ਸੁਰਸਿੰਘ ਬਿਜਲੀ ਘਰ ਦੀ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਵ ਪੱਥਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਲੋਂ ਰੱਖਿਆ ਗਿਆ
ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਅਤੇ ਡਾਇਰੈਕਟਰ ਪਾਵਰਕੌਮ ਜਸਬੀਰ ਸਿੰਘ ਸੁਰਸਿੰਘ ਵੀ ਰਹੇ ਹਾਜ਼ਿਰ
ਬਿਜਲੀ ਘਰ ਸੁਰਸਿੰਘ ਦੀ ਇਮਾਰਤ ਜੋ ਕਿ ਕਾਫੀ ਸਮੇਂ ਤੋਂ ਖ਼ਸਤਾਹਾਲ ਸੀ ਉਸਦੇ ਨਵੀਨੀਕਰਨ ਕਰਨ ਅੱਜ 1 ਕਰੋੜ 30 ਦੇ ਲੱਖ ਦੇ ਪ੍ਰੋਜੈਕਟ ਦਾ ਉਦਘਾਟਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਲੋਂ ਕੀਤਾ ਗਿਆ ਇਸ ਮੌਕੇ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਅਤੇ ਡਾਇਰੈਕਟਰ ਪਾਵਰਕੌਮ ਜਸਬੀਰ ਸਿੰਘ ਸੁਰਸਿੰਘ ਅਤੇ ਹੋਰ ਅਧਿਕਾਰੀ ਵੀ ਰਹੇ ਮੌਜੂਦ
ਆਪਣੇ ਸੰਬੋਧਨ ਵਿਚ ਹਰਭਜਨ ਸਿੰਘ ਈਟੀਓ ਕੈਬਨਿਟ ਮੰਤਰੀ ਭਾਜਪਾ ਨੂੰ ਵੋਟ ਚੋਰ ਪਾਰਟੀ ਕਹਿੰਦੇ ਹੋਏ ਦੱਸਿਆ ਕਿ ਚੰਡੀਗੜ੍ਹ ਮੇਅਰ ਚੋਣਾਂ ਨੂੰ ਇਨ੍ਹਾਂ ਧਾਂਜਲੀ ਕਰਕੇ ਆਪਣਾ ਮੇਅਰ ਬਣਾਇਆ ਸੀ ਪਰ ਮਾਨਯੋਗ ਅਦਾਲਤ ਨੇ ਮੁੜ ਉਨ੍ਹਾਂ ਦੀ ਪਾਰਟੀ ਦਾ ਮੇਅਰ ਘੋਸ਼ਿਤ ਕਰ ਦਿੱਤਾ
ਉਨ੍ਹਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਨੂੰ ਸਾਨੂੰ ਹੋਰ ਚੌਕਸ ਹੋਕੇ ਰਹਿਣ ਦੀ ਲੋੜ ਹੋਵੇਗੀ
ਇਸ ਮੌਕੇ ਗੱਲ ਕਰਦਿਆਂ ਹਰਭਜਨ ਸਿੰਘ ਈਟੀਓ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਬੁਨਿਆਦੀ ਸਹੂਲਤ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਜਰੂਰਤ ਨੂੰ ਦੇਖਦਿਆਂ ਅੱਜ ਸੁਰਸਿੰਘ ਬਿਜਲੀ ਘਰ ਦੇ ਨਵੀਨੀਕਰਨ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ ਹੈ ਜਦ ਉਨ੍ਹਾਂ ਕੋਲੋਂ ਲਿੰਕ ਸੜਕਾਂ ਦੇ ਮਾੜੇ ਹਾਲ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਆਰਡੀਐਫ਼ ਤਹਿਤ ਮਿਲਣ ਵਾਲਾ 55 ਕਰੋੜ ਰੁਪਿਆ ਪੰਜਾਬ ਸਰਕਾਰ ਦਾ ਰੋਕਿਆ ਹੋਇਆ ਤਾਂ ਕਿ ਇਹ ਵਿਕਾਸ ਨਾ ਕਰ ਸਕਣ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਮਾਨਯੋਗ ਅਦਾਲਤ ਵਿਚ ਲੈਕੇ ਗਏ ਹਨ ਜਿਸ ਤਰ੍ਹਾਂ ਚੰਡੀਗੜ੍ਹ ਮੇਅਰ ਦਾ ਫੈਸਲਾ ਉਨ੍ਹਾਂ ਦੇ ਹੱਕ ਵਿਚ ਆਇਆ ਹੈ ਜਲਦੀ ਹੀ ਆਰਡੀਐਫ਼ ਦਾ ਪੈਸੇ ਪੰਜਾਬ ਨੂੰ ਮਿਲਣ ਤੇ ਵਿਕਾਸ ਕਾਰਜ ਹੋਣਗੇ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।