ਪੰਜਾਬ ਵਿਚ 10 ਲੱਖ 77 ਹਜ਼ਾਰ ਕੱਟੇ ਗਏ ਰਾਸ਼ਨ ਕਾਰਡ ਬਹਾਲ ਕੀਤੇ ਜਾਣਗੇ।
ਆਮ ਆਦਮੀ ਪਾਰਟੀ ਦੀ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਕਈ ਫ਼ੈਸਲੇ ਲਏ ਗਏ ਜਿਨ੍ਹਾ ਵਿਚ ਵੱਡਾ ਫ਼ੈਸਲਾ ਲਿਆ ਗਿਆ ਕਿ ਪੰਜਾਬ ਵਿਚ 10 ਲੱਖ 77 ਹਜ਼ਾਰ ਕੱਟੇ ਗਏ ਰਾਸ਼ਨ ਕਾਰਡ ਬਹਾਲ ਕੀਤੇ ਜਾਣਗੇ। ਇਸ ਤੋਂ ਇਲਾਵਾ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਵੀ ਵੱਡਾ ਫ਼ੈਸਲਾ ਲਿਆ ਗਿਆ। ਇਸ ਦੇ ਨਾਲ ਹੀ ਸੜਕ ਸੁਰੱਖਿਆ ਲਈ ਵੀ ਫ਼ੈਸਲੇ ਲਏ ਗਏ। ਇਸ ਤੋਂ ਇਲਾਵਾ ਰਾਸ਼ਨ ਦੀ ਡੋਰ ਸਟੈਪ ਡਲੀਵਰੀ ਵੀ ਕੀਤੀ ਜਾਵੇਗੀ। ਸਰਕਾਰ ਨੇ ਸਾਬਕਾ ਫ਼ੌਜੀਆਂ ਦੀਆਂ ਵਿਧਵਾਵਾਂ ਦੀ ਪੈਨਸ਼ਨ ਵਧਾ ਕੇ 10 ਹਜ਼ਾਰ ਕੀਤੀ ਗਈ ਹੈ।
ਸ਼ਹੀਦ ਫੌਜੀਆਂ ਦੀਆਂ ਪਤਨੀਆਂ ਦੀ ਪੈਨਸ਼ਨ 6 ਹਜ਼ਾਰ ਰੁਪਏ ਤੋਂ ਵਧਾ ਕੇ 10 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ।
ਪੰਜਾਬ ਦੇ 15 ਹੋਰ ਸ਼ਹਿਰਾਂ ਵਿੱਚ ਯੋਗਸ਼ਾਲਾਵਾਂ ਸ਼ੁਰੂ ਕੀਤੀਆਂ ਜਾਣਗੀਆਂ।
ਹੁਣ ਸਰਕਾਰੀ ਅਧਿਆਪਕਾਂ ਦੇ ਤਬਾਦਲਿਆਂ ਦੀ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾਵੇਗਾ। ਇੱਕ ਅਧਿਆਪਕ ਤੁਰੰਤ ਅਰਜ਼ੀ ਦੇ ਕੇ ਆਪਣੀ ਬਦਲੀ ਕਰਵਾ ਲਵੇਗਾ।
ਫਰੀਸਤੀ ਸਕੀਮ ਪੰਜਾਬ ਵਿੱਚ ਸ਼ੁਰੂ ਕੀਤੀ ਜਾਵੇਗੀ। ਇਸ ਨੂੰ ਸੜਕ ਸੁਰੱਖਿਆ ਫੋਰਸ ਵਿੱਚ ਮਿਲਾ ਦਿੱਤਾ ਜਾਵੇਗਾ। ਇਸ ਸਕੀਮ ਤਹਿਤ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀ ਨੂੰ ਇਨਾਮ ਦਿੱਤਾ ਜਾਵੇਗਾ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।