ਤਰਨਤਾਰਨ ਪੁਲਿਸ ਵੱਲੋਂ 3 ਕਿਲੋ 290 ਗ੍ਰਾਮ ਨਸੀਲੀ ਆਈਸ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ
ਮਾਨਯੋਗ ਸ਼੍ਰੀ ਅਸ਼ਵਨੀ ਕਪੂਰ (IPS) SSP ਤਰਨਤਾਰਨ ਜੀ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਹਿੱਸੇ ਵਜੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਹਰ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਜਿਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੇ ਐਸ.ਆਈ ਬਲਜਿੰਦਰ ਸਿੰਘ ਨੇ ਥਾਣਾ ਸਰਾਏ ਅਮਾਨਤ ਖਾਂ ਦੇ ਐਸ.ਆਈ.ਬਲਜਿੰਦਰ ਸਿੰਘ ਸਮੇਤ ਸਾਥੀ ਕਰਮਚਾਰੀ ਗਸ਼ਤ ਪੈੜੇ ਪੁਰਸ਼ਾਂ ਸਬੰਧੀ ਟੀਮ ਪੁਆਇੰਟ ਭੂਸੇ ਸਰਾਏ ਅਮਾਨਤ ਖਾਂ ਮੌਜੂਦ ਸੀ। ਇਸ ਦੌਰਾਨ ਇੱਕ ਮੋਟਰਸਾਈਕਲ ਬਿਨਾਂ ਨੰਬਰ ਪਲਟੀਨਾ ਕਾਲਾ ਰੰਗ ਤੇ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ ਜਿਨਾਂ ਨੂੰ ਸ਼ੱਕ ਦੀ ਨਿਗਹਾ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਮੋਟਰਸਾਈਕਲ ਚਾਲਕ ਨੇ ਆਪਣਾ ਨਾਂ ਰਵਿੰਦਰ ਸਿੰਘ ਥਾਣਾ ਘਰਿੰਡਾ ਪਿੱਛੇ ਬੈਠੇ ਨੌਜਵਾਨ ਨੇ ਆਪਣਾ ਨਾਮ ਪਰਮਜੀਤ ਸਿੰਘ ਵਾਸੀ ਧਨੋਵਾ ਕਲਾਂ ਘਰਿੰਡਾ ਦੱਸਿਆ ਦੋ ਨੇ ਆਪਣੇ ਵਿਚਕਾਰ ਇੱਕ ਬੈਗ ਰੱਖਿਆ ਹੋਇਆ ਸੀ ਜਿਸ ਨੂੰ ਸ਼ੱਕ ਦੀ ਨਿਗਾਹ ਤੇ ਚੈੱਕ ਕਰਨ ਤੇ ਉਸ ਵਿੱਚੋਂ ਸੱਤ ਵੱਖ ਵੱਖ ਪੈਕਿੰਗ ਵਾਲੇ ਮੋਮੀ ਲਿਫਾਫੇ ਉੱਪਰ ਕਾਲੀ ਟੇਪ ਨਾਲ ਪੈਕ ਕੀਤੇ ਜਿਨਾਂ ਉੱਪਰ ਕੁੰਡੀਆਂ ਲੱਗੀਆਂ ਹੋਈਆਂ ਸਨ। ਇਹਨਾਂ ਇਨਾਂ ਸੱਤ ਲਿਫਾਫਿਆਂ ਨੂੰ ਚੈੱਕ ਕਰਨ ਤੇ ਨਸ਼ੀਲਾ ਆਇਸ ਬਰਾਮਦ ਹੋਈ ਜਿਸ ਦਾ ਵਜਨ ਕਰਨ ਤੇ 3 ਕਿਲੋ 290 ਗਰਾਮ ਆਈਸ ਪਾਈ ਗਈ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।