
ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਮੁਕਾਬਲਿਆਂ ਵਿੱਚ ਲਿਆ ਭਾਗ
ਖਾਲੜਾ 9 ਅਕਤੂਬਰ (ਗੁਰਪ੍ਰੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ (ਰਜਿ.) ਪੰਜਾਬ ਵੱਲੋਂ ਗੁਰੂ ਸਾਹਿਬ ਜੀ ਦੀ ਆਗਿਆ ਅਨੁਸਾਰ ਹੋ ਕੇ ਜੀਵਨ ਬਸਰ ਕਰਨ ਵਾਲੇ ਬਾਬਾ ਬੁੱਢਾ ਜੀ ਦੇ ਸਲਾਨਾ ਜੋੜ ਮੇਲੇ ਤੇ ਗੁਰਮਤਿ ਪ੍ਰਚਾਰ ਕੇਂਦਰ ਦੀ ਸਮੁੱਚੀ ਟੀਮ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਅਲਖ ਰਾਮ ਜੀ ਪਿੰਡ ਡੱਲ ਵਿਖੇ ਸ਼ਾਮ ਵੇਲੇ ਦੀਵਾਨ ਹਾਲ ਵਿੱਚ ਬੱਚਿਆਂ ਦੇ ਦਸਤਾਰ ਦੁਮਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਨਗਰ ਦੇ 100 ਬੱਚਿਆਂ ਨੇ ਭਾਗ ਲਿਆ। ਦਸਤਾਰ ਦੁਮਾਲਾ ਮੁਕਾਬਲੇ ਦੇ ਚਾਰ ਗਰੁੱਪ ਅਤੇ ਸੁੰਦਰ ਲਿਖਾਈ ਮੁਕਾਬਲੇ ਦੇ ਦੂਸਰੀ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਬੱਚਿਆਂ ਦੇ ਚਾਰ ਗਰੁੱਪ ਬਣਾਏ ਗਏ ਹਰੇਕ ਗਰੁੱਪ ਵਿੱਚ ਪਹਿਲੀ ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸ਼ੀਲਡਾਂ ਅਤੇ ਬਾਕੀ ਸਾਰੇ ਭਾਗ ਲੈਣ ਵਾਲੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਵੱਲੋਂ ਉਚੇਚੇ ਤੌਰ ਤੇ ਪਹੁੰਚੇ ਭਾਈ ਜਗਜੀਤ ਸਿੰਘ ਅਹਿਮਦਪੁਰ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਗੁਰਪ੍ਰੀਤ ਸਿੰਘ ਸੈਂਡੀ ਅਤੇ ਮੁੱਖ ਬੁਲਾਰੇ ਭਾਈ ਸੁਖਵਿੰਦਰ ਸਿੰਘ ਖਾਲੜਾ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬੱਚਿਆਂ ਦੇ ਜਨਮ ਤੋਂ ਜੇਕਰ ਉਹਨਾਂ ਦੀ ਪਾਲਣਾ ਪੋਸ਼ਣਾ ਮਾਤਾ ਪਿਤਾ ਵੱਲੋਂ ਗੁਰੂ ਦੀ ਮਤ ਅਨੁਸਾਰ ਹੋਵੇਗੀ ਤਾਂ ਬੱਚਿਆਂ ਅੰਦਰ ਸਤਿਗੁਰਾਂ ਦਾ ਗਿਆਨ ਪੈਦਾ ਹੋਣਾ ਸੁਭਾਵਿਕ ਹੈ। ਇਸ ਦੀ ਮਿਸਾਲ ਸਾਨੂੰ ਬਾਬਾ ਬੁੱਢਾ ਜੀ ਦੇ ਜੀਵਨ ਤੋਂ ਮਿਲਦੀ ਹੈ ਜਿਨਾਂ ਨੇ ਗੁਰੂ ਪਾਸੋਂ ਛੋਟੀ ਉਮਰੇ ਵੱਡੀਆਂ ਬਖਸ਼ਿਸ਼ਾਂ ਪ੍ਰਾਪਤ ਕੀਤੀਆਂ ਅਤੇ ਇਸ ਬਖਸ਼ਿਸ਼ ਦੇ ਸਦਕਾ ਹੀ ਆਪ ਜੀ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਤੱਕ ਉਹਨਾਂ ਦੀ ਛਤਰ ਛਾਇਆ ਦਾ ਨਿੱਘ ਮਾਣਿਆ। ਇਸ ਮੌਕੇ ਸੋਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਮੀਤ ਪ੍ਰਧਾਨ ਹੀਰਾ ਸਿੰਘ ਸੋਹਲ, ਮੀਤ ਸਕੱਤਰ ਹਰਚਰਨ ਸਿੰਘ ਉਬੋਕੇ, ਖਜਾਨਚੀ ਗੁਰਜੰਟ ਸਿੰਘ ਭਿੱਖੀਵਿੰਡ, ਕੋਆਰਡੀਨੇਟਰ ਹਰਪ੍ਰੀਤ ਸਿੰਘ ਅਤੇ ਹਰਜੀਤ ਸਿੰਘ ਲਹਿਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੋਈ ਸਮਾਂ ਸੀ ਜਦੋਂ ਗੁਰਮਤਿ ਪ੍ਰਚਾਰ ਕੇਂਦਰ ਡੱਲ ਦੇ ਰੂਪ ਵਿੱਚ ਇਹਨਾਂ ਇਲਾਕਿਆਂ ਵਿੱਚ ਬੱਚਿਆਂ ਦੀਆਂ ਗੁਰਮਤਿ ਕਲਾਸਾਂ ਲਗਾਈਆਂ ਜਾਂਦੀਆਂ ਸਨ। ਉਨਾਂ ਕਲਾਸਾਂ ਵਿੱਚੋਂ ਕਈ ਬੱਚੇ ਸਿੱਖ ਪ੍ਰਚਾਰਕ ਬਣੇ ਅਤੇ ਕਈਆਂ ਨੇ ਵੱਡੇ ਵੱਡੇ ਮੁਕਾਮ ਹਾਸਿਲ ਕੀਤਾ ਅਤੇ ਅੱਜ ਵੀ ਉਹ ਗੁਰੂ ਅਨੁਸਾਰੀ ਜੀਵਨ ਬਸਰ ਕਰ ਰਹੇ ਹਨ। ਦਸਤਾਰ ਦੁਮਾਲਾ ਮੁਕਾਬਲੇ ਵਿੱਚ ਜੱਜਮੈਂਟ ਦੀ ਭੂਮਿਕਾ ਹਰਮਨਦੀਪ ਸਿੰਘ, ਹੁਸਨਦੀਪ ਸਿੰਘ, ਸੁਖਮਨਦੀਪ ਸਿੰਘ, ਗਗਨਦੀਪ ਸਿੰਘ ਆਦਿਕ ਕੋਚ ਸਾਹਿਬਾਨ ਵੱਲੋਂ ਨਿਭਾਈ ਗਈ। ਸੁਸਾਇਟੀ ਵੱਲੋਂ ਪ੍ਰੋਗਰਾਮ ਨੂੰ ਸਫਲ ਬਣਾਉਣ ਵਾਲੀਆਂ ਸ਼ਖਸ਼ੀਅਤਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਸਿੱਧ ਪੱਤਰਕਾਰ ਜਗਜੀਤ ਸਿੰਘ ਡੱਲ ਦਾ ਗੁਰੂ ਦੀ ਬਖਸ਼ਿਸ਼ ਸਿਰਪਾਓ ਅਤੇ ਸ਼ੀਲਡਾਂ ਦੇ ਕੇ ਸਨਮਾਨ ਕੀਤਾ ਗਿਆ।ਇਸ ਮੌਕੇ ਸੋਸਾਇਟੀ ਵਿੱਚ ਭਾਈ ਰਛਪਾਲ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸਕੱਤਰ ਸਿੰਘ, ਭਾਈ ਰੂਪ ਸਿੰਘ, ਭਾਈ ਚਾਨਣ ਸਿੰਘ , ਭਾਈ ਰਣਜੀਤ ਸਿੰਘ ਅਤੇ ਗ੍ਰੰਥੀ ਭਾਈ ਸਲਵਿੰਦਰ ਸਿੰਘ ਨੂੰ ਗੁਰੂ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸ਼ਾਮਿਲ ਕੀਤਾ ਗਿਆ। ਉਹਨਾਂ ਨੇ ਸੋਸਾਇਟੀ ਵੱਲੋਂ ਦਿੱਤੀਆਂ ਜਿੰਮੇਵਾਰੀਆਂ ਨੂੰ ਬਖੂਬੀ ਨਿਭਾਉਣ ਦਾ ਭਰੋਸਾ ਦਵਾਇਆ। ਇਸ ਮੌਕੇ ਭਾਈ ਦਿਲਬਾਗ ਸਿੰਘ ਡਲ, ਆਕਾਸ਼ਦੀਪ ਸਿੰਘ, ਵਜ਼ੀਰ ਸਿੰਘ ਆਸਲ, ਰਣਬੀਰ ਸਿੰਘ ਵੀਰਮ, ਨਿੰਦਰਪਾਲ ਸਿੰਘ ਮਖੂ, ਅਮਨਦੀਪ ਸਿੰਘ ਸਭਰਾ, ਮਨਪ੍ਰੀਤ ਸਿੰਘ ਚੀਮਾ, ਗੁਰਦੁਆਰਾ ਪ੍ਰਬੰਧਕ ਕਮੇਟੀ ਸੁਖਦੇਵ ਸਿੰਘ ਫੌਜੀ ਅਜੀਤ ਸਿੰਘ ਡੱਲ ਅਤੇ ਪ੍ਰੈਸ ਸਕੱਤਰ ਅਜੀਤ ਸਿੰਘ ਘਰਿਆਲਾ ਆਦਿ ਹਾਜਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








