Home » ਨਵੀਂ ਦਿੱਲੀ » ਅਮਿਤ ਸ਼ਾਹ ਜੀ ਜਵਾਬ ਦਿਓ, ਪੰਜਾਬ ਦੇ ਨੌਜਵਾਨਾਂ ਨੂੰ ਚਿੱਟਾ ਕਿੱਥੋਂ ਮਿਲ ਰਿਹਾ ਹੈ:ਭਾਈ ਰਤਿੰਦਰ ਸਿੰਘ ਇੰਦੌਰ

ਅਮਿਤ ਸ਼ਾਹ ਜੀ ਜਵਾਬ ਦਿਓ, ਪੰਜਾਬ ਦੇ ਨੌਜਵਾਨਾਂ ਨੂੰ ਚਿੱਟਾ ਕਿੱਥੋਂ ਮਿਲ ਰਿਹਾ ਹੈ:ਭਾਈ ਰਤਿੰਦਰ ਸਿੰਘ ਇੰਦੌਰ

SHARE ARTICLE

14 Views

“

👉ਚਿੱਟਾ ਬੰਦ ਕਰੋ ਨਹੀਂ ਤਾਂ ਪੰਜਾਬ ਮਨਾਏਗਾ ਕਾਲੀ ਦੀਵਾਲੀ

ਨਵੀਂ ਦਿੱਲੀ 19 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਮੀਡੀਆ ਸੂਤਰਾਂ ਦੇ ਹਵਾਲੇ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਤੋਂ ਨਸ਼ੇ ਦੇ ਮੁੱਦੇ ’ਤੇ ਸਿੱਧੇ ਜਵਾਬ ਮੰਗਣਗੇ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਵਿੱਚ ਹੈਰੋਇਨ ਅਤੇ ਚਿੱਟਾ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਆ ਰਿਹਾ ਹੈ ਤਾਂ ਸਰਕਾਰ ਇਹ ਵੀ ਦੱਸੇ ਕਿ ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਕਾਨੂੰਨੀ ਤੇ ਗੈਰ-ਕਾਨੂੰਨੀ ਤੌਰ ’ਤੇ ਕਿੰਨੀ ਅਫੀਮ ਪੈਦਾ ਹੁੰਦੀ ਹੈ ਅਤੇ ਦੇਸ਼ ਅੰਦਰ ਨਸ਼ੇ ਦੀ ਪੂਰੀ ਸਪਲਾਈ ਚੇਨ ਦੇ ਵੱਡੇ ਖਿਡਾਰੀ ਕੌਣ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਰਫ਼ ਛੋਟੇ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਨਹੀਂ, ਸਗੋਂ ਨਸ਼ੇ ਦੇ ਵੱਡੇ ਸਪਲਾਈ ਹੱਬ ਅਤੇ ਪੈਸੇ ਦੇ ਨੈੱਟਵਰਕ ’ਤੇ ਨਿਰਣਾਇਕ ਕਾਰਵਾਈ ਚਾਹੀਦੀ ਹੈ। ਭਾਈ ਇੰਦੌਰ ਨੇ ਕਿਹਾ ਕਿ ਦੇਸ਼ ਕੋਲ ਅਗਨੀ ਮਿਜ਼ਾਈਲਾਂ, ਰਫਾਲ ਅਤੇ ਦੁਨੀਆ ਦੀਆਂ ਆਧੁਨਿਕ ਫੌਜੀ ਸਮਰੱਥਾਵਾਂ ਹਨ ਅਤੇ ਸਰਕਾਰ ਪਾਕਿਸਤਾਨ ਨੂੰ ਜਵਾਬ ਦੇਣ ਦੀ ਸਮਰੱਥਾ ਦੇ ਵੱਡੇ ਦਾਅਵੇ ਕਰਦੀ ਹੈ, ਪਰ ਪੰਜਾਬ ਦਾ ਸਵਾਲ ਹੈ ਕਿ ਸਰਹੱਦ ਪਾਰੋਂ ਆ ਰਹੇ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਲਈ ਉਹੀ ਦ੍ਰਿੜਤਾ ਕਦੋਂ ਦਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਚਿੱਟੇ ਦੀ ਮਾਰ ਹੇਠ ਆ ਰਹੀ ਹੈ ਅਤੇ ਹੁਣ ਸਿਰਫ਼ ਬਿਆਨਾਂ ਨਾਲ ਲੋਕਾਂ ਦਾ ਗੁੱਸਾ ਸ਼ਾਂਤ ਨਹੀਂ ਹੋਵੇਗਾ। ਭਾਈ ਰਤਿੰਦਰ ਸਿੰਘ ਇੰਦੌਰ ਨੇ ਤਿੱਖੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਚਿੱਟੇ ਤੋਂ ਬਚਾਉਣ ਅਤੇ ਨਸ਼ੇ ਦੇ ਵੱਡੇ ਨੈੱਟਵਰਕ ਨੂੰ ਤੋੜਨ ਵਿੱਚ ਨਾਕਾਮ ਰਹਿੰਦੀ ਹੈ ਤਾਂ ਇਸ ਦੀਵਾਲੀ ਪੰਜਾਬ ਦੇ ਲੋਕ ਸਰਕਾਰ ਅਤੇ ਸਿਆਸਤਦਾਨਾਂ ਖ਼ਿਲਾਫ਼ “ਕਾਲੀ ਦੀਵਾਲੀ” ਮਨਾਉਣ ਦਾ ਸੱਦਾ ਦੇਣ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਖੋਖਲੇ ਦਾਅਵੇ ਨਹੀਂ, ਨਸ਼ੇ ਦੇ ਸਰੋਤਾਂ ’ਤੇ ਨਿਰਣਾਇਕ ਕਾਰਵਾਈ ਅਤੇ ਉਸਦਾ ਨਤੀਜਾ ਦੇਖਣਾ ਚਾਹੁੰਦੇ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News