Home » ਪੰਜਾਬ » BREAKING- MP ਅੰਮ੍ਰਿਤਪਾਲ ਨੂੰ 10 ਮਿੰਟ ਦੀ ਵੀਡੀਓ ਕਾਲ ਦੀ ਮਿਲੀ ਇਜਾਜ਼ਤ

BREAKING- MP ਅੰਮ੍ਰਿਤਪਾਲ ਨੂੰ 10 ਮਿੰਟ ਦੀ ਵੀਡੀਓ ਕਾਲ ਦੀ ਮਿਲੀ ਇਜਾਜ਼ਤ

SHARE ARTICLE

22 Views

ਅੰਮ੍ਰਿਤਸਰ, 7 ਅਕਤੂਬਰ 2026: ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਆਪਣੀ ਬਿਮਾਰ 82 ਸਾਲਾ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਦੇ ਹੁਕਮ ਮੁਤਾਬਕ ਉਹ 7 ਅਕਤੂਬਰ ਤੋਂ ਅਗਲੇ ਪੰਜ ਦਿਨਾਂ ਦੇ ਅੰਦਰ ਇੱਕ ਵਾਰ ਵੱਧ ਤੋਂ ਵੱਧ 10 ਮਿੰਟ ਲਈ ਦਾਦੀ ਨਾਲ ਗੱਲ ਕਰ ਸਕਣਗੇ

ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਵੱਲੋਂ ਪਹਿਲਾਂ ਬਿਮਾਰ ਦਾਦੀ ਨੂੰ ਮਿਲਣ ਲਈ ਅੰਤਰਿਮ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਦਾਦੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਘਰ ਲਿਆਂਦਾ ਗਿਆ। ਇਸ ਤੋਂ ਬਾਅਦ ਵਕੀਲਾਂ ਨੇ ਵੀਡੀਓ ਕਾਲ ਰਾਹੀਂ ਗੱਲ ਕਰਨ ਦੀ ਇਜਾਜ਼ਤ ਮੰਗੀ।

ਵਧੀਕ ਸੈਸ਼ਨ ਜੱਜ ਬਰਿੰਦਰ ਸਿੰਘ ਨੇ ਉਮਰ ਅਤੇ ਸਿਹਤ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਇਹ ਮਨਜ਼ੂਰੀ ਦਿੱਤੀ। ਅਦਾਲਤੀ ਹੁਕਮਾਂ ਅਨੁਸਾਰ ਵੀਡੀਓ ਕਾਲ ਦੌਰਾਨ ਕਿਸੇ ਪਰਿਵਾਰਕ ਮੈਂਬਰ ਜਾਂ ਹੋਰ ਨਿੱਜੀ ਵਿਅਕਤੀ ਨੂੰ ਇਸ ਦੀ ਫੋਟੋ ਖਿੱਚਣ ਜਾਂ ਰਿਕਾਰਡਿੰਗ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਅੰਮ੍ਰਿਤਪਾਲ ਸਿੰਘ ਅਜਨਾਲਾ ਮਾਮਲੇ ਸਮੇਤ ਹੋਰ ਕੇਸਾਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤਾਂ ਵਿੱਚ ਪੇਸ਼ ਹੁੰਦੇ ਰਹੇ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News