੀ ਵੱਲੋਂ ਭਾਈ ਹਰਮੀਤ ਸਿੰਘ ਅਤੇ ਭਾਈ ਅੰਗਰੇਜ਼ ਸਿੰਘ; ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਵੱਲੋਂ ਭਾਈ ਹੀਰਾ ਸਿੰਘ ਮੱਤੇਵਾਲ ਅਤੇ ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਜਰਮਨੀ ਵੱਲੋਂ ਭਾਈ ਲਖਵਿੰਦਰ ਸਿੰਘ ਮੱਲ੍ਹੀ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਪਣੀ ਹਮਦਰਦੀ ਸਾਂਝੀ ਕੀਤੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News