ਕਿਸਾਨ ਦੇ ਖੇਤਾਂ ਵਿੱਚੋਂ ਟਰਾਂਸਫਾਰਮਰ ਵਿੱਚੋਂ ਤਾਂਬਾ ਅਤੇ ਤੇਲ ਚੋਰੀ
ਜਿਲਾ ਤਰਨ ਤਾਰਨ ਦੇ ਪਿੰਡ ਸਭਰਾ ਵਿਖੇ ਕਿਸਾਨਾਂ ਦੇ ਖੇਤਾਂ ਵਿੱਚੋਂ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਆਏ ਦਿਨ ਕਿਸੇ ਨਾ ਕਿਸੇ ਖੇਤ ਵਿੱਚੋਂ ਚੋਰਾਂ ਵੱਲੋਂ ਚੋਰੀ ਕੀਤੀ ਜਾਂਦੀ ਹੈ। ਪਿੰਡ ਸਭਰਾਂ ਦੇ ਪੀੜਤ ਕਿਸਾਨ ਜੇਠਾ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਮੈਂ ਆਪਣੇ ਖੇਤਾਂ ਵਿੱਚ ਕਣਕ ਨੂੰ ਦੇਖਣ ਲਈ ਅਤੇ ਪਾਣੀ ਲਗਾਉਣ ਲਈ ਗਿਆ ਜਾ ਕੇ ਦੇਖਿਆ ਕਿ ਮੋਟਰ ਤੇ ਲੱਗਾ ਟਰਾਂਸਫਾਰਮਰ ਖੁੱਲਾ ਪਿਆ ਹੈ ਜਿਸ ਵਿੱਚੋਂ ਚੋਰਾਂ ਨੇ ਤਾਂਬਾ ਅਤੇ ਤੇਲ ਚੋਰੀ ਕਰਕੇ ਲਿਆ ਹੈ ਜਿਸ ਨਾਲ ਮੇਰਾ ਕਾਫੀ ਨੁਕਸਾਨ ਹੋ ਗਿਆ। ਉਨਾਂ ਮੰਗ ਕੀਤੀ ਕਿ ਮੈਨੂੰ ਨਵਾਂ ਟਰਾਂਸਫਾਰਮਰ ਦਿੱਤਾ ਜਾਵੇ ਜਿਸ ਨਾਲ ਮੈਂ ਬਿਜਲੀ ਚਲਾ ਕੇ ਆਪਣੇ ਖੇਤਾਂ ਵਿੱਚ ਕਣਕ ਨੂੰ ਪਾਣੀ ਲਗਾ ਸਕਾਂ। ਕਿਸਾਨ ਜੇਠਾ ਸਿੰਘ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਚੋਰਾਂ ਤੇ ਕਾਰਵਾਈ ਕੀਤੀ ਜਾਵੇ ਮੇਰੀ ਅੱਗੇ ਵੀ ਇੱਕ ਦੋ ਵਾਰੀ ਖੇਤਾਂ ਵਿੱਚੋਂ ਚੋਰੀ ਹੋ ਗਈ ਹੈ ਚੋਰਾਂ ਨੂੰ ਫੜ ਕੇ ਬੰਦ ਦੀ ਕਾਰਵਾਈ ਕਰਕੇ ਸਲਾਖਾਂ ਪਿੱਛੇ ਦਿੱਤਾ ਜਾਵੇ। ਇਸ ਮੌਕੇ ਉਹਨਾਂ ਨਾਲ ਕਰਨੈਲ ਸਿੰਘ ਸਭਰਾ ਭਾਰਤੀ ਕਿਸਾਨ ਯੂਨੀਅਨ, ਕਰਮਜੀਤ ਸਿੰਘ ਕਿਸਾਨ ਜਥੇਬੰਦੀ ਅਗਰਾਹਾਂ ਉਹਨਾਂ ਵੀ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ ਜਿਸ ਨਾਲ ਕਿਸਾਨਾਂ ਦਾ ਨੁਕਸਾਨ ਹੋਣੋ ਬਚ ਸਕੇ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।