ਪਿੰਡ ਮਹਿੰਦੀਪੁਰ ਤੋਂ ਬੀਐਸਐਫ ਅਤੇ ਪੰਜਾਬ ਪੁਲਿਸ ਨੂੰ ਡਰੋਨ ਰਾਹੀਂ ਸੁੱਟੀ 2 ਕਿਲੋ 998 ਗ੍ਰਾਮ ਹੈਰੋਇਨ ਬਰਾਮਦ ਹੋਈ।
ਜ਼ਿਲਾ ਤਰਨ ਤਾਰਨ ਦੇ ਪਿੰਡ ਮਹਿੰਦੀਪੁਰ ਹਿੰਦ ਪਾਕਿਸਤਾਨ ਸਰਹੱਦ ਤੋਂ 2100 ਕਿਲੋਮੀਟਰ ਦੀ ਦੂਰੀ ਤੇ ਬੀਐਸਐਫ ਅਤੇ ਪੰਜਾਬ ਪੁਲਿਸ ਨੂੰ ਡਰੋਨ ਰਾਹੀਂ ਸੁੱਟੀ ਹੈਰੋਇਨ ਫੜਨ ਦੀ ਸਫਲਤਾ ਪ੍ਰਾਪਤੀ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਇਆ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੀਐਸਐਫ ਅਤੇ ਪੰਜਾਬ ਪੁਲਿਸ ਦੇਸ਼ ਦੀ ਸੁਰੱਖਿਆ ਲਈ ਪੂਰੀ ਚੁਕੱਨੀ ਹੈ। ਜਿੱਥੇ ਬਾਰਡਰ ਅਤੇ ਦੇਸ਼ ਦੀ ਸੁਰੱਖਿਆ ਲਈ ਯੋਗਦਾਨ ਪਾ ਰਹੀ ਹੈ ਉੱਥੇ ਲੋਕਾਂ ਲਈ ਵੀ ਪੂਰਾ ਸਹਿਯੋਗ ਬਣਿਆ ਹੋਇਆ ਹੈ। ਇਸੇ ਸਹਿਯੋਗ ਦਾ ਨਤੀਜਾ ਅੱਜ ਬੀਐਸਐਫ ਅਤੇ ਪੰਜਾਬ ਪੁਲਿਸ ਨੂੰ ਮਿਲਿਆ ਡਰੋਨ ਐਕਟੀਵਿਟੀ ਦੀ ਸੂਚਨਾ ਮਿਲਣ ਤੇ ਬੀਐਸਐਫ ਅਤੇ ਪੰਜਾਬ ਪੁਲਿਸ ਪਿੰਡ ਮਹਿੰਦੀਪੁਰ ਵਿਖੇ ਸਰਚ ਆਪਰੇਸ਼ਨ ਕਰ ਰਹੀ ਸੀ ਜਿਸ ਦੌਰਾਨ ਪਿੰਡ ਦੇ ਇੱਕ ਕਿਸਾਨ ਨੇ ਆ ਕੇ ਦੱਸਿਆ ਕਿ ਉਸ ਦੇ ਮੱਝਾਂ ਵਾਲੇ ਸੈਂਡ ਉੱਪਰ ਕੋਈ ਭਾਰੀ ਵਸਤੂ ਡਿੱਗੀ ਹੈ ਜਿਸ ਨਾਲ ਮੱਝਾਂ ਵਾਲਾ ਸ਼ੈਡ ਟੁੱਟ ਗਿਆ ਤੇ ਸਲੇਟੀ ਰੰਗ ਦੀ ਵਜਨਦਾਰ ਚੀਜ ਥੱਲੇ ਡਿੱਗੀ ਹੈ। ਤੁਰੰਤ ਦੋਨੇ ਟੀਮਾਂ ਨੇ ਮੌਕੇ ਤੇ ਪਹੁੰਚ ਕੇ ਦੇਖਿਆ ਤਾਂ ਉਸ ਵਿੱਚੋਂ 6 ਛੋਟੇ ਛੋਟੇ ਪੈਕਟ ਬਰਾਮਦ ਹੋਏ ਜਿਸ ਦਾ ਟੈਸਟ ਕਰਨ ਹੈਰੋਇਨ ਪਾਈ ਗਈ ਜਿਸ ਦਾ ਵਜਨ ਕਰਨ ਤੇ 2 ਕਿਲੋ 298 ਗਰਾਮ ਹੋਈ ।ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਇਸ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ ਇਹ ਹੈਰੋਇਨ ਡਰੋਨ ਰਾਹੀਂ ਸੁੱਟੀ ਸੁੱਟੀ ਗਈ ਹੈ। ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਡਰੋਨ ਦੀ ਬਰਾਮਦੀ ਲਈ ਜਾਂਚ ਕੀਤੀ ਜਾ ਰਹੀ ਹੈ ਅਤੇ ਅਸਲ ਦੋਸ਼ੀਆਂ ਨੂੰ ਫੜਨ ਭਾਲ ਜਾਰੀ ਹੈ। ਇਸ ਸਬੰਧੀ ਮੁਕੱਦਮਾ ਨੰਬਰ 28 21 ਸੀ ਐਨਡੀਪੀਐਸ ਐਕਟ 10,11,12 ਏਅਰਕ੍ਰਾਫਟ ਐਕਟ 1934 ਪੀਐਸ ਖੇਮਕਰਨ ਵਿਖੇ ਦਰਜ ਕੀਤਾ ਗਿਆ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।