ਚੰਡੀਗੜ੍ਹ 20 ਫਰਵਰੀ ਮੇਅਰ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫ਼ੈਸਲਾ ਦਿੱਤਾ ਹੈ। ਅਦਾਲਤ ਨੇ ਰੱਦ ਕੀਤੀਆਂ 8 ਵੋਟਾਂ ਨੂੰ ਵੈਲਿਡ ਕਰਾਰ ਦਿੰਦੇ ਹੋਏ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਅਨਿਲ ਮਸੀਹ ਖ਼ਿਲਾਫ਼ ਕਾਨੂੰਨੀ ਕਾਰਵਾਈ ਦਾ ਹੁਕਮ ਜਾਰੀ ਕਰਦੇ ਹੋਏ ਉਸ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਹੈ ਅਤੇ ਉਸ ਕੋਲੋਂ ਤਿੰਨ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਰਿਟਰਨਿੰਗ ਅਫ਼ਸਰ ਨੇ ਆਪਣੇ ਅਧਿਕਾਰਾਂ ਤੋਂ ਬਾਹਰ ਜਾ ਕੇ ਕੰਮ ਕੀਤਾ ਹੈ ਅਤੇ ਉਸ ਵਲੋਂ ਚੋਣਾਂ ਵਿਚ ਹੇਰਾ ਫ਼ੇਰੀ ਕੀਤੀ ਗਈ ਹੈ। ਫਿਲਹਾਲ ਸੁਪਰੀਮ ਕੋਰਟ ਵਿਚ ਇਨ੍ਹਾਂ ਚੋਣਾਂ ਨੂੰ ਲੈ ਕੇ ਸੁਣਵਾਈ ਅਜੇ ਤੱਕ ਜਾਰੀ ਹੈ ਅਤੇ ਸੁਪਰੀਮ ਕੋਰਟ ਨੇ ਦੁਬਾਰਾ ਵੋਟਾਂ ਦੀ ਗਿਣਤੀ ਕਰਨ ਦਾ ਵੀ ਸੰਕੇਤ ਦਿੱਤਾ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।