Home » ਨਵੀਂ ਦਿੱਲੀ » ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਅਰਦਾਸ, ਸਰਨਾ ਦਾ ਐਲਾਨ—ਪੰਜਾਬ ’ਚ ਅਕਾਲੀ ਸਰਕਾਰ ਬਣਨ ’ਤੇ 48 ਘੰਟਿਆਂ ’ਚ ਕਰਵਾਵਾਂਗੇ ਰਿਹਾਈ

ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਅਰਦਾਸ, ਸਰਨਾ ਦਾ ਐਲਾਨ—ਪੰਜਾਬ ’ਚ ਅਕਾਲੀ ਸਰਕਾਰ ਬਣਨ ’ਤੇ 48 ਘੰਟਿਆਂ ’ਚ ਕਰਵਾਵਾਂਗੇ ਰਿਹਾਈ

SHARE ARTICLE

8 Views

ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਅਰਦਾਸ, ਸਰਨਾ ਦਾ ਐਲਾਨ—ਪੰਜਾਬ ’ਚ ਅਕਾਲੀ ਸਰਕਾਰ ਬਣਨ ’ਤੇ 48 ਘੰਟਿਆਂ ’ਚ ਕਰਵਾਵਾਂਗੇ ਰਿਹਾਈ

ਨਵੀਂ ਦਿੱਲੀ, 9 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਬੰਦੀ ਛੋੜ ਦਿਵਸ ਮੌਕੇ ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ਾਲ ਸੰਗਤੀ ਅਰਦਾਸ ਕੀਤੀ ਗਈ। ਗੁਰੂ ਜਸ ਗਾਇਨ ਉਪਰੰਤ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ ਵਿੱਚ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਅਕਾਲੀ ਸਰਕਾਰ ਬਣਨ ’ਤੇ 48 ਘੰਟਿਆਂ ਅੰਦਰ ਬੰਦੀ ਸਿੰਘਾਂ ਦੀ ਰਿਹਾਈ ਕਰਵਾਈ ਜਾਵੇਗੀ, ਭਾਵੇਂ ਸਰਕਾਰ ਇਕੱਲਿਆਂ ਬਣੇ ਜਾਂ ਗੱਠਜੋੜ ਨਾਲ। ਉਨ੍ਹਾਂ ਸਰਕਾਰਾਂ ਦੀ ਢਿੱਲ ਨੂੰ ਰਿਹਾਈ ਵਿੱਚ ਹੋ ਰਹੀ ਦੇਰੀ ਦਾ ਕਾਰਨ ਦੱਸਦਿਆਂ ਕਿਹਾ ਕਿ ਜੇਕਰ ਪੰਥਕ ਧਿਰਾਂ ਇਕਜੁੱਟ ਹੋ ਕੇ ਕੇਂਦਰ ਤੱਕ ਪਹੁੰਚ ਕਰਨ ਤਾਂ ਅਗਲੇ ਮਹੀਨੇ ਤੱਕ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਰਾਹ ਖੁੱਲ੍ਹ ਸਕਦਾ ਹੈ। ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਮਾਤਾ ਜੀ ਨਾਲ ਮੁਲਾਕਾਤ ਲਈ ਸਿਰਫ਼ ਛੇ ਘੰਟਿਆਂ ਦੀ ਪੈਰੋਲ ਦੇਣ ਨੂੰ ਨਾਕਾਫ਼ੀ ਦੱਸਦਿਆਂ ਉਨ੍ਹਾਂ ਘੱਟੋ-ਘੱਟ ਦੋ ਤੋਂ ਚਾਰ ਦਿਨ ਦੀ ਪੈਰੋਲ ਦੀ ਮੰਗ ਕੀਤੀ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ 2018 ਤੋਂ ਚੱਲ ਰਹੇ ਇਸ ਅਰਦਾਸ ਸਮਾਗਮ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਬਲਾਤਕਾਰੀਆਂ ਅਤੇ ਕਾਤਲਾਂ ਨੂੰ ਵਾਰ-ਵਾਰ ਪੈਰੋਲ ਅਤੇ ਹੋਰਨਾਂ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਕਾਨੂੰਨੀ ਰਿਆਇਤਾਂ ਮਿਲ ਸਕਦੀਆਂ ਹਨ ਤਾਂ ਸਿੱਖ ਬੰਦੀਆਂ ਨਾਲ ਵੱਖਰਾ ਸਲੂਕ ਕਿਉਂ? ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਸਿੰਘ ਜਾਣਦੇ ਹਨ ਕਿ ਉਨ੍ਹਾਂ ਨੇ ਕਿਹੜੇ ਰਾਹ ਤੁਰਨਾ ਹੈ, ਸਰਕਾਰਾਂ ਅਜਿਹੇ ਹਾਲਾਤ ਪੈਦਾ ਕਰਨ ਤੋਂ ਗੁਰੇਜ਼ ਕਰਨ। ਮਨੁੱਖੀ ਅਧਿਕਾਰ ਕਾਰਕੁੰਨ ਡਾ. ਪਰਮਿੰਦਰ ਪਾਲ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ। ਇਸ ਮੌਕੇ ਸੰਗਤਾਂ ਨੇ ਬੰਦੀ ਸਿੰਘਾਂ ਦੀਆਂ ਤਸਵੀਰਾਂ ਵਾਲੇ ਪੋਸਟਰ ਫੜ ਕੇ ਰਿਹਾਈ ਦੀ ਮੰਗ ਉਭਾਰੀ। ਦਿੱਲੀ ਕਮੇਟੀ ਮੈਂਬਰਾਂ, ਸਿੰਘ ਸਭਾਵਾਂ ਦੇ ਅਹੁਦੇਦਾਰਾਂ ਅਤੇ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਹਾਜ਼ਰੀ ਭਰੀ।

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News