Home » ਮਾਝਾ » ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ-ਇ- ਦਸਤਾਰ ਲਹਿਰ ਦੀ ਹੋਈ ਅਹਿਮ ਇਕੱਤਰਤਾ ।

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ-ਇ- ਦਸਤਾਰ ਲਹਿਰ ਦੀ ਹੋਈ ਅਹਿਮ ਇਕੱਤਰਤਾ ।

SHARE ARTICLE

374 Views

ਪੂਹਲਾ 18 ਫਰਵਰੀ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਦੇ ਮੈਂਬਰਾਂ ਦੀ ਇਕੱਤਰਤਾ ਗੁਰਦੁਆਰਾ ਭਾਈ ਤਾਰੂ ਸਿੰਘ ਜੀ ਪਿੰਡ ਪੂਹਲਾ ਵਿਖੇ ਹੋਈ। ਜਿਸ ਵਿੱਚ ਸੁਸਾਇਟੀ ਵੱਲੋਂ ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਨਿਰਮਲ ਸਿੰਘ ਸੁਰ ਸਿੰਘ, ਖਜਾਨਚੀ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ, ਜੋਨਲ ਇੰਚਾਰਜ ਭਿੱਖੀਵਿੰਡ ਗੁਰਜੰਟ ਸਿੰਘ , ਭਾਈ ਸੁਖਵਿੰਦਰ ਸਿੰਘ ਖਾਲੜਾ ਪ੍ਰਚਾਰਕ, ਸਿੱਖ ਮਿਸ਼ਨਰੀ ਕਾਲਜ ਸਰਕਲ ਭਿੱਖੀਵਿੰਡ ਤੋਂ ਭਾਈ ਭਗਵਾਨ ਸਿੰਘ , ਪ੍ਰਚਾਰਕ ਭਾਈ ਗੁਰਮੀਤ ਸਿੰਘ ਮਾਲੂਵਾਲ, ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ ਪੱਟੀ, ਦਸਤਾਰ ਕੋਚ ਜਗਦੀਸ਼ ਸਿੰਘ, ਸਾਜਨ ਪ੍ਰੀਤ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੀ ਸ਼ੁਰੂਆਤ ਵਿੱਚ ਹੁਣ ਤੱਕ ਸੁਸਾਇਟੀ ਵੱਲੋਂ 80 ਮੁਕਾਬਲੇ ਪੂਰੇ ਹੋਣ ਦੀ ਖੁਸ਼ੀ ਵਿੱਚ ਸਹਿਯੋਗ ਕਰਨ ਵਾਲੇ ਟੀਮ ਦੇ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੇ ਵੀਰਾਂ ਸਹਿਯੋਗੀ ਸੱਜਣਾਂ ਦਾ ਧੰਨਵਾਦ ਕੀਤਾ ਗਿਆ । ਇਸ ਦੇ ਨਾਲ ਹੀ 2024 ਵਿੱਚ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਕੰਮਾਂ ਦੀ ਰੂਪ ਰੇਖਾ ਤਿਆਰ ਕਰਦਿਆਂ ਹੋਇਆਂ ਅਹਿਮ ਵਿਸ਼ੇ ਜਿਵੇਂ ਸਲਾਨਾ ਪ੍ਰੋਗਰਾਮ ਦੇ ਲਈ ਜਗ੍ਹਾ ਫਾਈਨਲ ਕਰਨੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਈਆਂ ਜਾਣ, ਸਿਖ ਮਿਸ਼ਨਰੀ ਕਾਲਜ ਦੀ ਪ੍ਰੀਖਿਆ ਵਿੱਚ ਸਰਕਲ ਭਿੱਖੀਵਿੰਡ ਦਾ ਸਹਿਯੋਗ ਕੀਤਾ ਜਾਵੇ ਤਾਂ ਜੋ ਵੱਧ ਤੋ ਵੱਧ ਬੱਚਿਆਂ ਨੂੰ ਵਿਰਸੇ ਨਾਲ ਜੋੜਿਆ ਜਾ ਸਕੇ, ਹਰੀਕੇ ਤੋਂ ਖਡੂਰ ਸਾਹਿਬ ਤੱਕ ਅਤੇ ਬਾਰਡਰ ਦੇ ਜਿੰਨਾ ਪਿੰਡਾਂ ਤੱਕ ਪਹੁੰਚ ਹੋ ਸਕਦੀ ਹੈ ਦਸਤਾਰ ਮੁਕਾਬਲੇ ਕਰਵਾਉਣੇ ਅਤੇ ਇਸ ਸਾਲ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਵੀਰਾਂ ਨੂੰ ” ਭਾਈ ਤਾਰੂ ਸਿੰਘ ਜੀ ਐਵਾਰਡ” ਦੇਣਾ ਆਦਿ ਵਿਸ਼ਿਆਂ ਤੇ ਗੱਲਬਾਤ ਕੀਤੀ ਗਈ, ਵਿਦੇਸ਼ਾਂ ਵਿੱਚ ਬੈਠੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ , ਭਾਈ ਹਰਜੀਤ ਸਿੰਘ ਆਸਟਰੇਲੀਆ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ਵੱਲੋਂ ਪੰਜਾਬ ਵਿੱਚ ਬੈਠੇ ਆਪਣੇ ਵੀਰਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਪੁਰਜੋਰ ਸ਼ਬਦਾਂ ਵਿੱਚ ਸਲਾਂਘਾ ਕੀਤੀ ਗਈ ਅਤੇ ਭਵਿੱਖ ਵੱਧ ਤੋਂ ਵੱਧ ਸਹਿਯੋਗ ਕਰਨ ਦਾ ਭਰੋਸਾ ਦਵਾਇਆ ਗਿਆ। ਇਸ ਮੌਕੇ ਮੀਤ ਸਕੱਤਰ ਹਰਚਰਨ ਸਿੰਘ ਉਬੋਕੇ, ਦਸਤਾਰ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ ,ਦਸਤਾਰ ਕੋਚ ਵਾਰਸਦੀਪ ਸਿੰਘ, ਆਕਾਸ਼ਦੀਪ ਸਿੰਘ, ਮਲਿਆਗਰ ਸਿੰਘ ਸਰਹਾਲੀ, ਬਿਸ਼ਨ ਸਿੰਘ ਸਰਹਾਲੀ , ਭੈਣ ਜਸਪ੍ਰੀਤ ਕੌਰ, ਸਹਿਯੋਗੀ ਸੱਜਣ ਭਾਈ ਪਲਵਿੰਦਰ ਸਿੰਘ ਕੰਡਾ, ਬਾਬਾ ਸੁਖਵਿੰਦਰ ਸਿੰਘ ਅਮਰਕੋਟ, ਪ੍ਰੈਸ ਸਕੱਤਰ ਅਜੀਤ ਸਿੰਘ ਘਰਿਆਲਾ, ਸੰਦੀਪ ਸਿੰਘ ਬੱਠੇਭੈਣੀ ਆਦਿ ਹਾਜ਼ਰ ਸਨ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ