ਦਵਿੰਦਰ ਸਿੰਘ ਮੱਲੀ ਨੂੰ ਸੌਂਪੀ ਗਈ ਸਪੇਨ ਦੀ ਜ਼ਿੰਮੇਵਾਰੀ, ਹਾਈਕਮਾਨ ਅਤੇ ਕੋਰ ਕਮੇਟੀ ਦਾ ਕੀਤਾ ਧੰਨਵਾਦ
ਸਪੇਨ (ਵਲੈਨਸੀਆ): 12 ਨਵੰਬਰ (ਖਿੜਿਆ ਪੰਜਾਬ) ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸਪੇਨ ਦੇਸ਼ ਦੀ ਇਕਾਈ ਦਾ ਗਠਨ ਕੀਤਾ ਗਿਆ ਹੈ। ਪਾਰਟੀ ਹਾਈਕਮਾਨ ਅਤੇ ਕੋਰ ਕਮੇਟੀ ਵੱਲੋਂ ਸਪੇਨ ਦੀ ਨਵੀਂ ਟੀਮ ਨੂੰ ਜ਼ਿੰਮੇਵਾਰੀਆਂ ਸੌਂਪਦਿਆਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਮੌਕੇ ਸਪੇਨ ਇਕਾਈ ਵੱਲੋਂ ਦਵਿੰਦਰ ਸਿੰਘ ਮੱਲੀ ਅਤੇ ਸਮੁੱਚੀ ਟੀਮ ਨੇ ਪਾਰਟੀ ਦੀ ਹਾਈਕਮਾਨ ਅਤੇ ਕੋਰ ਕਮੇਟੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜਥੇਬੰਦੀ ਵੱਲੋਂ ਉਨ੍ਹਾਂ ਨੂੰ ਜੋ ਵੱਡੀ ਜ਼ਿੰਮੇਵਾਰੀ ਅਤੇ ਸੇਵਾ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।
ਦਵਿੰਦਰ ਸਿੰਘ ਮੱਲੀ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਪ੍ਰਗਟਾਏ ਗਏ ਵਿਸ਼ਵਾਸ ’ਤੇ ਪੂਰਾ ਉਤਰਨ ਦੀ ਕੋਸ਼ਿਸ਼ ਕਰਨਗੇ ਅਤੇ ਸਪੇਨ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਸਮੁੱਚੀ ਟੀਮ ਨੂੰ ਨਾਲ ਲੈ ਕੇ ਚੱਲਣਗੇ।
ਉਨ੍ਹਾਂ ਸਪੇਨ ਵੱਸਦੇ ਸਮੂਹ ਪੰਜਾਬੀ ਭਰਾਵਾਂ ਨੂੰ ਅਪੀਲ ਕੀਤੀ ਕਿ ਆਪਸੀ ਗਿਲੇ-ਸ਼ਿਕਵੇ ਅਤੇ ਮਨ-ਮੁਟਾਅ ਭੁਲਾ ਕੇ ਇਕਜੁੱਟ ਹੋ ਕੇ ਪਾਰਟੀ ਦੀ ਸੇਵਾ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮਜ਼ਬੂਤੀ ਆਪਸੀ ਏਕਤਾ, ਸਹਿਯੋਗ ਅਤੇ ਸਾਂਝੇ ਯਤਨਾਂ ਨਾਲ ਹੀ ਸੰਭਵ ਹੈ।
ਇਸ ਦੇ ਨਾਲ ਹੀ ਉਨ੍ਹਾਂ ਸਪੇਨ ਵਿੱਚ ਰਹਿੰਦੇ ਉਨ੍ਹਾਂ ਸਾਰੇ ਸਾਥੀਆਂ ਨੂੰ ਵੀ ਸੱਦਾ ਦਿੱਤਾ ਜੋ ਅਕਾਲੀ ਦਲ ਵਾਰਿਸ ਪੰਜਾਬ ਨਾਲ ਜੁੜ ਕੇ ਪਾਰਟੀ ਲਈ ਸੇਵਾ ਕਰਨਾ ਚਾਹੁੰਦੇ ਹਨ। ਅਜਿਹੇ ਸਾਥੀ ਦਵਿੰਦਰ ਸਿੰਘ ਮੱਲੀ ਜਾਂ ਸਪੇਨ ਇਕਾਈ ਦੇ ਕਿਸੇ ਵੀ ਕਮੇਟੀ ਮੈਂਬਰ ਨਾਲ ਸੰਪਰਕ ਕਰ ਸਕਦੇ ਹਨ।
ਅੰਤ ਵਿੱਚ ਦਵਿੰਦਰ ਸਿੰਘ ਮੱਲੀ ਅਤੇ ਸਮੁੱਚੀ ਸਪੇਨ ਟੀਮ ਨੇ ਮੁੜ ਪਾਰਟੀ ਹਾਈਕਮਾਨ ਅਤੇ ਕੋਰ ਕਮੇਟੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
Author: khireyapunjab
jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN








