ਨਵੀਂ ਦਿੱਲੀ 4 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਪਰਮਿੰਦਰ ਸਿੰਘ ਪਾਗਲੀ ਨੂੰ ਵਾਰਿਸ ਪੰਜਾਬ ਕੈਨੇਡਾ ਈਸਟ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਕਿਊਬਿਕ ਦੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ, ਸਿੱਖ ਜਥੇਬੰਦੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਪ੍ਰਮੁੱਖ ਆਗੂਆਂ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਗਈ। ਵਧਾਈ ਦੇਣ ਵਾਲਿਆਂ ਵਿੱਚ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਦੇ ਪ੍ਰਧਾਨ ਸੁਰਜੀਤ ਸਿੰਘ ਭਾਊ, ਗੁਰੂ ਪਾਰਕ ਦੇ ਪ੍ਰਧਾਨ ਜਸਵਿੰਦਰ ਸਿੰਘ, ਹਡਸਨ ਦੇ ਪ੍ਰਧਾਨ ਜਤਿੰਦਰ ਸਿੰਘ ਮੁਲਤਾਨੀ, ਕਿਊਬਿਕ ਸਿੱਖ ਕੌਂਸਲ ਦੇ ਪ੍ਰਧਾਨ ਜਥੇਦਾਰ ਸੰਤੋਖ ਸਿੰਘ ਖੇਲਾ, ਸਾਨੇ ਪੰਜਾਬ ਦੇ ਪ੍ਰਧਾਨ ਨਰਿੰਦਰ ਸਿੰਘ ਮਿਨਹਾਸ, ਗੁਰਦੁਆਰਾ ਸਾਹਿਬ ਦੇ ਖਜ਼ਾਨਚੀ ਬਲਰਾਜ ਸਿੰਘ ਕੈਰੋ, ਡੀਡੀਓ ਗੁਰਦੁਆਰਾ ਸਾਹਿਬ ਤੋਂ ਸੁਰਿੰਦਰ ਸਿੰਘ ਸਰੋਆ ਅਤੇ ਨੌਨਸਟਾਪ ਟਰੱਕਿੰਗ ਦੇ ਸਰਬਜੀਤ ਸਿੰਘ ਮਿਨਹਾਸ ਸ਼ਾਮਲ ਹਨ। ਇਸ ਮੌਕੇ ਸਮੂਹ ਆਗੂਆਂ ਨੇ ਆਸ ਪ੍ਰਗਟਾਈ ਕਿ ਪਰਮਿੰਦਰ ਸਿੰਘ ਪਾਗਲੀ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਂਦਿਆਂ ਸਿੱਖ ਭਾਈਚਾਰੇ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਪਰਮਿੰਦਰ ਸਿੰਘ ਪਾਗਲੀ ਨੂੰ ਹਰ ਪੱਖੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।
Author: khireyapunjab
jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN







