Home » ਨਵੀਂ ਦਿੱਲੀ » ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿੱਚ ਨਾਅਰੇਬਾਜ਼ੀ ਲਈ ਕੇਜਰੀਵਾਲ ਤੇ ਸਾਥੀਆਂ ਖ਼ਿਲਾਫ਼ ਦਿੱਲੀ ਕਮੇਟੀ ਵੱਲੋਂ ਪੁਲਿਸ ਨੂੰ ਸ਼ਿਕਾਇਤ

ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿੱਚ ਨਾਅਰੇਬਾਜ਼ੀ ਲਈ ਕੇਜਰੀਵਾਲ ਤੇ ਸਾਥੀਆਂ ਖ਼ਿਲਾਫ਼ ਦਿੱਲੀ ਕਮੇਟੀ ਵੱਲੋਂ ਪੁਲਿਸ ਨੂੰ ਸ਼ਿਕਾਇਤ

SHARE ARTICLE

14 Views

 

ਨਵੀਂ ਦਿੱਲੀ, 11 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੋਸ਼ ਲਾਇਆ ਹੈ ਕਿ ਬੀਤੇ ਕੱਲ੍ਹ ਕੌਮੀ ਰਾਜਧਾਨੀ ਵਿੱਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਿਆਸੀ ਕਾਰਕੁੰਨ ਭੇਜ ਕੇ ਜਾਣ-ਬੁੱਝ ਕੇ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿੱਚ ਨਾਅਰੇਬਾਜ਼ੀ ਕਰਵਾਈ। ਇਸ ਮਾਮਲੇ ਵਿੱਚ ਦਿੱਲੀ ਕਮੇਟੀ ਵੱਲੋਂ ਡੀਸੀਪੀ ਦਫ਼ਤਰ, ਪਾਰਲੀਮੈਂਟ ਸਟ੍ਰੀਟ ਵਿਖੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਕੁਝ ਵਿਅਕਤੀ ਆਪਣੇ ਝੋਲਿਆਂ ਵਿੱਚ ਬੈਨਰ ਅਤੇ ਨਾਅਰਿਆਂ ਵਾਲੀਆਂ ਤਖ਼ਤੀਆਂ ਲੈ ਕੇ ਗੁਰਦੁਆਰਾ ਕੰਪਲੈਕਸ ਵਿੱਚ ਦਾਖਲ ਹੋਏ ਅਤੇ ਮੌਕੇ ’ਤੇ ਇਹ ਸਮਾਨ ਕੱਢ ਕੇ ਸਿਆਸੀ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਇਕ ਗਿਣੀ-ਮਿਥੀ ਯੋਜਨਾ ਤਹਿਤ ਕੀਤਾ ਗਿਆ ਅਤੇ ਬਾਅਦ ਵਿੱਚ ਸੋਸ਼ਲ ਮੀਡੀਆ ’ਤੇ ਗੁੰਮਰਾਹਕੁੰਨ ਵੀਡੀਓ ਜਾਰੀ ਕਰਕੇ ਗੁਰੂ ਘਰ ਦੀ ਬਦਨਾਮੀ ਕਰਨ ਦੀ ਕੋਸ਼ਿਸ਼ ਕੀਤੀ ਗਈ।
ਕਾਲਕਾ ਤੇ ਕਾਹਲੋਂ ਨੇ ਸਪੱਸ਼ਟ ਕੀਤਾ ਕਿ ਗੁਰੂ ਘਰ ਦੀ ਮਰਿਆਦਾ ਅਤੇ ਸਰਵਉਚਤਾ ਸਭ ਤੋਂ ਉਪਰ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਘਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਤ ਗੁਰੂ ਘਰ ਵਿੱਚ ਮੱਥਾ ਟੇਕਣ, ਲੰਗਰ ਛਕਣ ਅਤੇ ਸ਼ਰਧਾ ਭੇਂਟ ਕਰਨ ਲਈ ਆ ਸਕਦੀ ਹੈ ਪਰ ਸਿਆਸੀ ਨਾਅਰੇਬਾਜ਼ੀ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਪੁਲਿਸ ਦੀ ਕਾਰਵਾਈ ਬਾਰੇ ਉਨ੍ਹਾਂ ਕਿਹਾ ਕਿ ਮੁਲਾਜ਼ਮ ਅਸ਼ੋਕਾ ਰੋਡ ਵਾਲੇ ਪਾਸਿਓਂ ਗੁਰਦੁਆਰਾ ਕੰਪਲੈਕਸ ਵਿੱਚ ਦਾਖਲ ਹੋਏ ਅਤੇ ਸਿਰਫ਼ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ਕਰਕੇ ਦੂਜੇ ਗੇਟ ਰਾਹੀਂ ਪੁਲਿਸ ਹੈੱਡਕੁਆਰਟਰ ਵੱਲ ਨਿਕਲ ਗਏ; ਕੋਈ ਪੁਲਿਸ ਮੁਲਾਜ਼ਮ ਦਰਬਾਰ ਹਾਲ ਦੀਆਂ ਪੌੜੀਆਂ ਵੱਲ ਨਹੀਂ ਗਿਆ ਅਤੇ ਨਾ ਹੀ ਦਰਬਾਰ ਹਾਲ ਜਾਂ ਲੰਗਰ ਹਾਲ ਵਿੱਚ ਦਾਖਲ ਹੋਇਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕਾਂ ਅਤੇ ਮੁਲਾਜ਼ਮਾਂ ਨੇ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਨੂੰ ਮਰਿਆਦਾ ਬਾਰੇ ਸਮਝਾਇਆ ਸੀ। ਦੋਵਾਂ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਪਾਰਟੀ ਆਗੂਆਂ ਵੱਲੋਂ ਇਸ ਮਾਮਲੇ ’ਤੇ ਗੁਰੂ ਘਰ ਦੀ ਬਦਨਾਮੀ ਕਰਨ ਦੇ ਯਤਨਾਂ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਕੁਝ ਸਾਬਕਾ ਪ੍ਰਬੰਧਕ ਵੀ ਇਸ ਮੁੱਦੇ ’ਤੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News