Home » ਮਾਝਾ » ਬਾਬਾ ਬੁੱਢਾ ਸਾਹਿਬ ਜੀ ਦਾ ਮੇਲਾ ਵੇਖਣ ਜਾਂਦੇ ਤਿੰਨ ਨਾਬਾਲਗ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ

ਬਾਬਾ ਬੁੱਢਾ ਸਾਹਿਬ ਜੀ ਦਾ ਮੇਲਾ ਵੇਖਣ ਜਾਂਦੇ ਤਿੰਨ ਨਾਬਾਲਗ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ

SHARE ARTICLE

31 Views

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਚੱਲ ਰਹੇ ਸਲਾਨਾ ਜੋੜ ਮੇਲੇ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਤਿੰਨ ਨਾਬਾਲਗ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।

ਤਰਨਤਾਰਨ 7 ਸਤੰਬਰ  ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਚੱਲ ਰਹੇ ਸਲਾਨਾ ਜੋੜ ਮੇਲੇ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਤਿੰਨ ਨਾਬਾਲਗ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਕੱਤਰ ਜਾਣਕਾਰੀ ਅਨੁਸਾਰ ਇਹ ਹਾਦਸਾ ਬੀਤੀ ਰਾਤ ਕਰੀਬ 2 ਵਜੇ ਭਿੱਖੀਵਿੰਡ-ਅੰਮ੍ਰਿਤਸਰ ਰੋਡ ਸਥਿਤ ਬੀ.ਐਸ.ਐਫ਼. ਹੈੱਡਕਵਾਟਰ ਦੇ ਨਜ਼ਦੀਕ ਹੋਇਆ, ਜਦੋਂ ਇਕ ਮੋਟਰਸਾਈਕਲ ਅਤੇ ਐਕਟਿਵਾ ਦੀ ਆਹਮੋ ਸਾਹਮਣੇ ਜ਼ਬਰਦਸਤ ਟੱਕਰ ਹੋਈ, ਜਿਸ ਵਿਚ ਤਿੰਨ ਨਾਬਾਲਗ ਨੌਜਵਾਨਾਂ ਦੀ ਮੌਤ ਹੋ ਗਈ। ਨੌਜਵਾਨਾਂ ਦੀ ਪਛਾਣ ਅਭਿਜੋਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਮਾੜੀ ਮੇਘਾ, ਹਰਮਨ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਚੇਲਾ ਮੋੜ ਕਲੋਨੀ ਭਿਖੀਵਿੰਡ, ਰਵੀ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਕਲਸੀਆ ਕਲਾਂ ਵਜੋਂ ਹੋਈ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News