Home » ਸੰਸਾਰ » ਜਰਮਨੀ » ਗੁਰਦੁਵਾਰਾ ਸ਼੍ਰੀ ਗੁਰੂ ਨਾਨਕ ਦਰਬਾਰ ਨਿਊਨਕਿਰਚਨ ਵਿਖੇ ਅੱਜ ਆਰੰਭ ਹੋਣਗੇ ਅਖੰਡਪਾਠ ।

ਗੁਰਦੁਵਾਰਾ ਸ਼੍ਰੀ ਗੁਰੂ ਨਾਨਕ ਦਰਬਾਰ ਨਿਊਨਕਿਰਚਨ ਵਿਖੇ ਅੱਜ ਆਰੰਭ ਹੋਣਗੇ ਅਖੰਡਪਾਠ ।

SHARE ARTICLE

30 Views

ਜਰਮਨੀ 26 ਨਵੰਬਰ (ਖਿੜਿਆ ਪੰਜਾਬ) ਜਗਤ ਗੁਰ ਬਾਬਾ ਧੰਨ ਸਤਿਗੁਰੂ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਸਾਰਲੈਂਡ ਦੀ ਧਰਤੀ ਤੇ ਅੱਜ 26 ਨਵੰਬਰ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ 10:00 ਵਜੇ ਆਰੰਭ ਕੀਤੇ ਜਾਣਗੇ ਜਿਨਾਂ ਦੇ ਭੋਗ 28 ਨਵੰਬਰ ਦਿਨ ਸ਼ਨੀਵਾਰ ਨੂੰ 11 ਵਜੇ ਪੈਣਗੇ ਉਪਰੰਤ ਪੰਜਾਬ ਦੀ ਧਰਤੀ ਤੋਂ ਉਚੇਚੇ ਤੌਰ ਤੇ ਪਹੁੰਚੇ ਰਾਗੀ ਜਥਾ ਭਾਈ ਜਸਵਿੰਦਰ ਸਿੰਘ ਬਠਿੰਡਾ ਸਮੂਹ ਸਾਧ ਸੰਗਤ ਜੀ ਨੂੰ ਅੰਮ੍ਰਿਤਮਈ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕਰਨਗੇ,  26 ਨਵੰਬਰ ਤੋਂ ਲੈ ਕੇ 28 ਨਵੰਬਰ ਤੱਕ ਤਿੰਨ ਦਿਨ ਗੁਰਦੁਆਰਾ ਸਾਹਿਬ ਵਿਖੇ ਗੁਰੂ ਕੇ ਲੰਗਰ ਅਤੁੱਟ ਚੱਲਣਗੇ ਇਸ ਸਬੰਧੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਜੀ ਨੂੰ ਬੇਨਤੀ ਕੀਤੀ ਗਈ ਕਿ ਸਭ ਸੰਗਤਾਂ ਇਸ ਸਮਾਗਮ ਦੇ ਵਿੱਚ ਹੁੰਮ ਹੁੰਮਾ ਕੇ ਪਹੁੰਚਣ ਦੀ ਕਿਰਪਾਲਤਾ ਕਰਨ ਅਤੇ ਆਓ ਆਪਾਂ ਸਾਰੇ ਰਲ ਮਿਲ ਕੇ ਧੰਨ ਗੁਰੂ ਨਾਨਕ ਸਾਹਿਬ ਮਹਾਰਾਜ ਜੀ ਦੇ ਗੁਰਪੁਰਬ ਨੂੰ ਮਨਾ ਕੇ ਉਹਨਾਂ ਦੀਆਂ ਸਿੱਖਿਆਵਾਂ ਦੇ ਉੱਤੇ ਚਲਦਿਆਂ ਹੋਇਆਂ ਆਪਣੇ ਜੀਵਨ ਨੂੰ ਸਫਲਾ ਬਣਾਈਏ ਜੀ

khireyapunjab
Author: khireyapunjab

Leave a Reply

Your email address will not be published. Required fields are marked *

Latest News