Home » ਸੰਸਾਰ » ਯੂਰਪ » ਮਾਨਸਾ ਦੇ ਪਰਵਿੰਦਰ ਸਿੰਘ ਝੋਟੇ ਦੇ ਕਤਲ ’ਤੇ ਗਲੋਬਲ ਸਿੱਖ ਕੌਂਸਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਮੰਗ*

ਮਾਨਸਾ ਦੇ ਪਰਵਿੰਦਰ ਸਿੰਘ ਝੋਟੇ ਦੇ ਕਤਲ ’ਤੇ ਗਲੋਬਲ ਸਿੱਖ ਕੌਂਸਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਮੰਗ*

SHARE ARTICLE

14 Views

 

ਜਰਮਨੀ 13 ਅਕਤੂਬਰ (ਖਿੜਿਆ ਪੰਜਾਬ) ਗਲੋਬਲ ਸਿੱਖ ਕੌਂਸਲ (GSC) , ਮਾਨਸਾ ਦੇ ਪਰਵਿੰਦਰ ਸਿੰਘ ਝੋਟੇ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਖ਼ਬਰ ’ਤੇ ਡੂੰਘੇ ਦੁੱਖ ਅਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦੀ ਹੈ। ਇਹ ਘਟਨਾ ਸਮਾਜ ਵਿੱਚ ਕਾਨੂੰਨ-ਵਿਵਸਥਾ ਅਤੇ ਨਾਗਰਿਕਾਂ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਘਟਨਾ ਨੂੰ ਮੈਡੀਕਲ ਸਟੋਰ ਦੇ ਮਾਲਕ ਨਾਲ ਜੋੜਿਆ ਜਾ ਰਿਹਾ ਹੈ। ਗਲੋਬਲ ਸਿੱਖ ਕੌਂਸਲ ਮੰਗ ਕਰਦੀ ਹੈ ਕਿ ਇਸ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ, ਤਾਂ ਜੋ ਘਟਨਾ ਦੇ ਅਸਲ ਤੱਥ ਸਾਹਮਣੇ ਆ ਸਕਣ ਅਤੇ ਦੋਸ਼ ਸਾਬਤ ਹੋਣ ’ਤੇ ਸਬੰਧਤ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

ਨਸ਼ਿਆਂ ਦੀ ਸਮੱਸਿਆ ਪੰਜਾਬ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਲਈ ਇੱਕ ਗੰਭੀਰ ਚੁਣੌਤੀ ਹੈ। ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣਾ ਅਤੇ ਇਸ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ। ਕਿਸੇ ਵੀ ਵਿਵਾਦ ਦਾ ਹੱਲ ਹਿੰਸਾ ਦੀ ਬਜਾਏ ਕਾਨੂੰਨੀ ਪ੍ਰਕਿਰਿਆ ਰਾਹੀਂ ਹੀ ਹੋਣਾ ਚਾਹੀਦਾ ਹੈ।

ਗਲੋਬਲ ਸਿੱਖ ਕੌਂਸਲ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕਰਦੀ ਹੈ ਕਿ ਇਸ ਮਾਮਲੇ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇ, ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਸੂਬੇ ਵਿੱਚ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ।

ਗਲੋਬਲ ਸਿੱਖ ਕੌਂਸਲ ਪੀੜਤ ਪਰਿਵਾਰ ਨਾਲ ਆਪਣੀ ਹਮਦਰਦੀ ਪ੍ਰਗਟ ਕਰਦੀ ਹੈ ਅਤੇ ਅਰਦਾਸ ਕਰਦੀ ਹੈ ਕਿ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਸਲਾ ਅਤੇ ਭਾਣਾ ਮੰਨਣ ਦਾ ਬਲ ਮਿਲੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News