70 Views
ਕੁਕੜਾਂ ਨੇ ਕਰਵਾਇਆ ਤਿੰਨ ਵਿਅਕਤੀਆਂ ਤੇ ਪਰਚਾ ਇਕ ਗਿਰਫ਼ਤਾਰ
ਕੁਕੜ ਫਾਈਟ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਬਠਿੰਡਾ ਪੁਲੀਸ ਨੇ ਇਹ ਕੁਕੜ ਮੁਕਾਬਲਾ ਕਰਵਾਉਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਿਨ੍ਹਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ 2 ਦੀ ਗ੍ਰਿਫਤਾਰੀ ਬਾਕੀ ਹੈ। ਇਸ ਕਾਰਵਾਈ ਦੌਰਾਨ ਪੁਲੀਸ ਨੇ ਇਨਾਮ ਦੇਣ ਲਈ ਰੱਖੀ ਇੱਕ ਕੁੱਕੜ ਅਤੇ 11 ਟਰਾਫੀਆਂ ਬਰਾਮਦ ਕੀਤੀਆਂ। ਉਕਤ ਵਿਅਕਤੀਆਂ ਨੇ ਕੁੱਕੜ ਲੜਨ ਦਾ ਟੂਰਨਾਮੈਂਟ ਕਰਵਾਇਆ ਸੀ ਅਤੇ ਜੇਤੂ ਕੁੱਕੜ ਦੇ ਮਾਲਕ ਨੂੰ ਇਨਾਮ ਦੇਣ ਦਾ ਐਲਾਨ ਵੀ ਕੀਤਾ ਸੀ | ਸਰਕਾਰ ਨੇ ਪਸ਼ੂ, ਪੰਛੀ ਅਤੇ ਜਾਨਵਰਾਂ ਦੇ ਲੜਨ ਦੇ ਮੁਕਾਬਲਿਆਂ ‘ਤੇ ਪਾਬੰਦੀ ਲਗਾਈ ਹੋਈ ਹੈ। ਅਜਿਹੇ ਟੂਰਨਾਮੈਂਟਾਂ ਦਾ ਆਯੋਜਨ ਕਰਨ ਵਾਲੇ ਵਿਅਕਤੀਆਂ ਵਿਰੁੱਧ ਬੇਜ਼ਬਾਨ ਪੰਛੀਆਂ ਅਤੇ ਜਾਨਵਰਾਂ ਪ੍ਰਤੀ ਜ਼ੁਲਮ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਪਿੰਡ ਬੱਲੂਆਣਾ ਸੀ ਵਿਚ ਕੁਝ ਲੋਕ ਕੁੱਕੜ ਲੜਨ ਦੇ ਮੁਕਾਬਲੇ ਕਰਵਾ ਰਹੇ ਹਨ. ।ਇਸ ਸਬੰਧੀ ਕਾਰਵਾਈ ਕਰਦੇ ਹੋਏ ਬੱਲੂਆਣਾ ਵਾਸੀ ਰਾਜਵਿੰਦਰ ਸਿੰਘ, ਜਗਸੀਰ ਸਿੰਘ ਅਤੇ ਗੁਰਜੀਤ ਸਿੰਘ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਰਾਜਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਦ ਕਿ ਜਗਸੀਰ ਸਿੰਘ ਅਤੇ ਗੁਰਜੀਤ ਸਿੰਘ ਨੂੰ ਹੁਣ ਗ੍ਰਿਫਤਾਰ ਕਰ ਲਿਆ ਗਿਆ ਹੈ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਇੱਕ ਕੁੱਕੜ ਅਤੇ 11ਟਰਾਫੀਆਂ ਬਰਾਮਦ ਹੋਈਆਂ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ ਕੀਤਾ ਗਿਆ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।