ਖਾਲੜਾ 13 ਅਕਤੂਬਰ (ਗੁਰਪ੍ਰੀਤ ਸਿੰਘ) ਜਥੇਦਾਰ ਤੇਜਾ ਸਿੰਘ ਭੁੱਚਰ ਯਾਦਗਾਰੀ ਕਮੇਟੀ ( ਰਜਿ: 95 ) ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸ੍ਰ ਰਘਬੀਰ ਸਿੰਘ ਰਿਟਾਇਰਡ ਐਸ ਡੀ ਓ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਦੋ ਅਕਤੂਬਰ ਨੂੰ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਸਾਲਾਨਾ ਬਰਸੀ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਹੋਈ ਸੰਗਤ ਦਾ ਭੁੱਚਰ ਪਰਿਵਾਰ ਵੱਲੋਂ ਧੰਨਵਾਦ ਕੀਤਾ ਗਿਆ। ਸ੍ਰ ਰਘਬੀਰ ਸਿੰਘ ਨੇ ਮੀਟਿੰਗ ਦੌਰਾਨ ਦੱਸਿਆ ਕਿ ਸ੍ਰੋਮਣੀ ਕਮੇਟੀ ਵੱਲੋਂ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਯੋਗ ਅਗਵਾਈ ਹੇਠ ਹੀ ਸ੍ਰੋਮਣੀ ਕਮੇਟੀ ਅਤੇ ਸ੍ਰੋਮਣੀ ਅਕਾਲੀ ਦਲ ਦਾ ਗਠਨ ਹੋਇਆ ਪਰ ਅਫਸੋਸ ਹੈ ਕਿ ਹਾਲੇ ਤੱਕ ਜਥੇਦਾਰ ਜੀ ਦੀ ਕੋਈ ਢੁੱਕਵੀਂ ਯਾਦਗਾਰ ਨਹੀਂ ਬਣਾਈ ਗਈ। ਯਾਦਗਾਰ ਕਮੇਟੀ ਮੰਗ ਕਰਦੀ ਹੈ ਕਿ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਯਾਦਗਾਰ ਬਣਾਉਣ ਲਈ ਉਪਰਾਲਾ ਕੀਤਾ ਜਾਵੇ। ਸ੍ਰ ਰਘਬੀਰ ਸਿੰਘ ਨੇ ਦੱਸਿਆ ਕਿ ਜਥੇਦਾਰ ਤੇਜਾ ਸਿੰਘ ਭੁੱਚਰ ਯਾਦਗਾਰੀ ਕਮੇਟੀ ਦੇ ਜਥੇਬੰਦਕ ਢਾਂਚੇ ਵਿੱਚ ਵਿਸਤਾਰ ਕਮੇਟੀ ਦੇ ਮੈਂਬਰਾਂ ਨਾਲ ਸਲਾਹ ਮਸ਼ਵਰਾ ਕਰ ਕੇ ਕੀਤਾ ਜਾਵੇਗਾ। ਇਸ ਮੌਕੇ ਕੁੱਝ ਨਵੇਂ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਹਾਜ਼ਰ ਮੈਂਬਰਾਂ ਦੀ ਰਾਇ ਅਨੁਸਾਰ ਜਥੇਦਾਰ ਜੀ ਦੇ ਜੱਦੀ ਘਰ ਵਿੱਚ ਆਜ਼ਾਦੀ ਘੁਲਾਟੀਆਂ ਅਤੇ ਹੋਰ ਅਹਿਮ ਸਖ਼ਸ਼ੀਅਤਾਂ ਦੀਆਂ ਤਸਵੀਰਾਂ ਲਗਾ ਕੇ ਫੋਟੋ ਗੈਲਰੀ ਬਣਾਉਣ ਲਈ ਵੀ ਸਹਿਮਤੀ ਜਤਾਈ ਗਈ। ਇਸ ਮੀਟਿੰਗ ਵਿੱਚ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਸੁਰਜੀਤ ਸਿੰਘ ਭੁੱਚਰ, ਰਘਬੀਰ ਸਿੰਘ ਭੁੱਚਰ ਸਮੇਤ ਇੰਸਪੈਕਟਰ ਹਰਪਾਲ ਸਿੰਘ, ਇੰਦਰਜੀਤ ਸਿੰਘ, ਦਲੀਪ ਸਿੰਘ, ਬਿੱਟੂ ਚੀਮਾ, ਇੰਸਪੈਕਟਰ ਇੰਦਰਜੀਤ ਸਿੰਘ, ਹਰਦੇਵ ਸਿੰਘ ਭੁੱਚਰ, ਗ੍ਰੰਥੀ ਗੁਰਮੇਜ ਸਿੰਘ, ਪਿੰਦਰਪਾਲ ਸਿੰਘ ਭੁੱਚਰ, ਬਖਸ਼ੀਸ਼ ਸਿੰਘ ਭੁੱਚਰ ਆਦਿ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








