Home » ਸੰਸਾਰ » ਜਰਮਨੀ » ਗੁਰਦੁਆਰਾ ਗੁਰੂ ਨਾਨਕ ਮਿਸ਼ਨ ਨਿਊਨ ਵਰਗ ਵਿਖੇ ਮਨਾਇਆ ਗਿਆ ਸ਼ਹੀਦ ਭਾਈ ਬੇਅੰਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ।

ਗੁਰਦੁਆਰਾ ਗੁਰੂ ਨਾਨਕ ਮਿਸ਼ਨ ਨਿਊਨ ਵਰਗ ਵਿਖੇ ਮਨਾਇਆ ਗਿਆ ਸ਼ਹੀਦ ਭਾਈ ਬੇਅੰਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ।

SHARE ARTICLE

63 Views

ਜਰਮਨੀ 2 ਨਵੰਬਰ (ਖਿੜਿਆ ਪੰਜਾਬ) ਗੁਰਦੁਆਰਾ ਗੁਰੂ ਨਾਨਕ ਮਿਸ਼ਨ ਨਿਊਨਬਰਗ ਜਰਮਨੀ ਵਿਖੇ ਸ਼ਹੀਦ ਭਾਈ ਬੇਅੰਤ ਸਿੰਘ ਮਲੋਆ, ਭਾਈ ਸਤਵੰਤ ਸਿੰਘ, ਭਾਈ ਕਿਹਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਇਸ ਮੌਕੇ ਹਫਤਾਵਾਰੀ ਦੀਵਾਨ ਵਿੱਚ ਅੰਮ੍ਰਿਤ ਬਾਣੀ ਸੁਖਮਨੀ ਸਾਹਿਬ ਜੀ ਦੇ ਜਾਪ ਹੋਏ ਉਪਰੰਤ ਬੱਚਿਆਂ ਵਲੋਂ ਗੁਰਬਾਣੀ ਕੀਰਤਨ ਕੀਤੇ ਗਏ ਇਸ ਦੌਰਾਨ ਮਾਝੇ ਦੇ ਕਵੀਸ਼ਰੀ ਜਥੇ ਭਾਈ ਚਮਕੌਰ ਸਿੰਘ ਸਭਰਾ ਅਤੇ ਉਨਾਂ ਦੇ ਸਾਥੀਆਂ ਨੇ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਿੱਖ ਇਤਿਹਾਸ ਅਤੇ ਬੀਰ ਰਸੀ ਵਾਰਾਂ ਸੁਣਾ ਕੇ ਨਿਹਾਲ ਕੀਤਾ ਉਹਨਾਂ ਵੱਲੋਂ ਦੱਸਿਆ ਗਿਆ ਇਹ ਕਿਵੇਂ ਸ਼ਹੀਦ ਭਾਈ ਬੇਅੰਤ ਸਿੰਘ ਸਤਵੰਤ ਸਿੰਘ ਅਤੇ ਭਾਈ ਕਿਹਰ ਸਿੰਘ ਹੋਰਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਅਤੇ ਹੋਰ ਗੁਰਧਾਮਾਂ ਦੀ ਬੇਅਦਬੀ ਦਾ ਬਦਲਾ ਜਾਲਮ ਸਰਕਾਰ ਤੋਂ ਲੈ ਕੇ ਸ਼ਹੀਦੀਆਂ ਪ੍ਰਾਪਤ ਕੀਤੀਆਂ, ਉਹਨਾਂ ਕਿਹਾ ਕਿ ਉਹ ਗੁਰੂ ਦੇ ਸਿੰਘ ਬਚਨਾਂ ਦੇ ਸੂਰੇ ਸਨ, ਅੱਜ ਲੋੜ ਹੈ ਕਿ ਗੁਰੂ ਦਰ ਦੇ ਉੱਤੇ ਆਉਂਦਿਆਂ ਗੁਰੂ ਵਿਚਾਰ ਅਤੇ ਗੁਰੂ ਸਿਧਾਂਤਾਂ ਨੂੰ ਆਪਣੇ ਅੰਦਰ ਵਸਾ ਕੇ ਅਸੀਂ ਸੱਚੇ ਸੁੱਚੇ ਗੁਰਸਿੱਖ ਬਣੀਏ, ਇਸ ਦੌਰਾਨ ਪ੍ਰਬੰਧਕ ਕਮੇਟੀ ਦੇ ਵੱਲੋਂ ਆਈਆਂ ਸੰਗਤਾਂ ਨੂੰ ਜੀ ਆਇਆ ਕਿਹਾ , ਇਸ ਸਮੇਂ ਦੂਰੋਂ ਨੇੜਿਓਂ ਸੰਗਤਾਂ ਨੇ ਗੁਰੂ ਘਰ ਵਿਖੇ ਪਹੁੰਚ ਕੇ ਹਾਜ਼ਰੀਆਂ ਭਰੀਆਂ ਗੁਰੂ ਕੇ ਲੰਗਰ ਅਤੁੱਟ ਵਰਤੇ।

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News