ਵੈਲੈਂਸੀਆ (ਸਪੇਨ) 22 ਨਵੰਬਰ (ਖਿੜਿਆ ਪੰਜਾਬ) ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਅੱਜ ਸਪੇਨ ਦੇ ਸ਼ਹਿਰ ਵੈਲੈਂਸੀਆ ਵਿਖੇ ਸਜਾਏ ਗਏ ਨਗਰ ਕੀਰਤਨ ਵਿੱਚ ਸੰਗਤਾਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਪਾਵਨ ਮੌਕੇ ਸੰਗਤਾਂ ਵੱਲੋਂ ਗੁਰੂ ਸਾਹਿਬ ਦਾ ਜਾਪ ਕਰਦਿਆਂ ਅਤੇ ਸਤਿਨਾਮ ਵਾਹਿਗੁਰੂ ਦਾ ਸਿਮਰਨ ਕਰਦਿਆਂ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ ਗਈ।
ਇਸ ਮੌਕੇ ਵੀਰ ਖਾਲਸਾ ਗਰੁੱਪ ਸਪੇਨ ਵੱਲੋਂ ਆਪਣੀ ਸੇਵਾ ਦੀ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਲੰਗਰ ਅਤੇ ਠੰਢੇ ਪੀਣ ਵਾਲੇ ਪਦਾਰਥਾਂ ਦੀ ਸੇਵਾ ਬੜੀ ਸ਼ਰਧਾ ਭਾਵਨਾ ਨਾਲ ਨਿਭਾਈ ਗਈ।
ਵੀਰ ਖਾਲਸਾ ਗਰੁੱਪ ਸਪੇਨ ਲੰਮੇ ਸਮੇਂ ਤੋਂ ਸਿੱਖ ਸੰਗਤ ਅਤੇ ਲੋੜਵੰਦਾਂ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦਾ ਆ ਰਿਹਾ ਹੈ। ਗਰੁੱਪ ਵੱਲੋਂ ਸਮੂਹ ਸੇਵਾਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਅੱਜ ਦੇ ਨਗਰ ਕੀਰਤਨ ਮੌਕੇ ਵੱਧ-ਚੜ੍ਹ ਕੇ ਸੇਵਾ ਵਿੱਚ ਹਿੱਸਾ ਪਾਇਆ ਅਤੇ ਆਪਣਾ ਕੀਮਤੀ ਸਮਾਂ ਦਿੱਤਾ।
ਗਰੁੱਪ ਵੱਲੋਂ ਸਮੂਹ ਸੰਗਤਾਂ ਅਤੇ ਸੇਵਾਦਾਰਾਂ ਨੂੰ ਅਪੀਲ ਹੈ ਕਿ ਇਸੇ ਤਰ੍ਹਾਂ ਆਪਣਾ ਸਹਿਯੋਗ ਅਤੇ ਪਿਆਰ ਬਣਾਈ ਰੱਖਣ, ਤਾਂ ਜੋ ਅਸੀਂ ਮਿਲ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਦੇ ਹੋਏ ਹਰ ਤਰ੍ਹਾਂ ਦੀ ਸੇਵਾ ਕਰ ਸਕੀਏ।
ਚਾਹੇ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਦੀ ਮਦਦ ਹੋਵੇ, ਚਾਹੇ ਕਿਸੇ ਇਲਾਕੇ ਵਿੱਚ ਹੜ੍ਹਾਂ ਜਾਂ ਕਿਸੇ ਹੋਰ ਕੁਦਰਤੀ ਆਫ਼ਤ ਕਾਰਨ ਲੋਕ ਮੁਸ਼ਕਲ ਵਿੱਚ ਹੋਣ, ਜਿੱਥੇ ਵੀ ਮਨੁੱਖਤਾ ਅਤੇ ਲੋੜਵੰਦਾਂ ਦੀ ਸੇਵਾ ਦੀ ਜ਼ਰੂਰਤ ਪਵੇ, ਵੀਰ ਖਾਲਸਾ ਗਰੁੱਪ ਹਮੇਸ਼ਾ ਆਪਣੀ ਸਮਰੱਥਾ ਅਨੁਸਾਰ ਵੱਧ-ਚੜ੍ਹ ਕੇ ਯੋਗਦਾਨ ਪਾਉਣ ਲਈ ਵਚਨਬੱਧ ਹੈ।
ਸੇਵਾ ਹੀ ਸਭ ਤੋਂ ਵੱਡਾ ਧਰਮ ਹੈ। ਆਓ, ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਸਰਬੱਤ ਦੇ ਭਲੇ ਲਈ ਮਿਲ ਕੇ ਸੇਵਾ ਕਰੀਏ।
ਵਾਹਿਗੁਰੂ ਜੀ ਕਾ ਖਾਲਸਾ।
ਵਾਹਿਗੁਰੂ ਜੀ ਕੀ ਫਤਹਿ।
ਵੱਲੋਂ: ਵੀਰ ਖਾਲਸਾ ਗਰੁੱਪ ਸਪੇਨ ਅਤੇ ਯੂਰਪ








