ਇਲਾਕੇ ਦੇ ਸਕੂਲ ਅਤੇ ਸੰਗਤਾਂ ਨੂੰ ਆਪਣੀ ਬੱਚਿਆਂ ਸਮੇਤ ਮੁਕਾਬਲੇ ਵਿੱਚ ਪਹੁੰਚਣ ਦੀ ਅਪੀਲ
ਪੱਟੀ 9 ਨਵੰਬਰ (ਜਗਜੀਤ ਸਿੰਘ) ਸ਼ਹੀਦ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ (ਰਜਿ.) ਪੰਜਾਬ ਦੇ ਵੱਲੋਂ ਬਾਬਾ ਰਤਨ ਦੇਵ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਗੁਰਦੁਆਰਾ ਰਾਠੀਕੇ ਸਾਹਿਬ ਪਿੰਡ ਮਰਹਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਪਰਚਾਰਕ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਬੱਚਿਆਂ ਦੇ ਦਸਤਾਰ , ਦੁਮਾਲਾ , ਗੁਰਬਾਣੀ ਕੰਠ ਅਤੇ ਕਵਿਤਾ ਮੁਕਾਬਲੇ 12 ਨਵੰਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਕਰਵਾਏ ਜਾ ਰਹੇ ਹਨ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਅਹਿਮਦਪੁਰ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਹਰਚਰਨ ਸਿੰਘ ਉਬੋਕੇ, ਖਜਾਨਚੀ ਗੁਰਜੰਟ ਸਿੰਘ ਭਿੱਖੀਵਿੰਡ ਅਤੇ ਮਨਦੀਪ ਸਿੰਘ ਘੋਲੀਆਂ ਕਲਾਂ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਦਸਤਾਰ ਦਮਾਲਾ ਮੁਕਾਬਲੇ ਵਿੱਚ ਚੌਥੀ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਲੜਕੇ ਲੜਕੀਆਂ, ਗੁਰਬਾਣੀ ਕੰਠ ਅਤੇ ਕਵਿਤਾ ਮੁਕਾਬਲੇ ਵਿੱਚ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਹਰੇਕ ਮੁਕਾਬਲੇ ਵਿੱਚ ਪਹਿਲਾ , ਦੂਸਰਾ , ਤੀਸਰਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਪ੍ਰਭਾਵਸ਼ਾਲੀ ਸ਼ੀਲਡਾਂ ਤੇ ਬਾਕੀ ਸਭਨਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ । ਇਸ ਦੇ ਨਾਲ ਹੀ ਬੱਚਿਆਂ ਨੂੰ ਲੈ ਕੇ ਪਹੁੰਚਣ ਵਾਲੇ ਅਧਿਆਪਕ ਅਤੇ ਹੋਰ ਸ਼ਖਸ਼ੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਹੋਵੇਗਾ। ਪੰਥ ਦੇ ਉੱਚ ਕੋਟੀ ਦੇ ਪ੍ਰਚਾਰਕ, ਭਾਈ ਪਰਮਪਾਲ ਸਿੰਘ ਸਭਰਾ, ਭਾਈ ਗੁਰਜਿੰਦਰ ਸਿੰਘ ਚੰਬਾ, ਭਾਈ ਜੋਗਾ ਸਿੰਘ, ਭਾਈ ਤਸਬੀਰ ਸਿੰਘ , ਭਾਈ ਗੁਰਪ੍ਰੀਤ ਸਿੰਘ ਜੋਤੀ ਸ਼ਾਹ ਵੱਲੋਂ ਬੱਚਿਆਂ ਨਾਲ ਵਿਸ਼ੇਸ਼ ਤੌਰ ਤੇ ਵਿਚਾਰਾਂ ਦੀ ਸਾਂਝ ਪਾਈ ਜਾਵੇਗੀ। ਅੰਤਰਰਾਸ਼ਟਰੀ
ਦਸਤਾਰ ਕੋਚ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ ਪੱਟੀ, ਆਕਾਸ਼ਦੀਪ ਸਿੰਘ, ਨਿੰਦਰਪਾਲ ਸਿੰਘ ਮੱਖੂ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖਾਲੜਾ, ਅਜੀਤ ਸਿੰਘ ਘਰਿਆਲਾ, ਹਰਮਨਦੀਪ ਸਿੰਘ ਭਿੱਖੀਵਿੰਡ, ਵਜ਼ੀਰ ਸਿੰਘ ਆਸਲ, ਸੁਖਵਿੰਦਰ ਸਿੰਘ ਖਾਲੜਾ, ਦਿਲਬਾਗ ਸਿੰਘ ਡੱਲ, ਰਛਪਾਲ ਸਿੰਘ ਡੱਲ ਅਤੇ ਸਮੂਹ ਮੈਂਬਰ ਹਾਜ਼ਰ ਸਨ।
Author: khireyapunjab
jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN








