Home » ਨਵੀਂ ਦਿੱਲੀ » ਜਤਿੰਦਰ ਸਿੰਘ ਸੋਨੂੰ ਬਣੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸੀਨੀਅਰ ਵਾਈਸ ਪ੍ਰੈਸੀਡੈਂਟ

ਜਤਿੰਦਰ ਸਿੰਘ ਸੋਨੂੰ ਬਣੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸੀਨੀਅਰ ਵਾਈਸ ਪ੍ਰੈਸੀਡੈਂਟ

SHARE ARTICLE

14 Views

 

👉 ਬਲਵਿੰਦਰ ਸਿੰਘ ਭੂੰਦੜ ਅਤੇ ਪਰਮਜੀਤ ਸਿੰਘ ਸਰਨਾ ਨੇ ਸੌਂਪੀ ਨਵੀਂ ਜ਼ਿੰਮੇਵਾਰੀ, ਸੋਨੂੰ ਨੇ ਪਾਰਟੀ ਲੀਡਰਸ਼ਿਪ ਦਾ ਕੀਤਾ ਧੰਨਵਾਦ

ਨਵੀਂ ਦਿੱਲੀ 27 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਵੱਲੋਂ ਪਾਰਟੀ ਦੇ ਸਰਗਰਮ ਮੈਂਬਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਤਿੰਦਰ ਸਿੰਘ ਸੋਨੂੰ ਨੂੰ ਸੀਨੀਅਰ ਵਾਈਸ ਪ੍ਰੈਸੀਡੈਂਟ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਪਰਮਜੀਤ ਸਿੰਘ ਸਰਨਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਨੇ ਜਤਿੰਦਰ ਸਿੰਘ ਸੋਨੂੰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਤੋਂ ਹੋਰ ਸਰਗਰਮ ਭੂਮਿਕਾ ਦੀ ਆਸ ਪ੍ਰਗਟਾਈ।
ਤਿਲਕ ਨਗਰ ਇਲਾਕੇ ਤੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਜਤਿੰਦਰ ਸਿੰਘ ਸੋਨੂੰ ਸ਼ਹੀਦ ਭਗਤ ਸਿੰਘ ਸੇਵਾ ਦਲ ਨਾਲ ਜੁੜ ਕੇ ਵੱਖ-ਵੱਖ ਮਨੁੱਖਤਾਵਾਦੀ ਅਤੇ ਸਮਾਜ ਸੇਵੀ ਕਾਰਜਾਂ ਵਿੱਚ ਸਰਗਰਮ ਯੋਗਦਾਨ ਪਾਉਂਦੇ ਆ ਰਹੇ ਹਨ। ਆਪਣੀਆਂ ਸੇਵਾਵਾਂ ਅਤੇ ਲੋਕਾਂ ਨਾਲ ਨਿਰੰਤਰ ਜੁੜੇ ਰਹਿਣ ਕਰਕੇ ਉਹ ਇਲਾਕੇ ਵਿੱਚ ਹਰਮਨ ਪਿਆਰੇ ਹਨ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਜਤਿੰਦਰ ਸਿੰਘ ਸੋਨੂੰ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਵਿਸ਼ੇਸ਼ ਕਰਕੇ ਬਲਵਿੰਦਰ ਸਿੰਘ ਭੂੰਦੜ ਅਤੇ ਪਰਮਜੀਤ ਸਿੰਘ ਸਰਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਭਰੋਸੇ ਨੂੰ ਆਪਣੀ ਮਿਹਨਤ, ਵਫ਼ਾਦਾਰੀ ਅਤੇ ਨਤੀਜਾਮੁਖੀ ਕਾਰਗੁਜ਼ਾਰੀ ਨਾਲ ਕਾਇਮ ਰੱਖਣਗੇ। ਉਨ੍ਹਾਂ ਕਿਹਾ ਕਿ ਇਹ ਅਹੁਦਾ ਉਨ੍ਹਾਂ ਲਈ ਸਿਰਫ਼ ਸਨਮਾਨ ਨਹੀਂ, ਸਗੋਂ ਪੰਥ, ਪਾਰਟੀ ਅਤੇ ਸਿੱਖ ਸੰਗਤ ਪ੍ਰਤੀ ਹੋਰ ਵੱਡੀ ਜ਼ਿੰਮੇਵਾਰੀ ਹੈ। ਉਹ ਦਿੱਲੀ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ, ਸਿੱਖ ਮਸਲਿਆਂ ਦੀ ਦ੍ਰਿੜਤਾ ਨਾਲ ਪੈਰਵੀ ਕਰਨ ਅਤੇ ਗੁਰਦੁਆਰਾ ਪ੍ਰਬੰਧਾਂ ਨੂੰ ਸੰਗਤ ਦੀਆਂ ਆਸਾਂ ਅਨੁਸਾਰ ਚਲਾਉਣ ਲਈ ਪੂਰੀ ਤਾਕਤ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਅਹੁਦੇ ਦੀ ਮਰਿਆਦਾ ਨੂੰ ਬਿਆਨਾਂ ਨਾਲ ਨਹੀਂ, ਸਗੋਂ ਆਪਣੇ ਕੰਮ ਅਤੇ ਲੋਕਾਂ ਦੀ ਸੇਵਾ ਰਾਹੀਂ ਸਾਬਤ ਕਰਨਗੇ।

khireyapunjab
Author: khireyapunjab

Leave a Reply

Your email address will not be published. Required fields are marked *

Latest News