ਪੁਲਿਸ ਪਿੰਡ ਨੂੰ ਘੇਰਾ ਪਾ ਕੇ ਕੀਤੀ ਨਸ਼ਾ ਤਸਕਰਾਂ ਦੇ ਘਰਾਂ ਦੀ ਕੀਤੀ ਗਈ ਤਲਾਸ਼ੀ
ਤਰਨ ਤਾਰਨ ਪੁਲਿਸ ਵੱਲੋਂ ਅੱਜ ਸਰਹੱਦੀ ਪਿੰਡ ਡੱਲ ਵਿਖੇ ਪਿੰਡ ਦੀ ਘੇਰਾਬੰਦੀ ਕਰਕੇ ਨਸ਼ਾ ਤਸਕਰਾਂ ਦੇ ਘਰ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਉਪਰੰਤ ਜਾਣਕਾਰੀ ਦੇਣ ਦੇ ਹੋਏ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਅੱਜ ਸਬ ਡਿਵੀਜ਼ਨ ਭਿੱਖੀਵਿੰਡ ਪੁਲਿਸ ਵੱਲੋਂ ਪਿੰਡ ਡੱਲ ਵਿਖੇ ਨਸ਼ਾ ਤਸਕਰਾਂ ਦੇ ਘਰ ਵਿੱਚ ਤਲਾਸ਼ੀ ਕੀਤੀ ਜਾ ਰਹੀ ਹੈ ਉਹਨਾਂ ਦੱਸਿਆ ਕਿ ਸਰਹੱਦੀ ਇਲਾਕਾ ਹੋਣ ਕਾਰਨ ਇਹਨਾਂ ਏਰੀਆ ਵਿੱਚ ਪਾਕਿਸਤਾਨ ਵੱਲੋਂ ਡਰੋਨ ਦੀ ਗਤੀਵਿਧੀ ਜਿਆਦੀ ਕੀਤੀ ਜਾਂਦੀ ਹੈ ਜਿਸ ਨੂੰ ਮੁੱਖ ਰੱਖਦੇ ਹੋਏ ਪਿੰਡ ਦੇ ਉਹਨਾਂ ਘਰਾਂ ਦੀ ਤਲਾਸ਼ੀ ਲਈ ਗਈ ਹੈ ਜੋ ਕਿ ਨਸ਼ੇ ਦਾ ਕਾਰੋਬਾਰ ਕਰਦੇ ਹਨ ਉਹਨਾਂ ਕਿਹਾ ਕਿ ਨਸ਼ਾ ਤਸਕਰੀ ਦਾ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ
ਵੀਡੀਓ ਵੇਖੋ https://youtu.be/JodsSR4280Y?si=_nu02DbUNhm71mj6
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।