Home » ਮਾਝਾ » ਮੈਡਮ ਪ੍ਰਿਆ ਸੂਦ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਵੱਲੋਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਦਾ ਅਚਨਚੇਤ ਕੀਤਾ ਗਿਆ ਦੌਰਾ ।

ਮੈਡਮ ਪ੍ਰਿਆ ਸੂਦ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਵੱਲੋਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਦਾ ਅਚਨਚੇਤ ਕੀਤਾ ਗਿਆ ਦੌਰਾ ।

SHARE ARTICLE

412 Views

ਮਾਨਯੋਗ ਮੈਡਮ ਪ੍ਰਿਆ ਸੂਦ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ ਵੱਲੋਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਦਾ ਅਚਨਚੇਤ ਕੀਤਾ ਗਿਆ ਦੌਰਾ ।

ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਸ਼੍ਰੀਮਤੀ ਸ਼ਿਲਪਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ, ਤਰਨ ਤਾਰਨ, ਮੈਡਮ ਪ੍ਰਤਿਮਾ ਅਰੋੜਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ ਕੋਨੀਕਾ, ਡਿਪਟੀ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ, ਮਿਸ ਸ਼ੁਬਮ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ ਅਤੇ ਗੁਰਕੀਰਤ ਸਿੰਘ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ ਜੀ ਦੇ ਸਹਿਯੋਗ ਨਾਲ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਵਿਖੇ ਦੌਰਾ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਗੁਰਚਰਨ ਸਿੰਘ, ਸੁਪਰਡੈਂਟ, ਸੈਂਟਰਲ ਜੇਲ ਗੋਇੰਦਵਾਲ ਸਾਹਿਬ ਅਤੇ ਉੱਥੋਂ ਦਾ ਸਟਾਫ ਹਾਜ਼ਰ ਸਨ। ਜੱਜ ਸਾਹਿਬ ਨੇ ਇਸ ਮੌਕੇ ਤੇ ਬੰਦ ਹਵਾਲਾਤੀ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਮੌਕੇ ਤੇ ਹੀ ਜੇਲ੍ਹ ਦੇ ਸੁਪਰਡੈਂਟ ਨੂੰ ਉਨ੍ਹਾਂ ਦੀਆਂ ਮਸ਼ਕਲਾਂ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। 

ਜੱਜ ਸਾਹਿਬ ਵੱਲੋਂ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਿਕਾਂ ਵਿੱਚ ਜਾ ਕੇ ਉਨ੍ਹਾਂ ਦੇ ਰਹਿਣ-ਸਹਿਣ ਦੀ ਸਾਫ-ਸਫਾਈ ਦੀ ਜਾਂਚ ਕੀਤੀ ਅਤੇ ਜੇਲ੍ਹ ਦੀ ਮੈਸ (ਰਸੋਈ) ਚੈਕ ਕੀਤੀ ਅਤੇ ਉਥੋਂ ਦੀ ਸਾਫ-ਸਫਾਈ ਦਾ ਵੀ ਨਿਰੀਖਣ ਕੀਤਾ। ਜੱਜ ਸਾਹਿਬ ਜੀ ਨੇ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਕਿ ਹਵਾਲਾਤੀਆਂ ਅਤੇ ਕੈਦੀਆਂ ਦੀ ਨਿਯਮਿਤ ਮੈਡੀਕਲ ਜਾਂਚ ਹੁੰਦੀ ਰਹੇ। ਜੱਜ ਸਾਹਿਬ ਵੱਲੋਂ ਮੌਜੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਹ ਵੀ ਦੱਸਿਆ ਕਿ ਉਹ ਆਪਣੀ ਅਪੀਲ ਕਦੋਂ ਅਤੇ ਕਿਸ ਪੀਰੀਅਡ ਦੇ ਦੌਰਾਨ ਲਗਾ ਸਕਦੇ ਹਨ। ਇਸ ਮੌਕੇ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਲੋਅਰ ਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਵਕੀਲ ਮੁਫਤ ਦਿੱਤੇ ਜਾਂਦੇ ਹਨ। ਇਸ ਮੌਕੇ ਤੇ ਜੱਜ ਸਾਹਿਬ ਨੇ ਹਵਾਲਾਤੀਆਂ ਅਤੇ ਕੈਦੀਆਂ ਦੇ ਮੁਫਤ ਕਾਨੂੰਨੀ ਸਹਾਇਤਾ ਲੈਣ ਵਾਸਤੇ ਫਾਰਮ ਵੀ ਭਰੇ ਅਤੇ ਆਪਣੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਫਾਰਮਾਂ ਦਾ ਸਾਰਾ ਪ੍ਰੋਸੈਸ ਪੂਰਾ ਕਰਕੇ ਜਲਦੀ ਤੋਂ ਜਲਦੀ ਮੁਫਤ ਕਾਨੂੰਨੀ ਸਹਾਇਤਾ ਦੁਆਈ ਜਾਵੇ। ਇਸ ਮੌਕੇ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਹ ਸਲਾਹ ਦਿੱਤੀ ਕਿ ਉਹ ਸਮਾਜ ਵਿੱਚ ਰਹਿ ਕੇ ਆਮ ਇਨਸਾਨ ਵਾਂਗ ਆਪਣਾ ਜੀਵਨ ਦਾ ਨਿਰਵਾਹ ਕਰਨ ਅਤੇ ਦੁਬਾਰਾ ਕੋਈ ਵੀ ਗਲਤ ਕੰਮ ਕਰਕੇ ਜੇਲ੍ਹ ਵਿੱਚ ਨਾ ਆਉਣ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫ਼ਤਰ ਵਿਖੇ ਮਿਲਣ ਜਾਂ ਜਾਣਕਾਰੀ ਵਾਸਤੇ ਜ਼ਿਲ੍ਹਾ ਕਚਹਿਰੀ, ਤਰਨ ਤਾਰਨ ਵਿਖੇ ਦਫ਼ਤਰ ਦੇ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਅਤੇ ਵਧੇਰੇ ਜਾਣਕਾਰੀ ਵਾਸਤੇ ਟੋਲ ਫ੍ਰੀ ਨੰ. 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ 👉 ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ 👉 ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ

ਮੋਗਾ ਵਿਖੇ ਅਮਿਤ ਸ਼ਾਹ ਦੇ ਆਉਣ ਤੇ ਪੰਜਾਬੀਆਂ ਤੇ ਸਿੱਖਾਂ ਵੱਲੋਂ ਆਪਣੇ ਘਰਾਂ ਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਗਾਕੇ ਰੋਸ ਜਾਹਰ ਕਰਨਾ ਵਧੀਆ ਉਪਰਾਲਾ: ਮਾਨ 👉 ਜ਼ਮਹੂਰੀਅਤ ਢੰਗ ਨਾਲ ਰੋਸ਼ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਗੈਰ ਕਾਨੂੰਨੀ

ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀ 👉 ਫਿਲਮ ਸੇੰਸਰ ਬੋਰਡ ਨੂੰ ਪੱਤਰ ਲਿਖ ਕੀਤੀ ਗਈ ਮੰਗ 👉 ਦਿੱਲੀ ਕਮੇਟੀ ਵਲੋਂ ਇਸ ਮਾਮਲੇ ਤੇ ਚੁੱਪ ਰਹਿਣਾ ਨਮੋਸ਼ੀਜਨਕ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ