Home » ਸੰਸਾਰ » ਯੂਰਪ » ਗੁਰਦੁਆਰਾ ਸਿੰਘ ਸਭਾ ਡੈਨਹਾਗ, Scheepers St.54, ਵਿਖੇ ਬੰਦੀ ਛੋੜ ਦਿਵਸ ਦੀਵਾਲੀ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਗੁਰਦੁਆਰਾ ਸਿੰਘ ਸਭਾ ਡੈਨਹਾਗ, Scheepers St.54, ਵਿਖੇ ਬੰਦੀ ਛੋੜ ਦਿਵਸ ਦੀਵਾਲੀ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

SHARE ARTICLE

64 Views

ਨੀਦਰਲੈਂਡ/ਹਾਲੈਂਡ –  1ਹਾਲੈਂਡ ਦੇ ਸ਼ਹਿਰ ਡੈਨਹਾਗ ਵਿੱਚ ਸਥਿੱਤ ਗੁਰਦੁਆਰਾ ਸਿੰਘ ਸਭਾ ਡੈਨਹਾਗ, Scheepers St.54, ਵਿਖੇ ਬੰਦੀ ਛੋੜ ਦਿਵਸ ਦੀਵਾਲੀ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਗੁਰਦੁਆਰਾ ਸਾਹਿਬ ਦੇ ਟਰੱਸਟੀ ਸ ਜਸਪਾਲ ਸਿੰਘ ਨੇ ਜਾਣਕਾਰੀ ਦੇਂਦਿਆ ਦੱਸਿਆ ਕਿ ਬੰਦੀ ਛੋੜ ਦਿਵਸ ਤੇ ਸਮੂੰਹ ਨੌਜਵਾਨਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਸਾਰੇ ਦਿਨ ਦੇ ਲੰਗਰਾਂ ਦੀ ਸੇਵਾ ਲਈ ਗਈ। ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਦੀਵਾਨ ਸਜਾਏ ਗਏ। ਜਿਸ ਵਿੱਚ ਸਭ ਤੋਂ ਪਹਿਲਾਂ ਭਾਈ ਗੁਰਦੇਵ ਸਿੰਘ ਅਤੇ ਭਾਈ ਹਰਜੀਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕਿਕੀਰਤਨ ਨਾਲ ਨਿਹਾਲ ਕੀਤਾ। ਉਪਰੰਤ ਕਥਾਵਾਚਕ ਭਾਈ ਕੁਲਵਿੰਦਰ ਸਿੰਘ ਸਭਰਾ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਨਿਹਾਲ ਕੀਤਾ। ਇਸ ਉਪਰੰਤ ਪੰਜਾਬ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਪੰਥ ਪ੍ਰਸਿੱਧ ਰਾਗੀ ਜਥਾ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਨੇ ਸੰਗਤਾਂ ਨੂੰ ਮਨੋਹਰ ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ। ਇਸ ਸਮੇਂ ਸੰਗਤਾਂ ਨੇ ਬੜੇ ਉਤਸ਼ਾਹ ਨਾਲ ਹਾਜ਼ਰੀਆਂ ਭਰੀਆਂ ਅਤੇ ਸਮਾਗਮਾਂ ਦਾ ਲਾਹਾ ਪ੍ਰਾਪਤ ਕੀਤਾ। ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਕੋਰੀਡੋਰ ਵਿੱਚ ਸੰਗਤਾਂ ਵੱਲੋਂ ਦੀਪਮਾਲਾ ਕੀਤੀ ਗਈ। ਇਸ ਸਮੇਂ ਗੁਰਦੁਆਰਾ ਸਾਹਿਬ ਦੇ ਟਰੱਸਟੀ ਸ ਜਸਪਾਲ ਸਿੰਘ, ਅਵਤਾਰ ਸਿੰਘ ਤਾਰੀ, ਇੰਦਰਜੀਤ ਸਿੰਘ, ਸ਼ਿੰਗਾਰਾ ਸਿੰਘ, ਹਰਬੰਸ ਸਿੰਘ, ਖ਼ਜ਼ਾਨਚੀ ਰੰਜਨ ਸਿੰਘ ਗਿੱਲ, ਨੌਜਵਾਨ ਸਭਾ ਦੇ ਜਗਤਾਰ ਸਿੰਘ ਤਾਰੀ, ਅਮਰੀਕ ਸਿੰਘ, ਪਵਿੱਤਰ ਸਿੰਘ, ਸੁਖਵਿੰਦਰ ਸਿੰਘ, ਜੋਗਿੰਦਰ ਸਿੰਘ ਸਮੂੰਹ ਸੰਗਤਾ ਹਾਜ਼ਰ ਸਨ।

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News