ਨਵੀਂ ਦਿੱਲੀ 29 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸਰੀ, ਕੈਨੇਡਾ ਰਹਿੰਦੇ ਭਾਈ ਨਰਿੰਦਰ ਸਿੰਘ ਰੰਧਾਵਾ ਜੋ ਕਿ ਗੁਰਦੁਆਰਾ ਸਾਹਿਬ ਦੇ ਮੈਂਬਰ ਅਤੇ ਖਾਲਿਸਤਾਨ ਦੇ ਹਮਾਇਤੀ ਹਨ, ਦੇ ਘਰ ਦੇ ਬਾਹਰ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਭਾਈ ਰੰਧਾਵਾ ਅਨੁਸਾਰ ਘਰ ਦੇ ਬਾਹਰ ਖੜ੍ਹੀ ਟੀਮ ਸ਼ਹੀਦ ਨਿੱਝਰ ਦੀ ਬੱਸ ਉੱਪਰ ਸਪਰੇਅ ਪੇਂਟ ਕੀਤਾ ਗਿਆ, ਜਦਕਿ ਉਨ੍ਹਾਂ ਦੀ ਨਿੱਜੀ ਕਾਰ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ। ਉਨ੍ਹਾਂ ਇਸ ਘਟਨਾ ਨੂੰ ਗੰਭੀਰ ਅਤੇ ਨਿੰਦਣਯੋਗ ਕਰਾਰ ਦਿੰਦਿਆਂ ਕੈਨੇਡੀਅਨ ਪੁਲਿਸ ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਭਾਈ ਨਰਿੰਦਰ ਸਿੰਘ ਰੰਧਾਵਾ ਨੇ ਘਟਨਾ ਪਿੱਛੇ ਭਾਰਤੀ ਹਕੂਮਤ ਦੀ ਸੰਭਾਵਿਤ ਸ਼ਮੂਲੀਅਤ ਦਾ ਸ਼ੱਕ ਜ਼ਾਹਰ ਕਰਦਿਆਂ ਇਸ ਪਹਿਲੂ ਦੀ ਵੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਮਲੇ ਜਾਂ ਧਮਕੀਆਂ ਉਨ੍ਹਾਂ ਦੇ ਹੌਸਲੇ ਨਹੀਂ ਤੋੜ ਸਕਦੇ ਅਤੇ ਉਹ ਖਾਲਿਸਤਾਨ ਦੇ ਮੁੱਦੇ ’ਤੇ ਆਪਣਾ ਸ਼ਾਂਤਮਈ ਤੇ ਲੋਕਤੰਤਰੀ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਹਿੰਸਾ ਦਾ ਜਵਾਬ ਹਿੰਸਾ ਨਾਲ ਨਹੀਂ, ਸਗੋਂ ਵੋਟ ਦੀ ਤਾਕਤ ਅਤੇ ਲੋਕਤੰਤਰੀ ਢੰਗ ਨਾਲ ਦਿੱਤਾ ਜਾਵੇਗਾ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








