ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗਣ ਕਾਰਨ ਦੋ ਬੱਚੇ ਝੁਲਸੇ
ਬੱਚਿਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਫ਼ਿਰੋਜ਼ਪੁਰ ਦੇ ਇੱਕ ਘਰ ਵਿੱਚ ਅਚਾਨਕ ਅੱਗ ਲੱਗਣ ਕਾਰਨ ਛੋਟੇ ਬੱਚੇ ਜਿਨ੍ਹਾਂ ਵਿੱਚੋਂ ਇੱਕ ਕਰੀਬ 10 ਮਹੀਨੇ ਦਾ ਅਤੇ ਦੂਜਾ ਕਰੀਬ ਚਾਰ ਸਾਲ ਦਾ ਹੈ, ਅੱਗ ਦੀ ਲਪੇਟ ਵਿੱਚ ਆ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਮਾਪੇ ਬੱਚਿਆਂ ਨੂੰ ਘਰ ਵਿੱਚ ਛੱਡ ਕੇ ਗਏ ਸਨ।ਜਾਣਕਾਰੀ ਅਨੁਸਾਰ ਅਚਾਨਕ ਫਰਿੱਜ ਨੂੰ ਅੱਗ ਲੱਗ ਗਈ ਅਤੇ ਬੱਚੇ ਅੱਗ ਦੀ ਲਪੇਟ ਵਿੱਚ ਆ ਗਏ।ਪਰਿਵਾਰ ਨੂੰ ਜਿਵੇਂ ਹੀ ਪਤਾ ਲੱਗਾ ਤਾਂ ਬੱਚੇ ਜਲਦੀ ਹੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।