ਫਾਰਚੂਨਰ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਮਾਰੀ ਟੱਕਰ ਇਕ ਨੌਜਵਾਨ ਦੀ ਮੌਤ
ਮ੍ਰਿਤਕ ਨੌਜਵਾਨ ਦਾ ਅੱਜ ਹੈ ਜਨਮਦਿਨ, ਜਨਮਦਿਨ ਵਾਲੇ ਦਿਨ ਹੋਵੇਗਾ ਮ੍ਰਿਤਕ ਅੰਮ੍ਰਿਤਪਾਲ ਸਿੰਘ ਦਾ ਅੰਤਿਮ ਸੰਸਕਾਰ
ਫਾਰਚੂਨਰ ਗੱਡੀ ਵੱਲੋਂ ਦੋ ਮੋਟਰਸਾਈਕਲ ਸਵਾਰ ਸਕੂਲੀ ਵਿਦਿਆਰਥੀਆਂ ਨੂੰ ਟੱਕਰ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਹਾਦਸੇ ਦੌਰਾਨ ਇਕ 12 ਵੀਂ ਜਮਾਤ ਵਿੱਚ ਪੜ੍ਹਦੇ ਨੌਜਵਾਨ ਅੰਮ੍ਰਿਤਪਾਲ ਸਿੰਘ ਪੁੱਤਰ ਮਨਿੰਦਰ ਸਿੰਘ ਵਾਸੀ ਪਿੰਡ ਖ਼ਾਨ ਛਾਪੜੀ ਦੀ ਮੌਕੇ ਤੇ ਮੌਤ ਹੋ ਗਈ ਹੈ ਅਤੇ ਦੂਸਰਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੇ ਸਕੂਲ ਤੋਂ ਪੇਪਰ ਦੇ ਕੇ ਵਾਪਸ ਪਰਤ ਰਿਹਾ ਸੀ ਤਾਂ ਫਤਿਆਬਾਦ ਦੇ ਬਿਜਲੀ ਘਰ ਨਜ਼ਦੀਕ ਚੋਹਲਾ ਸਾਹਿਬ ਰੋਡ ਉੱਤੇ ਪਿਛੋਂ ਫਾਰਚੂਨਰ ਗੱਡੀ ਵੱਲੋਂ ਇਨ੍ਹਾਂ ਨੂੰ ਫੇਟ ਮਾਰ ਦਿੱਤੀ ਗਈ ਜਿਸ ਦੌਰਾਨ ਮਾਪਿਆਂ ਦੇ ਇਸ ਇਕਲੌਤੇ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅੱਜ ਹੀ ਮ੍ਰਿਤਕ ਅੰਮ੍ਰਿਤਪਾਲ ਸਿੰਘ ਦਾ ਜਨਮ ਦਿਨ ਹੈ ਅਤੇ ਅੱਜ ਜਨਮਦਿਨ ਮੌਕੇ ਹੀ ਹੁਣ ਅੰਮ੍ਰਿਤਪਾਲ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।