ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਵਿਵਾਦ ਤੋਂ ਬਾਅਦ ਸੰਗਤਾਂ ਨੇ ਫਿਰ ਗੁਰਦੁਆਰਾ ਬਾਬਾ ਦੀਪ ਸਿੰਘ ਪਹੂਵਿੰਡ ਦੀ ਹਦੂਦ ਵਿੱਚ ਲਗਵਾਈ
ਜਿਲਾ ਤਰਨਤਾਰਨ ਦੇ ਗੁਰਦੁਆਰਾ ਸਾਹਿਬ ਵਿਖੇ ਪਿਛਲੇ ਦਿਨੀਂ 26 ਜਨਵਰੀ ਤੋਂ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਦੇ ਚੱਲ ਰਹੇ ਵਿਵਾਦ ਤੋਂ ਬਾਅਦ ਸੰਗਤਾਂ ਨੇ ਫਿਰ ਦੁਬਾਰਾ ਗੁਰਦੁਆਰਾ ਸਾਹਿਬ ਵਿਖੇ ਲਗਵਾਈ ਭਿੰਡਰਾਂਵਾਲਿਆਂ ਦੀ ਤਸਵੀਰ। ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਬਾਬਾ ਦੀਪ ਸਿੰਘ ਜੀ ਪਹੂਵਿੰਡ ਵਿਖੇ ਮੇਲੇ ਦੌਰਾਨ ਸੰਗਤਾਂ ਦੀਆ ਟੁਟੀਆਂ ਹੋਈਆਂ ਜੁਤੀਆਂ ਫ੍ਰੀ ਠੀਕ ਕਰਨ ਦੀ ਸੇਵਾ ਕਰ ਸੇਵਾਦਾਰ ਵੱਲੋਂ ਆਪਣੇ ਪਿਛਲੇ ਪਾਸੇ ਬੰਦੀ ਸਿੰਘਾਂ ਅਤੇ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਲਗਾਈ ਗਈ ਸੀ।
ਗੁਰਦੁਆਰਾ ਸਾਹਿਬ ਦੇ ਪ੍ਰਧਾਨ ਵੱਲੋਂ ਤਸਵੀਰ ਨਾ ਲਗਾਉਣ ਲਈ ਕਿਹਾ ਗਿਆ ਤੇ ਮੋਕੇ ਤੇ ਉਥੋਂ ਗੱਲਬਾਤ ਕਰਦਿਆਂ ਫੋਟੋ ਚੁਕੀ ਗਈ। ਫੋਟੋ ਉਤਾਰਦਿਆਂ ਦੀ ਵਿਵਾਦਤ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਗਈ ਜਿਸ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਰੋਸ ਜਾਗਿਆ । ਅਤੇ ਸੰਗਤਾਂ ਵੱਲੋਂ 28 ਜਨਵਰੀ ਨੂੰ ਰੋਸ ਵਜੋਂ ਪ੍ਰਧਾਨ ਹਰੀ ਸਿਮਰਨ ਸਿੰਘ ਦਾ ਵਿਰੋਧ ਵਿਚ ਧਰਨਾ ਲਾਇਆ ਵਿਰੋਧ ਆਈਆ ਸੰਗਤਾਂ ਨੇ ਘੇਰ ਕੇ ਕੀਤੀ ਗੱਡੀ ਦੀ ਭੱਨ ਤੋੜੀ।ਮੋਕੇ ਤੇ ਪੁਲਿਸ ਨੇ ਡੀਐਸਪੀ ਪ੍ਰੀਤਇੰਦਰ ਸਿੰਘ ਦੀ ਅਗਵਾਈ ਹੇਠ ਪਹੁੰਚ ਕੇ ਭੀੜ ਤੇ ਕੰਟਰੋਲ ਕੀਤਾ ਜਿਸ ਵਿੱਚ ਸਿੱਖ ਸੰਗਤਾਂ ਵਿਚੋਂ ਇਕ ਦੋ ਜਾਣੇ ਅਤੇ ਇੱਕ ਐਸ ਐਚ ਓ ਨੂੰ ਕੁਝ ਸੱਟਾ ਵੀ ਲੱਗੀਆਂ। ਅੱਜ ਫਿਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵੱਲੋਂ ਸੰਗਤਾਂ ਦੇ ਨਾਲ ਇਕੱਤਰ ਹੋ ਕੇ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਅਤੇ ਬਾਬਾ ਦੀਪ ਸਿੰਘ ਜੀ ਦੀ ਤਸਵੀਰ ਲਗਾਈ ਗਈ ਅਤੇ ਜਿਕਾਰੇ ਛੱਡੇ ਗਏ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।