Home » ਮਾਝਾ » ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਘਰ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ

ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਘਰ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ

SHARE ARTICLE

40 Views

ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਘਰ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ

 

ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ’ਤੇ ਬਾਪੂ ਤਰਸੇਮ ਸਿੰਘ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

 

ਤਰਨਤਾਰਨ  15 ਨਵੰਬਰ /ਗੁਰਪ੍ਰੀਤ ਸਿੰਘ ਸੈਡੀ

: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ੍ਰ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਦਾਦੀ ਮਾਤਾ ਚਰਨ ਕੌਰ ਜੀ ਦੇ ਅਕਾਲ ਚਲਾਣੇ ’ਤੇ ਬਾਪੂ ਤਰਸੇਮ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

 

ਜ਼ਿਕਰਯੋਗ ਹੈ ਕਿ ਮਾਤਾ ਚਰਨ ਕੌਰ ਜੀ ਦੇ ਦਿਹਾਂਤ ਦੀ ਖ਼ਬਰ ਮਿਲਣ ਤੋਂ ਬਾਅਦ ਪੰਜਾਬ ਭਰ ਤੋਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਜੱਲੂਪੁਰ ਖੇੜਾ ਪਹੁੰਚ ਰਹੀਆਂ ਹਨ।

 

ਇਸ ਮੌਕੇ ਸ੍ਰ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਕਿਹਾ ਕਿ ਮਾਤਾ ਚਰਨ ਕੌਰ ਜੀ ਦਾ ਇਸ ਫਾਨੀ ਸੰਸਾਰ ਤੋਂ ਵਿਛੋੜਾ ਪਰਿਵਾਰ, ਰਿਸ਼ਤੇਦਾਰਾਂ ਅਤੇ ਸਮੂਹ ਸੰਗਤਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ ਤੇ ਸੰਗਤਾਂ ਨੂੰ ਇਸ ਭਾਣੇ ਨੂੰ ਮੰਨਣ ਦਾ ਬਲ ਅਤੇ ਹੌਸਲਾ ਪ੍ਰਦਾਨ ਕਰਨ।

 

ਇਸ ਮੌਕੇ ਮਾਸਟਰ ਗੁਰਿੰਦਰਪਾਲ ਸਿੰਘ ਸੰਧੂ ਓ.ਐੱਸ.ਡੀ., ਚਾਚਾ ਸੁਖਚੈਨ ਸਿੰਘ, ਮਾਤਾ ਅਮਰਜੀਤ ਕੌਰ, ਗੁਰਸੇਵਕ ਸਿੰਘ, ਅਮਰਜੀਤ ਸਿੰਘ ਐੱਚ.ਕੇ., ਸਿਕੰਦਰ ਸਿੰਘ, ਪ੍ਰਭਜੋਤ ਸਿੰਘ ਪ੍ਰਭ ਧਾਰੀਵਾਲ ਸਮੇਤ ਹੋਰ ਸਤਿਕਾਰਯੋਗ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News