Home » ਮਾਝਾ » ਪਰਵਿੰਦਰ ਸਿੰਘ ਝੋਟਾ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਹਰੇਕ ਨੌਜਵਾਨ ਨੂੰ ਨਸ਼ਿਆਂ ਵਿਰੁੱਧ ਡੱਟ ਕੇ ਸੰਘਰਸ਼ ਕਰਨਾ ਪਵੇਗਾ __ ਸੁਰਜੀਤ ਸਿੰਘ ਭੁੱਚਰ।

ਪਰਵਿੰਦਰ ਸਿੰਘ ਝੋਟਾ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਹਰੇਕ ਨੌਜਵਾਨ ਨੂੰ ਨਸ਼ਿਆਂ ਵਿਰੁੱਧ ਡੱਟ ਕੇ ਸੰਘਰਸ਼ ਕਰਨਾ ਪਵੇਗਾ __ ਸੁਰਜੀਤ ਸਿੰਘ ਭੁੱਚਰ।

SHARE ARTICLE

24 Views

ਖਾਲੜਾ 16 ਅਕਤੂਬਰ (ਗੁਰਪ੍ਰੀਤ ਸਿੰਘ) ਅਕਤੂਬਰ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਸਮਾਜਿਕ ਵਰਕਰ ਸ੍ਰ ਪਰਵਿੰਦਰ ਸਿੰਘ ਝੋਟਾ ਨੂੰ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਕਿਉਕਿ ਪਰਵਿੰਦਰ ਸਿੰਘ ਮੈਡੀਕਲ ਸਟੋਰ ਮਾਲਕ ਵੱਲੋਂ ਨਸ਼ੀਲੀਆ ਦਵਾਈਆਂ ਵੇਚਣ ਦਾ ਵਿਰੋਧ ਕਰ ਰਿਹਾ ਸੀ। ਮਾਨਸਾ ਵਿਖੇ ਵਾਪਰੀ ਇਸ ਦੁਖਦਾਈ ਘਟਨਾ ਦੇ ਵਿਰੋਧ ਵਿੱਚ 15 ਅਕਤੂਬਰ ਨੂੰ ਵੱਖ ਵੱਖ ਸਮਾਜਿਕ, ਧਾਰਮਿਕ, ਰਾਜਨੀਤਕ ਸੰਸਥਾਵਾਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਜਿਸ ਨੂੰ ਪੂਰੇ ਪੰਜਾਬ ਵਿੱਚ ਭਰਪੂਰ ਸਮਰਥਨ ਮਿਲਿਆ। ਇਸ ਕਤਲਕਾਂਡ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੀ ਫੂਕ ਕੱਢ ਕੇ ਰੱਖ ਦਿੱਤੀ ਹੈ। ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਸੁਰਜੀਤ ਸਿੰਘ ਭੁੱਚਰ ਨੇ ਦੱਸਿਆ ਕਿ ਇਸ ਘਟਨਾਕ੍ਰਮ ਕਾਰਨ ਪੂਰੇ ਪੰਜਾਬ ਅੰਦਰ ਰੋਸ ਪਾਇਆ ਜਾ ਰਿਹਾ ਹੈ। ਭਾਵੇ ਕਿ ਮੁੱਖ ਦੋਸ਼ੀ ਅਸ਼ਵਨੀ ਕੁਮਾਰ ਸਮੇਤ ਕੁਝ ਹੋਰ ਦੋਸ਼ੀ ਵੀ ਗ੍ਰਿਫਤਾਰ ਕਰ ਲਏ ਗਏ ਹਨ ਪਰ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਸੁਰਜੀਤ ਸਿੰਘ ਭੁੱਚਰ ਨੇ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਹੁਣ ਪੰਜਾਬ ਦਾ ਹਰ ਨੌਜਵਾਨ ਪਰਵਿੰਦਰ ਸਿੰਘ ਝੋਟਾ ਵਾਂਗ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਲਈ ਡੱਟ ਕੇ ਖੜਨ ਤਾਂਕਿ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News