Home » ਮਾਝਾ » ਪਰਾਲੀ ਸਾੜਨ ਵਾਲੇ ਕਿਸਾਨ ਹੋ ਜਾਣ ਸਾਵਧਾਨ! ਜੋਹਲ ਢਾਏ ਵਿਖੇ ਮੌਕੇ ’ਤੇ ਬੁਝਾਈ ਅੱਗ, ਕੱਟਿਆ ਚਲਾਨ, ਭਰਨਾ ਪਵੇਗਾ ਜੁਰਮਾਨਾ

ਪਰਾਲੀ ਸਾੜਨ ਵਾਲੇ ਕਿਸਾਨ ਹੋ ਜਾਣ ਸਾਵਧਾਨ! ਜੋਹਲ ਢਾਏ ਵਿਖੇ ਮੌਕੇ ’ਤੇ ਬੁਝਾਈ ਅੱਗ, ਕੱਟਿਆ ਚਲਾਨ, ਭਰਨਾ ਪਵੇਗਾ ਜੁਰਮਾਨਾ

SHARE ARTICLE

21 Views

ਪਰਾਲੀ ਸਾੜਨ ਵਾਲੇ ਕਿਸਾਨ ਹੋ ਜਾਣ ਸਾਵਧਾਨ! ਜੋਹਲ ਢਾਏ ਵਿਖੇ ਮੌਕੇ ’ਤੇ ਬੁਝਾਈ ਅੱਗ, ਕੱਟਿਆ ਚਲਾਨ, ਭਰਨਾ ਪਵੇਗਾ ਜੁਰਮਾਨਾ

 

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਲਗਾਤਾਰ ਨਿਗਰਾਨੀ

 

ਤਰਨ ਤਾਰਨ, 4 ਨਵੰਬਰ -ਗੁਰਪ੍ਰੀਤ ਸਿੰਘ ਸੈਡੀ

 

ਜ਼ਿਲ੍ਹਾ ਤਰਨ ਤਾਰਨ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਖ਼ਤ ਰੁਖ਼ ਅਖਤਿਆਰ ਕੀਤਾ ਗਿਆ ਹੈ। ਇਸੇ ਤਹਿਤ ਪਿੰਡ ਜੋਹਲ ਢਾਏ ਵਿਖੇ ਕਿਸਾਨ ਭੁਪਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵੱਲੋਂ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਮੌਕੇ ’ਤੇ ਪਹੁੰਚ ਕੇ ਬੁਝਾਇਆ ਗਿਆ। ਇਸ ਮਾਮਲੇ ਵਿੱਚ ਕਿਸਾਨ ਦਾ ਚਲਾਨ ਕੱਟਿਆ ਗਿਆ ਹੈ ਅਤੇ ਨਿਯਮਾਂ ਅਨੁਸਾਰ ਜੁਰਮਾਨਾ ਭਰਨਾ ਪਵੇਗਾ।

 

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀਆਂ ਹਦਾਇਤਾਂ ਅਨੁਸਾਰ ਉੱਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਕੁਮਾਰ ਸ਼ਰਮਾ ਅਤੇ ਡਾ. ਯਾਦਵਿੰਦਰ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਖਡੂਰ ਸਾਹਿਬ, ਫਤਿਹਾਬਾਦ, ਖੇਲਾ, ਭੈਲ, ਭੋਈਆਂ, ਭੈਲ ਢਾਏ ਵਾਲਾ, ਜੋਹਲ ਢਾਏ ਵਾਲਾ, ਗੁੱਜਰਪੁਰ ਅਤੇ ਲੁਹਾਰ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ।

 

ਇਸ ਮੌਕੇ ਸੰਜੀਵ ਕੁਮਾਰ ਸ਼ਰਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਮਿੱਟੀ ਵਿੱਚ ਮੌਜੂਦ ਮਿੱਤਰ ਕੀੜੇ ਨਸ਼ਟ ਹੁੰਦੇ ਹਨ।

 

ਉਨ੍ਹਾਂ ਸਪੱਸ਼ਟ ਕੀਤਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਵਾਤਾਵਰਨ ਅਤੇ ਜ਼ਮੀਨ ਦਾ ਨੁਕਸਾਨ ਹੁੰਦਾ ਹੈ, ਸਗੋਂ ਕਿਸਾਨਾਂ ਨੂੰ ਕਾਨੂੰਨੀ ਅਤੇ ਵਿੱਤੀ ਕਾਰਵਾਈ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਜ਼ਿਲ੍ਹੇ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਦੇਣ।

 

ਜ਼ਿਕਰਯੋਗ ਹੈ ਕਿ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

 

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News