108 Views
ਅਨਿਲ ਮਸੀਹ ਤੇ ਉਸਦੇ ਆਕਾਵਾਂ ਨੂੰ ਸੁਪਰੀਮ ਕੋਰਟ ਦੀ ਫਟਕਾਰ ਆਪ ਦਾ ਹੋਵੇਗਾ ਚੰਡੀਗੜ੍ਹ ਮੇਅਰ -ਗੁਰਦੇਵ ਲਾਖਣਾ
ਕੱਲ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਪਿਛਲੇ ਦਿਨੀ ਭਾਜਪਾ ਦੇ ਇਸ਼ਾਰੇ ਤੇ ਚੰਡੀਗੜ੍ਹ ਮੇਅਰ ਦੀ ਕੀਤੀ ਗਈ ਲੁੱਟ ਤੇ ਪ੍ਰੋਜੈਕਟ ਆਫਿਸਰ ਅਨਿਲ ਮਸੀਹ ਨੇ ਆਮ ਆਦਮੀ ਪਾਰਟੀ ਦੀਆਂ ਅੱਠ ਵੋਟਾਂ ਨੂੰ ਅਯੋਗ ਕਰਾਰ ਕਰ ਭਾਜਪਾ ਦਾ ਮੇਅਰ ਬਣਾ ਦਿੱਤਾ ਗਿਆ ਸੀ। ਇਸ ਮਾਮਲੇ ਤੇ ਸੁਪਰੀਮ ਕੋਰਟ ਦੇ ਜੱਜ ਸਾਹਿਬਾਨਾਂ ਨੇ ਕੱਲ ਸੁਣਵਾਈ ਕਰਦੇ ਹੋਏ ਪਰਜੈਟਿੰਗ ਆਫਿਸਰ ਅਨਿਲ ਮਸੀਹ ਦੀ ਗੁੰਡਾਗਰਦੀ ਅਤੇ ਦੁਰਵਿਵਹਰ ਦਾ ਦੋਸ਼ੀ ਠਹਿਰਾਉਂਦੇ ਹੋਏ ਮੁਕਦਮਾ ਚਲਾਉਣ ਦੇ ਹੁਕਮ ਦਿੱਤੇ ਹਨ ਅਤੇ ਚੰਡੀਗੜ੍ਹ ਨਿਗਮ ਦਾ ਨਵਾਂ ਮੇਅਰ ਕੁਲਦੀਪ ਕੁਮਾਰ ਨੂੰ ਅਲਾਣਿਆ ਗਿਆ।ਇਸ ਮੌਕੇ ਤੇ ਗੁਦਾਮ ਨਿਗਮ ਪੰਜਾਬ ਦੇ ਚੇਅਰਮੈਨ ਅਤੇ ਸੂਬਾ ਸਕੱਤਰ ਪੰਜਾਬ ਗੁਰਦੇਵ ਸਿੰਘ ਲਾਖਣਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਦਿੱਤੀ ਗਈ ਅਹਿਮ ਜ਼ਿੰਮੇਵਾਰੀ ਉਹਨਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਖੂਬੀ ਨਿਭਾਈ ਗਈ ਹੈ ਜਿਸ ਵਿੱਚ ਕੌਂਸਲਰਾਂ ਨੂੰ ਬੀਜੇਪੀ ਦੀ ਖਰੀਦੋ ਫਰੋਸ ਤੋਂ ਬਚਾਉਣ ਦਾ ਕੰਮ ਗੁਰਦੇਵ ਸਿੰਘ ਲਾਖਣਾ ਨੇ ਨਿਭਾਈਆਂ ਹੈ। ਲਾਖਣਾ ਨੇ ਕਿਹਾ ਭਾਜਪਾ ਆਪਣੀ ਘਟੀਆ ਵਤੀਰਿਆਂ ਕਰਕੇ ਚੰਡੀਗੜ੍ਹ ਮੇਅਰ ਦੀ ਛੋਟੀ ਜਿਹੀ ਇਲੈਕਸ਼ਨ ਧਾਂਦਲੀ ਨਹੀਂ ਹੋਰ ਕਈ ਸੂਬਿਆਂ ਦੀਆਂ ਸਰਕਾਰਾਂ ਨੂੰ ਤੋਰ ਮਰੋੜਨ ਕਰਕੇ ਦੇਸ਼ ਦੀਆਂ ਲੋਕਾਂ ਵਿੱਚ ਸ਼ਰਮਸਾਰ ਹੋ ਰਹੀ ਹੈ। ਸੁਪਰੀਮ ਕੋਰਟ ਦੇ ਅੱਜ ਦੇ ਫੈਸਲੇ ਨੇ ਦੇਸ਼ ਬਚਾਉਣ ਦਾ ਜੋ ਕੰਮ ਕੀਤਾ ਹੈ ਉਸ ਨਾਲ ਸੁਪਰੀਮ ਕੋਰਟ ਦੀ ਇੱਜਤ ਮਾਣ ਵਿੱਚ ਵੀ ਵਾਧਾ ਹੋਇਆ। ਇਹ ਜਿੱਤ ਦੀ ਖੁਸ਼ੀ ਵਿੱਚ ਪੂਰੇ ਪੰਜਾਬ ਦੇ ਨਾਲ ਨਾਲ ਗੁਰਦੇਵ ਸਿੰਘ ਲਾਖਣਾ ਨੂੰ ਆਪਣੇ ਵੱਲੋਂ ਨਿਭਾਈ ਜਿੰਮੇਵਾਰੀ ਤੇ ਮਾਣ ਮਹਿਸੂਸ ਹੋ ਰਿਹਾ ਹੈ ਉਹਨਾਂ ਕਿਹਾ ਸੁਪਰੀਮ ਕੋਰਟ ਦੀ ਭੂਮਿਕਾ ਬਹੁਤ ਅਹਿਮ ਤੇ ਸੁਲਾਗਾਯੋਗ ਰਹੀ ਇਸ ਫੈਸਲੇ ਲਈ ਇਸ ਦੇਸ਼ ਦੀ ਕਾਨੂੰਨ ਵਿਵਸਥਾ ਅਤੇ ਜੱਜ ਸਾਹਿਬਾਨ ਵਧਾਈ ਦੇ ਪਾਤਰ ਹਨ। ਇਸ ਮੌਕੇ ਤੇ ਸੂਬਾ ਸਕੱਤਰ ਅਤੇ ਸਹਿਯੋਗੀਆਂ ਵੱਲੋਂ ਚੰਡੀਗੜ੍ਹ ਦੇ ਨਵ ਨਿਯੁਕਤ ਮੇਅਰ ਕੁਲਦੀਪ ਕੁਮਾਰ ਨੂੰ ਵਧਾਈ ਦਿੱਤੀ ਗਈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।