Home » Blog » ਨਵੰਬਰ 1984 ਦੇ ਜ਼ਖ਼ਮ ਅੱਜ ਵੀ ਤਾਜ਼ਾ, ਖੁਲੇਆਮ ਘੁੰਮ ਰਹੇ ਦੋਸ਼ੀਆਂ ਨੂੰ ਜੇਲ੍ਹ ਭੇਜਣ ਤੋਂ ਬਿਨਾਂ ਇਨਸਾਫ਼ ਅਧੂਰਾ: ਸੰਤ ਮੀਤ ਸਿੰਘ

ਨਵੰਬਰ 1984 ਦੇ ਜ਼ਖ਼ਮ ਅੱਜ ਵੀ ਤਾਜ਼ਾ, ਖੁਲੇਆਮ ਘੁੰਮ ਰਹੇ ਦੋਸ਼ੀਆਂ ਨੂੰ ਜੇਲ੍ਹ ਭੇਜਣ ਤੋਂ ਬਿਨਾਂ ਇਨਸਾਫ਼ ਅਧੂਰਾ: ਸੰਤ ਮੀਤ ਸਿੰਘ

SHARE ARTICLE

19 Views

 

ਨਵੀਂ ਦਿੱਲੀ 31 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): 1984 ਦੇ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਦਿੱਲੀ ਸਮੇਤ ਦੇਸ਼ ਭਰ ਵਿੱਚ ਵਾਪਰੇ ਸਿੱਖ ਨਸਲਕੁਸ਼ੀ ਦੇ ਭਿਆਨਕ ਦੁਖਾਂਤ ਨੇ ਸਮੁੱਚੀ ਸਿੱਖ ਕੌਮ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਸਨ। ਉਸ ਦੌਰਾਨ ਹਜ਼ਾਰਾਂ ਬੇਗੁਨਾਹ ਸਿੱਖਾਂ, ਬਜ਼ੁਰਗਾਂ, ਬੀਬੀਆਂ ਅਤੇ ਮਾਸੂਮ ਬੱਚਿਆਂ ਨੂੰ ਅਤਿਅੰਤ ਬੇਰਹਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਸਿੱਖਾਂ ਦੀ ਅਰਬਾਂ-ਖਰਬਾਂ ਰੁਪਏ ਦੀ ਜਾਇਦਾਦ ਲੁੱਟ ਕੇ ਅੱਗ ਦੇ ਹਵਾਲੇ ਕਰ ਦਿੱਤੀ ਗਈ ਸੀ। ਇਸ ਦਰਦਨਾਕ ਅਤੇ ਅਣਮਨੁੱਖੀ ਘਟਨਾਕ੍ਰਮ ਦੇ ਡੂੰਘੇ ਜ਼ਖ਼ਮ ਅੱਜ ਵੀ ਸਿੱਖ ਮਾਨਸਿਕਤਾ ਵਿੱਚ ਤਾਜ਼ਾ ਹਨ ਅਤੇ ਇਹ ਕਦੇ ਵੀ ਭੁਲਾਏ ਨਹੀਂ ਜਾ ਸਕਦੇ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਵਾਰਡ ਨੰਬਰ 32 ਤੋਂ ਚੋਣ ਉਮੀਦਵਾਰ ਸਰਦਾਰ ਸੰਤ ਮੀਤ ਸਿੰਘ ਨੇ ਇਹ ਗੰਭੀਰ ਸ਼ਬਦ ਪ੍ਰਗਟ ਕਰਦਿਆਂ ਆਖਿਆ ਕਿ ਸਿੱਖ ਕੌਮ ਆਪਣੇ ਸ਼ਹੀਦਾਂ ਦੀ ਸ਼ਹਾਦਤ ਅਤੇ ਇਸ ਨਸਲਕੁਸ਼ੀ ਦੇ ਦਰਦ ਨੂੰ ਕਦੇ ਨਹੀਂ ਵਿਸਾਰ ਸਕਦੀ। ਉਨ੍ਹਾਂ ਕਿਹਾ ਕਿ ਜੋ ਲੋਕ ਸਿੱਖਾਂ ਨੂੰ ਇਹ ਦਰਦਨਾਕ ਦਿਹਾੜੇ ਭੁੱਲ ਜਾਣ ਦੀ ਸਲਾਹ ਦਿੰਦੇ ਹਨ, ਉਨ੍ਹਾਂ ਦੀ ਇਹ ਗੱਲ ਕਦੇ ਵੀ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬੇਗੁਨਾਹਾਂ ਦੇ ਵਹਾਏ ਖ਼ੂਨ ਦਾ ਹਿਸਾਬ ਮੰਗਣਾ ਅਤੇ ਆਪਣੇ ਇਤਿਹਾਸ ਦੇ ਇਸ ਦੁਖਾਂਤ ਨੂੰ ਯਾਦ ਰੱਖਣਾ ਸਿੱਖਾਂ ਦਾ ਅਟੁੱਟ ਹੱਕ ਹੈ। ਸਰਦਾਰ ਸੰਤ ਮੀਤ ਸਿੰਘ ਨੇ ਸਰਕਾਰਾਂ ਅਤੇ ਵਿਰੋਧੀਆਂ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਚੇਤਾਵਨੀ ਦਿੱਤੀ ਕਿ ਇਨਸਾਫ਼ ਦੀ ਆਵਾਜ਼ ਨੂੰ ਦਬਾਉਣ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੌਮ ਦੇ ਜ਼ਖ਼ਮਾਂ ‘ਤੇ ਮਲ੍ਹਮ ਲਾਉਣ ਦੀ ਬਜਾਏ ਇਤਿਹਾਸ ਨੂੰ ਮਿਟਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਸਿੱਖ ਸੰਗਤ ਆਪਣੇ ਹੱਕਾਂ ਅਤੇ ਸ਼ਹੀਦਾਂ ਦੀ ਯਾਦ ਲਈ ਡਟ ਕੇ ਪਹਿਰਾ ਦਿੰਦੀ ਰਹੇਗੀ। ਅਕਾਲੀ ਆਗੂ ਦੇ ਇਸ ਤਿੱਖੇ ਬਿਆਨ ਨੇ ਦਿੱਲੀ ਦੀ ਸਿਆਸਤ ਵਿੱਚ ਭਾਰੀ ਹਲਚਲ ਮਚਾ ਦਿੱਤੀ ਹੈ। ਅੰਤ ਵਿੱਚ ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਸ਼ਰੇਆਮ ਘੁੰਮ ਰਹੇ ਦੋਸ਼ੀਆਂ ਨੂੰ ਤੁਰੰਤ ਜੇਲ੍ਹ ਵਿੱਚ ਡੱਕੇ, ਤਾਂ ਜੋ ਇਨਸਾਫ਼ ਲਈ ਤੜਫ ਰਹੇ ਸਿੱਖਾਂ ਦੇ ਹਿਰਦਿਆਂ ‘ਤੇ ਮਲ੍ਹਮ ਲਗਾਈ ਜਾ ਸਕੇ।

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News