Home » ਨਵੀਂ ਦਿੱਲੀ » ਤਿਉਹਾਰਾਂ ਦੇ ਮੱਦੇਨਜ਼ਰ ਰਾਹੁਲ ਗਾਂਧੀ ਦੀ 1 ਨਵੰਬਰ ਦੀ ਰੈਲੀ ਮੁਲਤਵੀ ਕਰਨ ਦੀ ਮੰਗ: ਪੰਮਾ

ਤਿਉਹਾਰਾਂ ਦੇ ਮੱਦੇਨਜ਼ਰ ਰਾਹੁਲ ਗਾਂਧੀ ਦੀ 1 ਨਵੰਬਰ ਦੀ ਰੈਲੀ ਮੁਲਤਵੀ ਕਰਨ ਦੀ ਮੰਗ: ਪੰਮਾ

SHARE ARTICLE

3 Views

 

ਨਵੀਂ ਦਿੱਲੀ 26 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸਦਰ ਬਾਜ਼ਾਰ ਬਾਰੀ ਮਾਰਕੀਟ ਟਰੇਡ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਤਿਉਹਾਰਾਂ ਦੇ ਮੱਦੇਨਜ਼ਰ ਕਾਂਗਰਸ ਆਗੂ ਰਾਹੁਲ ਗਾਂਧੀ ਦੀ 1 ਨਵੰਬਰ ਨੂੰ ਪ੍ਰਸਤਾਵਿਤ ਰੈਲੀ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਪੰਮਾ ਨੇ ਕਿਹਾ ਕਿ ਦੀਵਾਲੀ ਸਮੇਤ ਪ੍ਰਮੁੱਖ ਤਿਉਹਾਰਾਂ ਦੌਰਾਨ ਦਿੱਲੀ ਦੇ ਬਾਜ਼ਾਰਾਂ ਵਿੱਚ ਸਾਲਾਨਾ ਕਾਰੋਬਾਰ ਦੀ ਭਰਪਾਈ ਦਾ ਮਹੱਤਵਪੂਰਨ ਮੌਕਾ ਹੁੰਦਾ ਹੈ, ਪਰ ਰੈਲੀ ਕਾਰਨ ਟ੍ਰੈਫਿਕ, ਸੁਰੱਖਿਆ ਪ੍ਰਬੰਧਾਂ ਅਤੇ ਰਸਤਿਆਂ ਵਿੱਚ ਤਬਦੀਲੀਆਂ ਨਾਲ ਕਾਰੋਬਾਰ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਸਦਰ ਬਾਜ਼ਾਰ, ਚਾਂਦਨੀ ਚੌਕ, ਖਾਰੀ ਬਾਵਲੀ, ਫਤਿਹਪੁਰੀ ਅਤੇ ਆਜ਼ਾਦ ਮਾਰਕੀਟ ਵਿੱਚ ਤਿਉਹਾਰਾਂ ਦੌਰਾਨ ਵੱਡੀ ਗਿਣਤੀ ਵਿੱਚ ਵਪਾਰੀ, ਖਰੀਦਦਾਰ ਅਤੇ ਹੋਰ ਰਾਜਾਂ ਤੋਂ ਗਾਹਕ ਪਹੁੰਚਦੇ ਹਨ। ਆਵਾਜਾਈ ਵਿੱਚ ਰੁਕਾਵਟ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋ ਸਕਦਾ ਹੈ। ਗਿਫਟ ਆਈਟਮਾਂ, ਸਜਾਵਟੀ ਸਾਮਾਨ, ਕੱਪੜੇ, ਕਰਾਕਰੀ ਅਤੇ ਹੋਰ ਵਸਤਾਂ ਦੀ ਵਧਦੀ ਮੰਗ ਨਾਲ ਛੋਟੇ ਵਪਾਰੀ, ਕਰਮਚਾਰੀ, ਮਜ਼ਦੂਰ ਅਤੇ ਟਰਾਂਸਪੋਰਟਰ ਵੀ ਜੁੜੇ ਹੋਏ ਹਨ। ਪੰਮਾ ਨੇ ਕਿਹਾ ਕਿ ਦਿੱਲੀ ਦੇ ਵਪਾਰੀ ਪਹਿਲਾਂ ਹੀ ਜਾਮ, ਪਾਰਕਿੰਗ ਅਤੇ ਮਾਲ ਦੀ ਆਵਾਜਾਈ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਇਸ ਲਈ ਰਾਹੁਲ ਗਾਂਧੀ ਅਤੇ ਰੈਲੀ ਦੇ ਪ੍ਰਬੰਧਕ ਵਪਾਰੀਆਂ ਦੀ ਆਜੀਵਿਕਾ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ 1 ਨਵੰਬਰ ਦੀ ਰੈਲੀ ਦੀ ਤਾਰੀਖ ’ਤੇ ਮੁੜ ਵਿਚਾਰ ਕਰਨ ਅਤੇ ਇਸਨੂੰ ਮੁਲਤਵੀ ਕਰਨ ਬਾਰੇ ਵਿਚਾਰ ਕਰਨ, ਤਾਂ ਜੋ ਤਿਉਹਾਰਾਂ ਦੌਰਾਨ ਦਿੱਲੀ ਦੇ ਬਾਜ਼ਾਰਾਂ ਦਾ ਕਾਰੋਬਾਰ ਅਤੇ ਰੌਣਕ ਪ੍ਰਭਾਵਿਤ ਨਾ ਹੋਵੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News