64 Views
ਭਾਰਤ ਬੰਦ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਤਰਨਤਾਰਨ ਦੇ ਖਾਲੜਾ ਵਿਖੇ ਬਜ਼ਾਰ ਬੰਦ ਕਰਵਾਇਆ ਗਿਆ
ਤਰਨਤਾਰਨ ਦੇ ਕਸਬਾ ਖਾਲੜਾ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਬਾਜ਼ ਸਿੰਘ ਸਿੱਧਵਾਂ ਦੀ ਅਗਵਾਈ ਵਿੱਚ ਆਪਣੇ ਸਾਥੀਆਂ ਨਾਲ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਤੇ ਬੋਲਦਿਆਂ ਬੀ, ਕੇ ,ਯੂ, ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਗੁਰਬਾਜ਼ ਸਿੰਘ ਸਿੱਧਵਾਂ ਵਲੋਂ ਕੇਦਰ ਸਰਕਾਰ ਕੋਲੋ ਫਸਲਾਂ ਦੀ ਐਮ, ਐਸ ,ਪੀ, ਦੀ ਗਰੰਟੀ ਦੇਣ , ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰ ਉਪਰ ਕਰਜ਼ਿਆਂ ਨੂੰ ਮੁਆਫ਼ ਕਰਨਾ ਆਦਿ ਮੰਗਾਂ ਸਬੰਧੀ ਆਵਾਜ਼ ਬੁਲੰਦ ਕੀਤੀ ਗਈ।ਇਸ ਤੋਂ ਇਲਾਵਾ ਸਿੱਧਵਾਂ ਵਲੋਂ ਆਪਣੀ ਯੂਨੀਅਨ ਦੀ ਤਰਫੋਂ 13 ਫਰਵਰੀ ਨੂੰ ਸ਼ੰਭੂ ਬਾਰਡਰ ਕੰਢੇ ਆਪਣੀ ਮੰਗਾਂ ਮਨਵਾਉਣ ਲਈ ਸ਼ਾਂਤਮਈ ਢੰਗ ਨਾਲ ਇਕੱਠੇ ਹੋਏ ਕਿਸਾਨ ਮਜ਼ਦੂਰ ਜਥੇਬੰਦੀਆਂ ਉਪਰ ਸੁਟੇ ਗਏ ਅੱਥਰੂ ਗੈਸ ਦੇ ਗੋਲੇ ਅਤੇ ਕੀਤੀ ਗਈ ਲਾਠੀਚਾਰਜ ਦੀ ਸ਼ਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਅਖੀਰ ਵਿੱਚ ਉਹਨਾਂ ਵਲੋਂ ਕਸਬਾ ਖਾਲੜਾ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਅਤੇ ਦੁਕਾਨਦਾਰਾਂ ਵਲੋਂ ਆਪੋ ਆਪਣੀਆਂ ਦੁਕਾਨਾਂ ਬੰਦ ਕਰਕੇ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਦਿੱਤੇ ਗਏ ਇਸ ਸਾਥ ਦਾ ਬਹੁਤ ਬਹੁਤ ਧੰਨਵਾਦ ਕੀਤਾ।ਇਸ ਮੌਕੇ ਤੇ ਗੁਰਬਾਜ਼ ਸਿੰਘ ਸਿੱਧਵਾਂ (ਜ਼ਿਲ੍ਹਾ ਪ੍ਰਧਾਨ ਬੀ, ਕੇ, ਯੂ, ਉਗਰਾਹਾਂ), ਇੰਦਰਜੀਤ ਸਿੰਘ ਭਿੱਖੀਵਿੰਡ ਬਲਾਕ ਪ੍ਰਧਾਨ, ਗੁਰਵਿੰਦਰ ਸਿੰਘ ਲੱਡੂ, ਬਲਵਿੰਦਰ ਸਿੰਘ ਲਾਡੀ (ਪ੍ਰਧਾਨ ਮਾੜੀਮੇਘਾ) ਕਪਤਾਨ ਸਿੰਘ ਨਾਰਲਾ, ਅਜ਼ੀਤ ਸਿੰਘ ਸਿੱਧਵਾਂ, ਪ੍ਰਗਟ ਸਿੰਘ ਨਾਰਲੀ, ਬਲਵਿੰਦਰ ਸਿੰਘ,ਵਿੱਕੀ,ਗੁਰਮੇਲ ਸਿੰਘ, ਨਿਰਵੈਰ ਸਿੰਘ, ਸੁੱਖਾ ਸਿੰਘ,ਜੀਵਨ ਸਿੰਘ, ਸੁਖਰਾਜ ਸਿੰਘ ਫੌਜੀ ਆਦਿ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।