ਪਰਮਿੰਦਰ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਖਾਲੜਾ,ਭਿੱਖੀਵਿੰਡ ਦਾ ਬਾਜ਼ਾਰ ਮੁਕੰਮਲ ਬੰਦ ਰਿਹਾ

ਖਾਲੜਾ 15 ਅਕਤੂਬਰ (ਗੁਰਪ੍ਰੀਤ ਸਿੰਘ ਸੈਡੀ) ਪਰਮਿੰਦਰ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਅੱਜ ਪੂਰੇ ਪੰਜਾਬ ਵਿੱਚ ਬੰਦ ਦੇ ਦਿੱਤੇ ਸੱਦੇ ਤਹਿਤ ਕਸਬਾ ਖਾਲੜਾ ਅਤੇ ਭਿੱਖੀਵਿੰਡ ਦਾ ਬਾਜ਼ਾਰ ਵੀ ਪੂਰਨ ਤੌਰ ’ਤੇ ਬੰਦ ਰਿਹਾ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਵਾਰਸ਼ ਪੰਜਾਬ ਪਾਰਟੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਆਗੂਆਂ ਵੱਲੋਂ ਬੰਦ ਦੇ ਸਮਰਥਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਬਾਜ਼ਾਰ ਬੰਦ ਕਰਵਾਇਆ ਗਿਆ, ਜਿਸ ਨੂੰ ਸਮੂਹ ਦੁਕਾਨਦਾਰਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਹਰਪਾਲ ਸਿੰਘ ਬਲੇਰ ਅਤੇ ਵਾਰਸ ਪੰਜਾਬ ਪਾਰਟੀ ਦੇ ਆਗੂ ਗੁਰਮੁਖ ਸਿੰਘ ਘੁੱਲਾ ਅਤੇ ਅਮਨਦੀਪ ਸਿੰਘ ਨਾਰਲੀ,ਨੇ ਕਿਹਾ ਕਿ ਉਹਨਾਂ ਵੱਲੋਂ ਪਰਮਿੰਦਰ ਸਿੰਘ ਝੋਟੇ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਜਿਸ ਤਰੀਕੇ ਨਾਲ ਪਰਮਿੰਦਰ ਝੋਟੇ ਦਾ ਕਤਲ ਹੋਇਆ ਹੈ ਉਸ ਤੋਂ ਸਾਫ ਪਤਾ ਲੱਗਦਾ ਹੈ ਕਿ ਪੰਜਾਬ ਸਰਕਾਰ ਨਸ਼ਾ ਰੋਕਣ ਵਿੱਚ ਪੂਰੀ ਤਰ੍ਹਾਂ ਫੇਲ ਹੈ। ਉਹਨਾਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਨੂੰ ਸਰਕਾਰ ਵੱਲੋਂ ਸਨਮਾਨ ਦੇਣਾ ਚਾਹੀਦਾ ਸੀ। ਕਿਸਾਨ ਜਥੇਬੰਦੀਆਂ ਵੱਲੋਂ ਪਰਮਿੰਦਰ ਸਿੰਘ ਝੋਟੇ ਦੇ ਬੇਰਹਿਮੀ ਨਾਲ ਕੀਤੀ ਗਏ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਹੈ।ਉਹਨਾਂ ਕਿਹਾ ਕਿ, “ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਪੰਜਾਬ ਦਾ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਰਿਹਾ ਹੈ ਅਤੇ ਨਸ਼ੇ ਦਾ ਵਿਰੋਧ ਕਰਨ ਵਾਲੇ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਜਾ ਰਹੀਆਂ ਹਨ।
ਇਸ ਮੌਕੇ ਸਮੂਹ ਦੁਕਾਨਦਾਰਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਰਮਿੰਦਰ ਝੋਟੇ ਦਾ ਕਤਲ ਇੱਕ ਬੇਹੱਦ ਮੰਦਭਾਗੀ ਘਟਨਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਗੋਲੀਆਂ ਮਾਰ ਕੇ ਪਰਮਿੰਦਰ ਝੋਟੇ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
ਜਥੇਬੰਦੀਆਂ ਅਤੇ ਦੁਕਾਨਦਾਰਾਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ। ਇਸ ਲਈ ਲੋੜ ਹੈ ਕਿ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਇਆ ਜਾਵੇ ਅਤੇ ਅਜਿਹੇ ਮਾਮਲਿਆਂ ਵਿੱਚ ਨਿਰਪੱਖ ਜਾਂਚ ਕਰਕੇ ਪੀੜਤਾਂ ਨੂੰ ਇਨਸਾਫ਼ ਦਿਵਾਇਆ ਜਾਵੇ।
ਖਾਲੜਾ ਭਿੱਖੀਵਿੰਡ ਦੇ ਦੁਕਾਨਦਾਰਾਂ ਵੱਲੋਂ ਬੰਦ ਦੇ ਸੱਦੇ ਨੂੰ ਦਿੱਤੇ ਗਏ ਭਰਵੇਂ ਹੁੰਗਾਰੇ ਨੇ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਉਜਾਗਰ ਕੀਤਾ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।






