Home » ਸੰਸਾਰ » ਯੂਰਪ » ਵਲੈਨਸੀਆ ਦੇ ਗੁਰਦੁਆਰਾ ਸਿੱਖ ਸੰਗਤ ਸਾਹਿਬ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਕਥਾ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ

ਵਲੈਨਸੀਆ ਦੇ ਗੁਰਦੁਆਰਾ ਸਿੱਖ ਸੰਗਤ ਸਾਹਿਬ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਕਥਾ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ

SHARE ARTICLE

74 Views

 

ਸਪੇਨ 9 ਨਵੰਬਰ (ਖਿੜਿਆ ਪੰਜਾਬ) ਪੰਜਾਬ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਕਥਾਵਾਚਕ ਗਿਆਨੀ ਜਾਨ ਪਾਲ ਸਿੰਘ ਨੂਰ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦਾ ਇਤਿਹਾਸ ਸਰਵਣ ਕਰਵਾਇਆ।

ਵਲੈਨਸੀਆ (ਸਪੇਨ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਕਥਾ ਸਮਾਗਮ ਗੁਰਦੁਆਰਾ ਸਿੱਖ ਸੰਗਤ ਸਾਹਿਬ, ਪੁਰਾਣਾ ਗੁਰਦੁਆਰਾ ਸਾਹਿਬ, ਵਲੈਨਸੀਆ (ਸਪੇਨ) ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ ਪੰਜਾਬ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਪ੍ਰਸਿੱਧ ਕਥਾਵਾਚਕ ਗਿਆਨੀ ਜਾਨ ਪਾਲ ਸਿੰਘ ਨੂਰ ਜੀ ਨੇ 6, 7 ਅਤੇ 8 ਨਵੰਬਰ ਨੂੰ ਲਗਾਤਾਰ ਤਿੰਨ ਦਿਨ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸ ਅਤੇ ਬੰਦੀ ਛੋੜ ਦਿਵਸ ਦੀ ਮਹਾਨਤਾ ਬਾਰੇ ਵਿਸਥਾਰਪੂਰਵਕ ਕਥਾ ਰਾਹੀਂ ਜਾਣੂ ਕਰਵਾਇਆ। ਉਨ੍ਹਾਂ ਨੇ ਸਿੱਖ ਇਤਿਹਾਸ ਦੇ ਇਸ ਮਹਾਨ ਦਿਹਾੜੇ ਨਾਲ ਜੁੜੇ ਇਤਿਹਾਸਕ ਪ੍ਰਸੰਗਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸੰਗਤਾਂ ਸਾਹਮਣੇ ਪੇਸ਼ ਕੀਤਾ।

ਤਿੰਨੋਂ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਆਪਣੇ ਰੁਝੇਵਿਆਂ ਵਿੱਚੋਂ ਕੀਮਤੀ ਸਮਾਂ ਕੱਢ ਕੇ ਪਰਿਵਾਰਾਂ ਸਮੇਤ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮੁੱਚੇ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਬਹੁਤ ਹੀ ਸੁਚੱਜੇ ਅਤੇ ਸ਼ਲਾਘਾਯੋਗ ਪ੍ਰਬੰਧ ਕੀਤੇ ਗਏ।

ਇਸ ਮੌਕੇ ਗੁਰੂ ਘਰ ਵਿੱਚ ਸੇਵਾ ਕਰਨ ਵਾਲੇ ਸਮੂਹ ਸੇਵਾਦਾਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਲੰਗਰ ਦੀ ਸੇਵਾ, ਫਲਾਂ ਦੀ ਸੇਵਾ, ਚਾਹ-ਪਕੌੜਿਆਂ ਦੀ ਸੇਵਾ ਅਤੇ ਹੋਰ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਸਮੂਹ ਸੇਵਾਦਾਰਾਂ ਨੇ ਪੂਰੀ ਸ਼ਰਧਾ ਅਤੇ ਨਿਮਰਤਾ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ।

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਣ ਵਾਲੀਆਂ ਸਮੂਹ ਸੰਗਤਾਂ, ਕਥਾਵਾਚਕ ਗਿਆਨੀ ਜਾਨ ਪਾਲ ਸਿੰਘ ਨੂਰ ਜੀ ਅਤੇ ਤਨ-ਮਨ ਨਾਲ ਸੇਵਾ ਕਰਨ ਵਾਲੇ ਹਰ ਇੱਕ ਸੇਵਾਦਾਰ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਗਿਆ।

ਅਜਿਹੇ ਧਾਰਮਿਕ ਸਮਾਗਮ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਨੂੰ ਆਪਣੇ ਗੌਰਵਮਈ ਇਤਿਹਾਸ, ਗੁਰਬਾਣੀ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News