Home » ਮਾਝਾ » ਨਵ ਵਿਆਹੇ ਜੋੜੇ ਦੀ ਐਕਸੀਡੈਂਟ ਕਾਰਨ ਹੋਈ ਮੌਤ

ਨਵ ਵਿਆਹੇ ਜੋੜੇ ਦੀ ਐਕਸੀਡੈਂਟ ਕਾਰਨ ਹੋਈ ਮੌਤ

SHARE ARTICLE

337 Views

 

ਨਵ ਵਿਆਹੇ ਜੋੜੇ ਦੀ ਐਕਸੀਡੈਂਟ ਕਾਰਨ ਹੋਈ ਮੌਤ

 

ਭਿੱਖੀ ਵਿੰਡ ਅੰਮ੍ਰਿਤਸਰ ਰੋਡ ਨੇੜੇ ਸਿੰਘਪੁਰਾ ਛਾਉਣੀ ਵਿਖੇ ਹੋਇਆ ਐਕਸੀਡੈਂਟ ਜਿਸ ਵਿੱਚ ਨਵ ਵਿਆਹੇ ਜੋੜੇ ਦੀ ਹੋਈ ਮੌਤ। ਜਾਣਕਾਰੀ ਅਨੁਸਾਰ ਬੀਐਸਐਫ ਦੀ ਛਾਉਣੀ ਨੇੜੇ ਨਵਵਿਆਹੇ ਜੋੜੇ ਦੇ ਐਕਸੀਡੈਂਟ ਦੌਰਾਨ ਮੌਤ ਹੋਣ ਦੀ ਦੁੱਖਦਾਈ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਅਰਸ਼ਦੀਪ ਸਿੰਘ ਅਤੇ ਉਸ ਦੀ ਪਤਨੀ ਕਾਜਲ ਪਿੰਡ ਪੱਧਰੀ ਜਿਨਾਂ ਦਾ ਅਜੇ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅੱਜ ਅੰਮ੍ਰਿਤਸਰ ਰੋਡ ਵਿਖੇ ਮੋਟਰਸਾਈਕਲ ਸਾਈਕਲ ਵਿੱਚ ਮੋਟਰਸਾਈਕਲ ਵੱਜਣ ਕਾਰਨ ਦੋਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਦੂਸਰੀ ਸਾਈਡ ਤੇ ਜਸਪਾਲ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਸਿੰਘਪੁਰਾ ਜੋ ਦੂਸਰੇ ਮੋਟਰਸਾਈਕਲ ਤੇ ਸੀ ਉਸ ਨੂੰ ਆਨੰਦ ਹੋਸਪੀਟਲ ਵਿਖੇ ਦਾਖਲ ਕਰਵਾਇਆ ਗਿਆ ਜਿਸ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ